ਪੰਜਾਬ ਤੇ ਯੂ ਟੀ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੀ 16 ਅਕਤੂਬਰ ਦੀ ਰੈਲੀ ਚ ਵੱਡੀ ਗਿਣਤੀ ਚ ਮੁਲਾਜ਼ਮ ਕਰਨਗੇ ਸ਼ਮੂਲੀਅਤ
*ਲਖਮੀਰਪੁਰ ਖੇੜੀ (ਯੂ ਪੀ) ਦੇ ਸ਼ਹੀਦ ਕਿਸਾਨਾਂ ਨੂੰ ਦਿੱਤੀ ਸ਼ਰਧਾਂਜਲੀ*
*19 ,24 ਅਕਤੂਬਰ ਦੇ ਸੰਘਰਸ਼ਾਂ ਵਿੱਚ ਭਰਵੀਂ ਸ਼ਮੂਲੀਅਤ ਦਾ ਫ਼ੈਸਲਾ*
ਫਤਿਹਗੜ੍ਹ ਸਾਹਿਬ (13-10-2021) ਡੈਮੋਕਰੇਟਿਕ ਮੁਲਾਜ਼ਮ ਫੈੱਡਰੇਸ਼ਨ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਮੀਟਿੰਗ ਪ੍ਰਧਾਨ ਮਲਾਗਰ ਸਿੰਘ ਖਮਾਣੋਂ ਦੀ ਪ੍ਰਧਾਨਗੀ ਹੇਠ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਈ ਵਿਖੇ ਹੋਈ ।ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਫੈਡਰੇਸ਼ਨ ਦੇ ਜ਼ਿਲ੍ਹਾ ਜਨਰਲ ਸਕੱਤਰ ਰਾਜਵਿੰਦਰ ਸਿੰਘ ਧਨੋਆ ਨੇ ਦੱਸਿਆ ਕਿ ਮੀਟਿੰਗ ਵਿਚ ਲਖਮੀਰਪੁਰ ਖੇੜੀ ਯੂਪੀ ਦੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ, ਫਾਂਸੀਵਾਦੀ ਵਿਚਾਰਧਾਰਾ ਤਹਿਤ ਕੇਂਦਰੀ ਹਕੂਮਤ ਦੀ ਸ਼ਹਿ ਪ੍ਰਾਪਤ ਗੁੰਡਾ ਟੋਲਿਆਂ ਵੱਲੋਂ ਜਮਹੂਰੀ ਤਰੀਕੇ ਨਾਲ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਵਿਰੁੱਧ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਤੇ ਗੱਡੀ ਚੜ੍ਹਾ ਕੇ ਕਿਸਾਨਾਂ ਦਾ ਕਤਲ ਕਰਨ ਦੀ ਜ਼ੋਰਦਾਰ ਨਿਖੇਧੀ ਕਰਦਿਆਂ। ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ । ਮੀਟਿੰਗ ਵਿਚ ਪੇ ਕਮਿਸ਼ਨ ਦੀ ਰਿਪੋਰਟ ਨੂੰ ਸੋਧ ਕੇ ਲਾਗੂ ਕਰਨ, 2011 ਦੀਆਂ ਅਣ -ਰਿਵਾਈਜ਼ ਕੈਟਾਗਰੀਆਂ ਦੇ ਸਕੇਲਾਂ ਨੂੰ ਬਰਾਬਰ ਕਰਨਾ, ਸਮੁੱਚੇ ਵਿਭਾਗਾਂ ਵਿਚ ਲੰਮੇ ਸਮੇਂ ਤੋਂ ਲਗਾਤਾਰ ਕੰਮ ਕਰਦੇ ਠੇਕਾ ਆਧਾਰਿਤ ਕਾਮਿਆਂ ਨੂੰ ਬਿਨਾਂ ਸ਼ਰਤ ਪੱਕਾ ਕਰਨਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਆਦਿ ਮੰਗਾਂ ਲਈ ਪੰਜਾਬ ਤੇ ਯੂ ਟੀ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਮੰਚ ਵੱਲੋਂ ਮੁੱਖ ਮੰਤਰੀ ਦੇ ਹਲਕੇ ਮੋਰਿੰਡਾ ਵਿਖੇ 16 ਅਕਤੂਬਰ ਨੂੰ ਸੂਬਾ ਪੱਧਰੀ ਰੈਲੀ ਤੇ ਰੈਲੀ ਉਪਰੰਤ ਲਗਾਏ ਜਾਣ ਵਾਲੇ ਲਗਾਤਾਰ ਮੋਰਚੇ ਵਿੱਚ ਡੈਮੋਕਰੇਟਿਕ ਮੁਲਾਜ਼ਮ ਫੈੱਡਰੇਸ਼ਨ ਜ਼ਿਲਾ ਫਤਹਿਗਡ਼੍ਹ ਸਾਹਿਬ ਦੀ ਅਗਵਾਈ ਵਿਚ ਵੱਡੀ ਗਿਣਤੀ ਚ ਅਧਿਆਪਕ ਟੈਕਨੀਕਲ ਮੁਲਾਜ਼ਮਾਂ ਸਮੇਤ ਮਾਣ ਭੱਤਾ ਅਤੇ ਕੰਟਰੈਕਟ ਮੁਲਾਜ਼ਮ ਵੱਡੀ ਗਿਣਤੀ ਚ ਸ਼ਮੂਲੀਅਤ ਕਰਨਗੇ ਕਾਮੇ ਮਾਣ ਪੱਤਰ ਅਤੇ ਵਿਖੇ ਸੂਬਾ ਪੱਧਰੀ ਧਰਨੇ ਵਿੱਚ ਯੂਨੀਅਨ ਦੀ ਬਰਾਂਚਾਂ ਸ੍ਰੀ ਆਨੰਦਪੁਰ ਸਾਹਿਬ, ਰੋਪੜ, ਮੁਹਾਲੀ, ਸ੍ਰੀ ਫਤਹਿਗਡ਼੍ਹ ਸਾਹਿਬ, ਮੋਰਿੰਡਾ ਤੇ ਕਜੌਲੀ ਤੋਂ ਵੱਡੀ ਗਿਣਤੀ ਚ ਮੁਲਾਜ਼ਮ ਸ਼ਮੂਲੀਅਤ ਕਰਨਗੇ। ਮੀਟਿੰਗ ਵਿੱਚ ਮਾਣ ਭੱਤਾ ਕੱਚਾ ਕੰਟਰੈਕਟ ਮੁਲਾਜ਼ਮ ਮੋਰਚੇ ਪੰਜਾਬ ਵੱਲੋਂ 24 ਅਕਤੂਬਰ ਨੂੰ ਮੁੱਖ ਮੰਤਰੀ ਦੇ ਸ਼ਹਿਰ ਮੋਰਿੰਡਾ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਦੀ ਜ਼ੋਰਦਾਰ ਹਮਾਇਤ ਕਰਨ ਦਾ ਫ਼ੈਸਲਾ ਕੀਤਾ ਮੀਟਿੰਗ ਵਿੱਚ ਡੀ ਟੀ ਐਫ਼ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ, ਸੂਬਾ ਕਮੇਟੀ ਮੈਂਬਰ ਹਰਿੰਦਰਜੀਤ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਜਤਿੰਦਰ ਸਿੰਘ, ਅਮਨਦੀਪ ਸਿੰਘ, ਧਰਮਿੰਦਰ ਸਿੰਘ, ਚਰਨ ਸਿੰਘ, ਗਗਨਦੀਪ ਸਿੰਘ, ਮਨਿੰਦਰਪਾਲ, ਨਵਜੋਤ ਸਿੰਘ ਅਤੇ ਟੈਕਨੀਕਲ ਐਂਡ ਮਕੈਨੀਕਲ ਇੰਪ ਯੂਨੀਅਨ ਵੱਲੋਂ ਦੀਦਾਰ ਸਿੰਘ ਢਿੱਲੋਂ, ਹਰਜਿੰਦਰ ਸਿੰਘ ਖਮਾਣੋਂ,ਸੁਖਰਾਮ ਕਾਲੇਵਾਲ, ਕਰਮ ਸਿੰਘ ਆਦਿ ਮੁਲਾਜ਼ਮ ਆਗੂ ਹਾਜ਼ਰ ਸਨ
ਜਾਰੀ ਕਰਤਾ
ਰਾਜਵਿੰਦਰ ਸਿੰਘ ਧਨੋਆ ਜ਼ਿਲ੍ਹਾ ਜਨਰਲ ਸਕੱਤਰ
ਡੀ ਐਮ ਐਫ਼ ਫ਼ਤਹਿਗੜ੍ਹ ਸਾਹਿਬ