16 ਦਸੰਬਰ 2019 ਦੀ ਵਿੱਤ ਮੰਤਰੀ ਦੀ ਲਿਖਤੀ ਮੰਨਜ਼ੂਰੀ ਦੇ ਬਾਵਜੂਦ ਰੈਗੂਲਰ ਨਾ ਕਰਨ ਤੋਂ ਖਫਾ ਨੇ ਦਫ਼ਤਰੀ ਮੁਲਾਜ਼ਮ


*ਦਫਤਰੀ ਮੁਲਾਜ਼ਮ ਵਿਭਾਗ ਦੀ ਰੀੜ ਦੀ ਹੱਡੀ ਪਰ ਵਿਭਾਗ ਰੀੜ ਦੀ ਹੱਡੀ ਤੋੜ ਕੇ ਵਧਣਾ ਚਾਹੁੰਦਾ ਅੱਗੇ, 16 ਸਾਲਾਂ ਤੋਂ ਕੀਤਾ ਜਾ ਰਿਹਾ ਅੱਖੋ ਪਰੋਖ*



*ਰੋਸ ਵਜੋਂ 25 ਅਕਤੂਬਰ ਨੂੰ ਸਿੱਖਿਆ ਭਵਨ ਮੋਹਾਲੀ ਦਾ ਘਿਰਾਓ ਕਰਨਗੇ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਮੁਲਾਜ਼ਮ*


ਜਿਲਾ ਸਿੱਖਿਆ ਅਫਸਰ/ ਬਲਾਕ ਸਿੱਖਿਆ ਅਫਸਰ ਨੂੰ ਦਿੱਤਾ ਅਲਟੀਮੇਟਮ 


*16 ਦਸੰਬਰ 2019 ਦੀ ਵਿੱਤ ਮੰਤਰੀ ਦੀ ਲਿਖਤੀ ਮੰਨਜ਼ੂਰੀ ਦੇ ਬਾਵਜੂਦ ਰੈਗੂਲਰ ਨਾ ਕਰਨ ਤੋਂ ਖਫਾ ਨੇ ਦਫ਼ਤਰੀ ਮੁਲਾਜ਼ਮ*


ਮਿਤੀ 23-10-2021( ਨਵਾਂਸ਼ਹਿਰ ) ਇਕ ਪਾਸੇ ਤਾਂ ਪੰਜਾਬ ਸਰਕਾਰ ਸਿੱਖਿਆ ਵਿਭਾਗ ਨੂੰ ਦੇਸ਼ ਵਿਚ ਪਹਿਲੇ ਨੰਬਰ ਤੇ ਆਉਣ ਤੇ ਵਾਹ ਵਾਹ ਖੱਟਦੀ ਨਹੀ ਥੱਕ ਰਹੀ ਉਥੇ ਹੀ ਦੂਜੇ ਪਾਸੇ ਸਿੱਖਿਆ ਮਹਿਕਮੇ ਨੂੰ ਪਹਿਲੇ ਨੰਬਰ ਤੇ ਲਿਆਉਣ ਲਈ ਦਿਨ ਰਾਤ ਮਿਹਨਤ ਕਰਨ ਵਾਲੇ ਮੁਲਾਜ਼ਮਾਂ ਨੂੰ ਵਿਭਾਗ ਤੇ ਸਰਕਾਰ ਅੱਖੋ ਪਰੋਖੇ ਕਰ ਰਹੀ ਹੈ। ਅਸੀ ਅਕਸਰ ਕਹਿੰਦੇ ਹਾਂ ਕਿ ਕਿਸੇ ਵੀ ਵਿਭਾਗ ਦੇ ਦਫਤਰੀ ਮੁਲਾਜ਼ਮ ਵਿਭਾਗ ਦੀ ਰੀੜ ਦੀ ਹੱਡੀ ਹੁੰਦੇ ਹਨ ਪਰ ਸਿੱਖਿਆ ਵਿਭਾਗ ਰੀਡ ਦੀ ਹੱਡੀ ਨੂੰ ਤੋੜ ਕੇ ਅੱਗੇ ਵਧਣ ਦੇ ਹੀ ਉਪਰਾਲੇ ਕਰ ਰਿਹਾ ਹੈ। ਸਰਵ ਸਿੱਖਿਆ ਅਭਿਆਨ ਤਹਿਤ 2005 ਤੋਂ ਭਰਤੀ ਸ਼ੁਰੂ ਹੋਈ ਸੀ ਜੋ ਕਿ ਲਗਾਤਾਰ 2011 ਤੱਕ ਜ਼ਾਰੀ ਰਹੀ। ਪੰਜਾਬ ਸਰਕਾਰ ਦੇ ਨਿਯਮ ਸ਼ਰਤਾਂ ਤੇ ਲਿਖਤੀ ਪ੍ਰੀਖਿਆ ਦੇ ਕੇ ਨੋਕਰੀ ਵਿਚ ਆਏ ਦਫਤਰੀ ਮੁਲਾਜ਼ਮਾਂ ਨੂੰ ਵਿਭਾਗ ਤੇ ਸਮੇਂ ਸਮੇਂ ਦੀਆ ਸਰਕਾਰਾਂ ਨੇ ਵਿਸਾਰੀ ਰੱਖਿਆ ਹੈ।10-16 ਸਾਲਾਂ ਤੋਂ ਨੋਕਰੀ ਕਰਦੇ ਦਫਤਰੀ ਮੁਲਾਜ਼ਮਾਂ ਨੇ ਆਪਣੇ ਹੱਥੀ ਅਨੇਕਾਂ ਅਧਿਆਪਕਾਂ ਨੂੰ ਭਰਤੀ ਕੀਤਾ ਅਤੇ ਰੈਗੂਲਰ ਕਰਨ ਦੇ ਆਰਡਰ ਵੀ ਦਿੱਤੇ ਪਰ ਵਿਭਾਗ ਨੇ ਦਫਤਰੀ ਮੁਲਾਜ਼ਮਾਂ ਨੂੰ ਹਮੇਸ਼ਾਂ ਦੂਰ ਰੱਖਿਆ। 

ਅਣਹੋਣੀ ਤੇ ਹੈਰਾਨੀ ਦੀ ਗੱਲ ਤਾਂ ਇਹ ਹੋਈ ਕਿ ਸਰਵ ਸਿੱਖਿਆ ਅਭਿਆਨ ਤਹਿਤ ਕੰਮ ਕਰਦੇ 8886 ਅਧਿਆਪਕਾਂ ਨੂੰ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ 1 ਅਪ੍ਰੈਲ 2018 ਨੂੰ ਰੈਗੂਲਰ ਕਰ ਦਿੱਤਾ ਗਿਆ ਪਰ ਅਧਿਆਪਕਾਂ ਤੋਂ ਪਹਿਲਾਂ ਦੇ ਕੰਮ ਕਰ ਰਹੇ ਦਫਤਰੀ ਮੁਲਾਜ਼ਮਾਂ ਨੂੰ ਇਸ ਵਾਰ ਵੀ ਵਿਸਾਰ ਦਿੱਤਾ ਗਿਆ। ਦਫਤਰੀ ਮੁਲਾਜ਼ਮਾਂ ਵੱਲੋਂ ਰੋਸ ਜ਼ਾਹਿਰ ਕਰਨ ਉਪਰੰਤ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀ ਤਰਜ਼ ਤੇ ਦਫਤਰੀ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਕੇਸ ਵਿੱਤ ਵਿਭਾਗ ਨੂੰ ਭੇਜਿਆ ਜੋ ਕਿ ਵਿੱਤ ਵਿਭਾਗ ਵੱਲੋਂ 16 ਦਸੰਬਰ 2019 ਨੂੰ ਪ੍ਰਵਾਨ ਕਰ ਲਿਆ ਅਤੇ ਕੈਬਿਨਟ ਦੀ ਮੰਨਜ਼ੂਰੀ ਲੈਣ ਲਈ ਵਿਭਾਗ ਨੂੰ ਲਿਖ ਦਿੱਤਾ ਗਿਆ।

ਅਕਸਰ ਹਰ ਇਕ ਦੇ ਮੂੰਹ ਤੋਂ ਇਹ ਸੁਣਿਆ ਜਾਦਾ ਹੈ ਕਿ ਵਿੱਤ ਮੰਤਰੀ ਮੁਲਾਜ਼ਮਾਂ ਦੀਆ ਮੰਗਾਂ ਪ੍ਰਵਾਨ ਨਹੀ ਕਰਦੇ ਪਰ ਐਥੇ ਵੱਖਰੀ ਗੱਲ ਹੋ ਗਈ ਹੈ ਕਿ ਵਿੱਤ ਮੰਤਰੀ ਵੱਲੋਂ ਸਿੱਖਿਆ ਵਿਭਾਗ ਦੇ ਦਫਤਰੀ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ 16 ਦਸੰਬਰ 2019 ਨੂੰ ਪ੍ਰਵਾਨ ਕਰਨ ਦੇ ਬਾਵਜੂਦ 2 ਸਾਲਾਂ ਤੋਂ ਸਰਕਾਰ ਸਿਰਫ ਵਿਚਾਰ ਕਰਨ ਦਾ ਬਹਾਨਾ ਹੀ ਬਣਾ ਰਹੀ ਹੈ। ਸਿੱਖਿਆ ਵਿਭਾਗ ਦੇ ਦਫਤਰੀ ਕਰਮਚਾਰੀਆ ਨੂੰ ਵਿੱਤ ਵਿਭਾਗ ਵੱਲੋਂ ਦਸੰਬਰ 2019 ਵਿਚ ਮੰਨਜ਼ੂਰੀ ਮਿਲਣ ਦੇ ਬਾਵਜੂਦ ਵੀ ਵਿਭਾਗ ਅਤੇ ਸਿੱਖਿਆ ਮੰਤਰੀ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਮਸਲਾ ਕੈਬਿਨਟ ਤੋਂ ਪਾਸ ਨਹੀ ਕਰਵਾ ਸਕੇ।


ਪ੍ਰੈਸ ਬਿਆਨ ਜ਼ਾਰੀ ਕਰਦੇ ਹੋਏ ਸਰਵ ਸਿੱਖਿਆ ਅਭਿਆਨ/ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਪੰਜਾਬ ਦੇ ਆਗੂ ਨਰਿੰਦਰ ਕੌਰ ਨੇ ਕਿਹਾ ਕਿ ਵਿੱਤ ਵਿਭਾਗ ਦੀ ਮੰਨਜ਼ੂਰੀ ਦੇ ਬਾਵਜੂਦ ਸਿੱਖਿਆ ਵਿਭਾਗ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਰੈਗੂਲਰ ਨਾ ਕਰਨ ਅਤੇ ਸਿੱਖਿਆ ਵਿਭਾਗ ਵੱਲੋਂ ਨਵੇ ਖੜੇ ਕੀਤੇ ਵਿਭਾਗੀ ਮਸਲਿਆ ਜਿੰਨਾ ਵਿਚ ਮੁਲਾਜ਼ਮਾਂ ਦੀ 4000 ਰੁਪਏ ਪ੍ਰਤੀ ਮਹੀਨਾ ਤਨਖਾਹ ਕਟੋਤੀ ਅਤੇ ਦੂਰ ਦੂਰਾਡੇ ਆਰਜ਼ੀ ਬਦਲੀਆ ਹਨ ਦੇ ਰੋਸ ਵਜੋਂ 25 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਸਿੱਖਿਆ ਭਵਨ ਮੋਹਾਲੀ ਦਾ ਘਿਰਾਓ ਕਰਨਗੇ।

💐🌿Follow us for latest updates 👇👇👇

Featured post

PSTET 2026 Result (out soon) Download Previous Year Question Papers Solved & Study Materials

PSTET 2026 Previous Year Question Papers Solved & Study Materials If you are preparing for PSTET 2026 , then practicing PSTET Previous...

RECENT UPDATES

Trends