ਵਧੀਕ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸ੍ਰੀ ਅਨੰਦਪੁਰ ਸਾਹਿਬ
ਆਜਾਦੀ ਦਾ ਅੰਮ੍ਰਿਤ ਮਹਾਂ ਉਤਸਵ ਤਹਿਤ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸਹੁੰ ਚੁਕਾਈ
ਅਧਿਆਪਕਾਂ ਅਤੇ ਬੱਚਿਆਂ ਨੂੰ ਪਲਾਸਟਿਕ ਦੇ ਮਾੜੇ ਪ੍ਰਭਾਵਾਂ ਤੋਂ ਕਰਵਾਇਆ ਜਾਣੂ
ਕੀਰਤਪੁਰ ਸਾਹਿਬ, 09 ਅਕਤੂਬਰ :
ਨਗਰ ਪੰਚਾਇਤ ਕੀਰਤਪੁਰ ਸਾਹਿਬ ਵੱਲੋਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਜਾਦੀ ਦਾ ਅੰਮ੍ਰਿਤ ਮਹਾਂ ਉਤਸਵ ਤਹਿਤ ਸ਼੍ਰੀ ਗੁਰੂ ਹਰਿਕਿ੍ਰਸ਼ਨ ਪਬਲਿਕ ਸਕੂਲ ਵਿੱਚ ਅਧਿਆਪਕਾ ਅਤੇ ਵਿਦਿਆਰਥੀਆਂ ਨੂੰ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਦੇ ਨੁਕਸਾਨ ਬਾਰੇ ਜਾਣਕਾਰੀ ਦਿੰਦੇ ਹੋਏ ਸਵੱਛਤਾ ਸਬੰਧੀ ਸੋਹ ਚਕਾਈ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਜ ਸਾਧਕ ਅਫ਼ਸਰ ਜੀ.ਬੀ ਸ਼ਰਮਾ ਨੇ ਵਿਦਿਆਰਥੀਆਂ ਨੂੰ ਸਿੰਗਲ ਯੂਜ ਪਲਾਸਟਿਕ ਥਰਮੋਕੋਲ/ ਡਿਸਪੋਜੇਬਲ ਪਲੇਟਾਂ, ਗਲਾਸ, ਚਮਚੇ, ਫੋਕ, ਪਲਾਸਟਿਕ ਦੇ ਗਿਫਟ ਪੇਪਰ, ਫਲੈਕਸ/ਬੈਨਰ ਦੀ ਜਗਾ ਕੱਪੜੇ ਤੋਂ ਬਣੇ ਥੈਲੇ,ਸਟੀਲ ਦੇ ਭਾਂਡਿਆਂ ਦੀ ਵਰਤੋਂ ਅਤੇ ਪੇਪਰ ਬੈਗ ਵਰਤਣ ਦੀ ਹਦਾਇਤ ਕੀਤੀ ਗਈ ਤਾਂ ਜੋ ਵਾਤਾਵਰਣ ਨੂੰ ਸਾਫ-ਸੁਥਰਾ ’ਤੇ ਹਰਿਆ ਭਰਿਆ ਰੱਖਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਮਿਸ਼ਨ ਕਲੀਨ ਇੰਡੀਆ ਮੁਹਿੰਮ ਤਹਿਤ ਨਿਰਧਾਰਿਤ ਕੀਤੇ ਪ੍ਰੋਗਰਾਮ ਅਨੁਸਾਰ ਸ਼ਹਿਰ ਦੇ ਵਾਰਡ ਨੰਬਰ 9 ਵਿੱਚ ਸਫਾਈ ਕਰਵਾਈ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ, ਮਨਦੀਪ ਸਿੰਘ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।