ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਸਰਕਾਰੀ ਅਤੇ ਏਡਿਡ ਸਕੂਲਾਂ ਦੇ ਅਧਿਆਪਕਾਂ ਦੀ ਇੱਕ ਰੋਜਾ ਟ੍ਰੇਨਿੰਗ 18 ਅਕਤੂਬਰ ਤੋਂ

 *ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਸਰਕਾਰੀ ਅਤੇ ਏਡਿਡ ਸਕੂਲਾਂ ਦੇ ਅਧਿਆਪਕਾਂ ਦੀ ਇੱਕ ਰੋਜਾ ਟ੍ਰੇਨਿੰਗ 18 ਅਕਤੂਬਰ ਤੋਂ:*


*ਗੁਰਦਾਸਪੁਰ 15 ਅਕਤੂਬਰ ( ਗਗਨਦੀਪ ਸਿੰਘ ) *


*ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋ ਨੈਸਨਲ ਅਚੀਵਮੈਂਟ ਸਰਵੇ ਵਿੱਚ ਬਿਹਤਰ ਪ੍ਰਦਰਸ਼ਨ ਲਈ ਅਗਾਊ ਯੋਜਨਾਬੰਦੀ ਵਜੋ ਅਧਿਕਾਰੀਆਂ ਤੋ ਲੈ ਕਿ ਸਿੱਖਿਆ ਵਿਭਾਗ ਦੀਆਂ ਗੁਣਾਂਤਮਿਕ ਸਿੱਖਿਆ ਨਾਲ ਸਬੰਧਤ ਟੀਮਾਂ ਅਤੇ ਅਧਿਆਪਕਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ ।ਇਸ ਲੜੀ ਤਹਿਤ ਅੰਗ੍ਰੇਜੀ, ਸਮਾਜਿਕ ਸਿੱਖਿਆ, ਪੰਜਾਬੀ, ਸਾਇੰਸ, ਗਣਿਤ ਵਿਸ਼ਿਆਂ ਦੇ ਅਧਿਆਪਕਾਂ ਨੂੰ ਸਿਖਲਾਈ ਦੇਣ ਹਿੱਤ ਇੱਕ ਰੋਜਾ ਸਿਖਲਾਈ ਕਾਰਜਰਸ਼ਾਲਾ ਦਾ ਅਯੋਜਿਨ ਕੀਤਾ ਜਾ ਰਿਹਾ ਹੈ। ਇਸ ਕਾਰਜਸ਼ਾਲਾ ਵਿੱਚ ਸਾਰੇ ਹੀ ਸਰਕਾਰੀ ਅਤੇ ਏਡਿਡ ਸਕੂਲ ਅਧਿਆਪਕਾਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ TQ, SQ, PQ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਹ ਕਾਰਜਸ਼ਾਲਾ 18 ਅਕਤੂਬਰ ਤੋਂ 22 ਅਕਤੂਬਰ ਤੱਕ ਕਰਵਾਈ ਜਾਵੇਗੀ।*



  *ਹਰਪਾਲ ਸਿੰਘ ਸੰਧਾਵਾਲੀਆ ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਅਤੇ ਲਖਵਿੰਦਰ ਸਿੰਘ ਉਪ ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਨੇ ਦੱਸਿਆ ਕਿ ਇਸ ਕਾਰਜਸ਼ਾਲਾ ਦਾ ਮੁੱਖ ਉਦੇਸ਼ 12 ਨਵੰਬਰ 2021 ਨੂੰ ਹੋਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਆਮ ਜਾਣਕਾਰੀ ਦੇਣ ਦੇ ਨਾਲ-ਨਾਲ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਲਰਨਿੰਗ ਆਉਟਕਮ ਅਧਾਰਿਤ ਪ੍ਰਸ਼ਨਾਵਲੀ ਸਬੰਧੀ ਵਿਸ਼ਥਾਰ ਸਹਿਤ ਜਾਣਕਾਰੀ ਦਿੰਦਿਆਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਲਈ ਵਿਸ਼ੇਸ਼ ਤਿਆਰੀ ਕਰਵਾਉਣ ਸਬੰਧੀ ਜਰੂਰੀ ਨੁਕਤੇ ਸਾਂਝੇ ਕਰਨਾ ਹੈ । ਉਹਨਾਂ ਨੇ ਦੱਸਿਆ ਕਿ ਇਸ ਮੌਕੇ ਨੈਸ਼ਨਲ ਅਚੀਵਮੈਂਟ ਸਰਵੇ ਪ੍ਰਤੀ ਅਧਿਆਪਕਾਂ ਨੂੰ ਜਾਗਰੂਕ ਕਰਕੇ ਉਹਨਾਂ ਨੂੰ ਇਸ ਦੀ ਵਿਸ਼ੇਸ਼ ਤਿਆਰੀ ਕਰਵਾਉਣ ਲਈ ਵਿਉਤਬੰਦੀ ਕੀਤੀ ਜਾਵੇ ਤਾਂ ਜੋ ਪੰਜਾਬ ਨੂੰ ਪਰਫੋਰਮੈਂਸ ਗਰੇਡਿੰਗ ਇੰਡਡੈਕਸ ਵਿੱਚ ਦੇਸ਼ ਭਰ ਵਿੱਚ ਪ੍ਰਾਪਤ ਹੋਏ ਪਹਿਲੇ ਸਥਾਨ ਦੀ ਤਰਾਂ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਵੀ ਪਹਿਲਾਂ ਸਥਾਨ ਹਾਸਲ ਹੋ ਸਕੇ ।*

 ਪੰਜਾਬ ਸਿੱਖਿਆ ਬੋਰਡ ਵੱਲੋਂ First term ਪ੍ਰੀਖਿਆਵਾਂ ਲਈ ਬੋਰਡ ਅਤੇ ਨਾਨ ਬੋਰਡ ਪ੍ਰੀਖਿਆਵਾਂ ਲਈ ਸਿਲੇਬਸ ਅਤੇ ਮਾਡਲ ਪ੍ਰਸ਼ਨ ਪੱਤਰ ਡਾਊਨਲੋਡ ਕਰੋ 

ਪੰਜਾਬ ਕੈਬਨਿਟ ਦੇ ਫੈਸਲੇ: ਪੰਜਾਬ ਕੈਬਨਿਟ ਦੇ ਫੈਸਲੇ ਪੜ੍ਹੋ, ਇਥੇ 


ਸਿੱਖਿਆ ਵਿਭਾਗ ਵੱਲੋਂ ਜਾਰੀ ‌ਮੱਹਤਵ ਪੂਰਣ ਪੱਤਰ ਡਾਊਨਲੋਡ ਕਰੋ ਇਥੇ 


ਘਰ ਘਰ ਰੋਜ਼ਗਾਰ : ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਦੇਖੋ ਇਥੇ 

6th Pay commission Punjab: 6ਵੇਂ ਪੰਜਾਬ ਕਮਿਸ਼ਨ ਦੀ ਰਿਪੋਰਟ ਅਤੇ ਜ਼ਰੂਰੀ ਨੋਟੀਫਿਕੇਸ਼ਨ ਡਾਊਨਲੋਡ ਕਰੋ ਇਥੇ

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

AFPI MOHALI ADMISSION 2024-25: ਮੁੰਡਿਆਂ ਲਈ NDA, ਆਰਮੀ , ਨੇਵੀ ਅਤੇ ਏਅਰ ਫੋਰਸ ਵਿੱਚ ਭਰਤੀ ਲਈ ਸੁਨਹਿਰੀ ਮੌਕਾ, ਅਰਜ਼ੀਆਂ ਦੀ ਮੰਗ

Maharaja Ranjit Singh Academy entrance test 2024-25 Registration Maharaja Ranjit Singh Academy entrance test 2024-25 ਪੰਜਾਬ ਸਰਕਾਰ ਦੀ ਮੋਹਾਲੀ ਵ...

RECENT UPDATES

Trends