ਕਿਸਾਨ ਆਗੂਆਂ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੀ ਗ੍ਰਿਫਤਾਰੀ ਮੰਗੀ

 ਕਿਸਾਨ ਆਗੂਆਂ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੀ ਗ੍ਰਿਫਤਾਰੀ ਮੰਗੀ

-ਪੰਜਾਬ ਸਰਕਾਰ ਕੋਲੋਂ ਕੀਤੀ ਤਬਾਹ ਫਸਲਾਂ ਦੇ ਮੁਆਵਜੇ ਦੀ ਮੰਗ

ਨਵਾਸ਼ਹਿਰ 26 ਅਕਤੂਬਰ (

                ) ਅੱਜ ਸੰਯੁਕਤ ਕਿਸਾਨ ਮੋਰਚਾ ਜਿਲਾ ਨਵਾਸ਼ਹਿਰ ਵਲੋਂ ਜਿਲਾ ਪ੍ਰਸ਼ਾਸਨ ਨੂੰ ਮੰਗ ਪੱਤਰ ਦੇਕੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕਰਨ,ਉਸ ਵਿਰੁੱਧ 120 ਬੀ ਤਹਿਤ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰਨ ਅਤੇ ਪੰਜਾਬ ਵਿਚ ਮੀਂਹ ਅਤੇ ਗੜਿਆਂ ਨਾਲ ਹੋਏ ਝੋਨੇ, ਆਲੂਆਂ, ਮਟਰਾਂ ਅਤੇ ਹੋਰ ਫਸਲਾਂ ਦਾ ਮੁਆਵਜਾ ਦੇਣ ਦੀ ਮੰਗ ਕੀਤੀ ਗਈ।ਇਸਤੋਂ ਪਹਿਲਾਂ ਰਿਲਾਇੰਸ ਦੇ ਮੌਲ ਅੱਗੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਹਰਮੇਸ਼ ਸਿੰਘ ਢੇਸੀ, ਸੁਰਿੰਦਰ ਸਿੰਘ ਬੈਂਸ, ਤਰਸੇਮ ਸਿੰਘ ਬੈਂਸ, ਬੂਟਾ ਸਿੰਘ ਮਹਿਮੂਦ ਪੁਰ,ਗੁਰਟੇਕ ਸਿੰਘ, ਮਲਕੀਤ ਸਿੰਘ, ਰਾਣਾ ਸਿੰਘ ਹਿਆਲਾ,ਸੁਤੰਤਰ ਕੁਮਾਰ, ਮੁਕੰਦ ਲਾਲ ਅਤੇ ਸਤਨਾਮ ਸਿੰਘ ਗੁਲਾਟੀ ਨੇ ਕਿਹਾ ਕਿ ਲਖੀਮਪੁਰ ਖੇਰੀ ਵਿਚ ਗੱਡੀ ਹੇਠਾਂ ਕੁਚਲਕੇ ਕੀਤੀਆਂ ਗਈਆਂ ਕਿਸਾਨਾਂ ਦੀਆਂ ਹੱਤਿਆਵਾਂ ਯੋਜਨਾਬੱਧ ਸਨ ਜਿਸ ਯੋਜਨਾ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੀ ਸ਼ਮੂਲੀਅਤ ਜੱਗ ਜ਼ਾਹਿਰ ਹੈ ਇਸ ਲਈ ਉਸ ਉੱਤੇ ਅਧੀਨ ਧਾਰਾ 120 ਬੀ ਤਹਿਤ ਕਾਰਵਾਈ ਕਰਕੇ ਉਸਨੂੰ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕਰਨਾ ਚਾਹੀਦਾ ਹੈ।ਉਹਨਾਂ ਕਿਹਾ ਕਿ ਮੋਦੀ ਸਰਕਾਰ ਅਤੇ ਯੋਗੀ ਸਰਕਾਰ ਕਥਿਤ ਦੋਸ਼ੀਆਂ ਨੂੰ ਬਚਾਅ ਰਹੀ ਹੈ।ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਅਤੇ ਭਾਜਪਾ ਦੇ ਕਾਤਲ ਚਿਹਰੇ ਲੋਕਾਂ ਸਾਹਮਣੇ ਬੇਪਰਦ ਹੋ ਚੁੱਕੇ ਹਨ ਜੋ ਕਿਸਾਨਾਂ ਉੱਤੇ ਦਹਿਸ਼ਤ ਅਤੇ ਖੌਫ ਪਾਉਣਾ ਚਾਹੁੰਦੇ ਹਨ ਪਰ ਕਿਸਾਨੀ ਘੋਲ ਦਾ ਵੇਗ ਜਬਰ ਰਾਹੀਂ ਠੱਲ੍ਹਿਆ ਨਹੀਂ ਜਾ ਸਕਦਾ।ਕਿਸਾਨ ਆਗੂਆਂ ਨੇ ਕਿਹਾ ਕਿ ਬੀਤੇ ਦਿਨੀਂ ਮੀਂਹ ਅਤੇ ਗੜਿਆਂ ਨੇ ਫਸਲਾਂ ਦਾ ਵੱਡੀ ਪੱਧਰ ਉੱਤੇ ਨੁਕਸਾਨ ਕੀਤਾ ਹੈ।ਉਹਨਾਂ ਪੰਜਾਬ ਸਰਕਾਰ ਕੋਲੋਂ ਗਿਰਦਾਵਰੀ ਕਰਵਾਕੇ ਖਰਾਬ ਫਸਲਾਂ ਦਾ ਮੁਆਵਜਾ ਦੇਣ ਦੀ ਮੰਗ ਕੀਤੀ ਹੈ।ਉਹਨਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਆਰਥਿਕਤਾ ਪਹਿਲਾਂ ਹੀ ਬੁਰੀ ਤਰ੍ਹਾਂ ਝੰਬੀ ਗਈ ਹੈ।ਅਜਿਹੇ ਹਾਲਾਤਾਂ ਵਿਚ ਕਿਸਾਨੀ ਨੂੰ ਸਹਾਰੇ ਦੀ ਲੋੜ ਹੈ।

ਰਿਲਾਇੰਸ ਦੇ ਮੌਲ ਅੱਗੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਸਿੰਘ ਢੇਸੀ।



💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends