ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿੱਪ ਸਕੀਮ ਤਹਿਤ ਸਾਲ 2021-22 ਲਈ ਸੋਧਿਆ ਕਾਰਜ ਕ੍ਰਮ ਜਾਰੀ

 ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਲੇਰਕੋਟਲਾ


ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿੱਪ ਸਕੀਮ ਤਹਿਤ ਸਾਲ 2021-22 ਲਈ ਸੋਧਿਆ ਕਾਰਜ ਕ੍ਰਮ ਜਾਰੀ


ਮਲੇਰਕੋਟਲਾ 07 ਅਕਤੂਬਰ :


        ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੇ ਭਾਰਤ ਵਿੱਚ ਅਨੁਸੂਚਿਤ ਜਾਤੀ ਦੇ ਅਧਿਐਨ (ਪੀ.ਐਮ.ਐਸ-ਐਸ.ਸੀ) ਨਾਲ ਸਬੰਧਿਤ ਵਿਦਿਆਰਥੀਆਂ ਨੂੰ ਸਾਲ 2021-22 ਲਈ ਪੋਸਟ ਮੈਟ੍ਰਿਕ ਸਕਾਲਰਸ਼ਿੱਪ ਸਕੀਮ ਤਹਿਤ ਸੋਧੀ ਕਾਰਜ ਸਾਰਨੀ (ਫਰੀਸ਼ਿਪ ਕਾਰਡ) ਜਾਰੀ ਕੀਤੀ ਹੈ।



           ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਸੋਧੇ ਹੋਏ ਕਾਰਜ ਕ੍ਰਮ ਅਨੁਸਾਰ, ਵਿਦਿਆਰਥੀਆਂ ਦੁਆਰਾ ਫਰੀਸ਼ਿਪ ਕਾਰਡ ਜਮਾਂ ਕਰਵਾਉਣ ਦੀ ਆਖ਼ਰੀ ਮਿਤੀ (ਫਰੈਸ਼ ਐਂਡ ਰੀਨੀਏਵਲ) 25 ਅਕਤੂਬਰ, 2021 ਹੈ ਜਦਕਿ ਤਹਿਸੀਲ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਧਿਕਾਰੀਆਂ ਵੱਲੋਂ ਆਨਲਾਈਨ ਫ੍ਰੀਸ਼ਿੱਪ ਕਾਰਡ ਆਨਲਾਈਨ ਜਾਰੀ ਕਰਨ ਅਤੇ ਤਸਦੀਕ ਕਰਨ ਦੀ ਆਖ਼ਰੀ ਮਿਤੀ 31 ਅਕਤੂਬਰ, 2021 ਹੈ।


 


             ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸ੍ਰੀ ਜਗਦੀਪ ਸਿੰਘ ਨੇ ਅੱਗੇ ਦੱਸਿਆ ਕਿ ਸਕਾਲਰਸ਼ਿਪ ਲੈਣ ਲਈ ਵਿਦਿਆਰਥੀਆਂ ਤੋਂ ਅਰਜ਼ੀਆਂ ਪ੍ਰਾਪਤ ਕਰਨ ਸਬੰਧੀ ਜਾਣਕਾਰੀ ਤਿੰਨ ਹਫ਼ਤਿਆਂ ਬਾਅਦ ਡਾ: ਅੰਬੇਡਕਰ ਪੋਰਟਲ 'ਤੇ ਉਪਲਬਧ ਕਰਵਾ ਦਿੱਤੀ ਜਾਵੇਗੀ। ਇਸ ਲਈ ਵਿਦਿਆਰਥੀਆਂ ਅਤੇ ਸੰਸਥਾਵਾਂ ਦੋਵਾਂ ਨੂੰ ਇਹ ਸੁਝਾਅ ਦਿੱਤਾ ਜਾਂਦਾ ਹੈ ਕਿ ਕੋਰਸ ਦੀ ਮਨਜ਼ੂਰੀ ਅਤੇ ਫ਼ੀਸ ਸਬੰਧੀ ਸਾਰੀਆਂ ਸ਼ਰਤਾਂ ਪੂਰੀਆਂ ਕਰਨ ਤੋਂ ਇਲਾਵਾ ਮਿਥੇ ਸਮੇਂ ਦੇ ਅੰਦਰ-ਅੰਦਰ ਵਿਦਿਆਰਥੀ ਵੱਲੋਂ ਫ੍ਰੀਸ਼ਿਪ ਕਾਰਡ ਅਤੇ ਸੰਸਥਾਵਾਂ ਵੱਲੋਂ ਰਜਿਸਟ੍ਰੇਸ਼ਨ ਲਈ ਅਪਲਾਈ ਕੀਤਾ ਜਾਵੇ।

Featured post

Punjab Board Class 10th/12th Result 2025 LINK soon : ਇਸ ਦਿਨ ਐਲਾਨੇ ਜਾਣਗੇ 10 ਵੀਂ ਅਤੇ 12 ਵੀਂ ਜਮਾਤ ਦੇ ਨਤੀਜੇ

 PSEB: 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਇਸ ਦਿਨ ਐਸ.ਏ.ਐਸ. ਨਗਰ, 13 ਅਪ੍ਰੈਲ ( ਜਾਬਸ ਆਫ ਟੁਡੇ ): ਪੰਜਾਬ ਸਕੂਲ ਸਿੱਖ...

RECENT UPDATES

Trends