Thursday, 21 October 2021

ਸਿੱਖਿਆ ਵਿਭਾਗ ਨਵੰਬਰ ਦੇ ਅੰਤ ਤੱਕ 15 ਹਜ਼ਾਰ ਅਧਿਆਪਕਾਂ ਤੇ 12 ਹਜ਼ਾਰ ਲੈਕਚਰਾਰਾਂ ਦੀ ਕਰੇਗਾ ਭਰਤੀ: ਪਰਗਟ ਸਿੰਘ
ਸਿੱਖਿਆ ਵਿਭਾਗ ਨਵੰਬਰ ਦੇ ਅੰਤ ਤੱਕ 15 ਹਜ਼ਾਰ ਅਧਿਆਪਕਾਂ ਤੇ 12 ਹਜ਼ਾਰ ਲੈਕਚਰਾਰਾਂ ਦੀ ਕਰੇਗਾ ਭਰਤੀ - 

ਰੋਜ਼ਗਾਰ ਯੋਗਤਾ ਦੇ ਵਾਧੇ ਲਈ ਹੁਨਰ ਅਧਾਰਤ ਸਿੱਖਿਆ ਦੀ ਕੀਤੀ ਜਾਵੇਗੀ ਸ਼ੁਰੂਆਤ - ਪਰਗਟ ਸਿੰਘ - 

ਵਿਕਾਸ ਪ੍ਰੋਗਰਾਮਾਂ 'ਚ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਦੀ ਹੈ ਲੋੜ ਸਰਕਾਰੀ ਕਾਲਜ਼(ਲੜਕੀਆਂ) 'ਚ 'ਪੰਜਾਬ ਦਾ ਭਵਿੱਖ' ਪ੍ਰੋਗਰਾਮ ਮੌਕੇ ਵਿਦਿਆਰਥਣਾਂ ਨਾਲ ਹੋਏ ਰੂ-ਬਰੂ ਲੁਧਿਆਣਾ, 

21 ਅਕਤੂਬਰ 2021 - 
ਪੰਜਾਬ ਵਿੱਚ ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ ਲਈ ਸਿੱਖਿਆ, ਖੇਡਾਂ ਅਤੇ ਪਰਵਾਸੀ ਭਾਰਤੀ ਮਾਮਨੂੰ ਮੰਤਰੀ ਸ. ਪ੍ਰਗਟ ਸਿੰਘ ਨੇ ਅੱਜ ਕਿਹਾ ਕਿ ਸਿੱਖਿਆ ਵਿਭਾਗ ਨਵੰਬਰ ਦੇ ਅੰਤ ਤੱਕ 15 ਹਜ਼ਾਰ ਅਧਿਆਪਕਾਂ ਤੇ 12 ਹਜ਼ਾਰ ਲੈਕਚਰਾਰਾਂ ਦੀ ਭਰਤੀ ਕਰੇਗਾ। ਸਰਕਾਰੀ ਕਾਲਜ (ਲੜਕੀਆਂ) ਵਿੱਚ 'ਪੰਜਾਬ ਦਾ ਭਵਿੱਖ' ਪ੍ਰੋਗਰਾਮ ਦੌਰਾਨ ਨੌਜਵਾਨਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਬਹੁਤ ਦੁਖਦਾਈ ਹੈ ਕਿ ਕਈ ਮਹੱਤਵਪੂਰਨ ਵਿਭਾਗਾਂ ਵਿੱਚ ਕਈ ਸਾਲਾਂ ਤੋਂ ਭਰਤੀਆਂ ਨਹੀਂ ਕੀਤੀਆਂ ਗਈਆ, ਪਰ ਹੁਣ ਇਸ ਵਿੱਚ ਹੋਰ ਦੇਰੀ ਨਹੀਂ ਕੀਤੀ ਜਾਵੇਗੀ।


ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅਹਿਮ ਅਪਡੇਟ , ਪੜ੍ਹੋ ਇਥੇ  ਉਨ੍ਹਾਂ ਕਿਹਾ ਕਿ ਭਰਤੀ ਪ੍ਰਕਿਰਿਆ ਫਾਸਟ ਟਰੈਕ ਮੋਡ 'ਤੇ ਕੀਤੀ ਜਾ ਰਹੀ ਹੈ ਅਤੇ ਖਾਲੀ ਅਸਾਮੀਆਂ ਦਾ ਇਹ ਬੈਕਲਾਗ ਜਲਦ ਹੀ ਦੂਰ ਕਰ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਉਦਯੋਗ ਦੀਆਂ ਲੋੜਾਂ ਅਨੁਸਾਰ ਹੁਨਰ ਅਧਾਰਤ ਪਾਠਕ੍ਰਮ ਵੀ ਪੇਸ਼ ਕਰੇਗੀ।


 ਨਵੇਂ ਕਿੱਤਾਮੁਖੀ ਕੋਰਸ ਸ਼ੁਰੂ ਕਰਕੇ ਵਿਦਿਆਰਥੀਆਂ ਦੇ ਹੁਨਰ ਨੂੰ ਵਧਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਵਿਭਾਗ ਪਹਿਲਾਂ ਹੀ ਉਦਯੋਗਪਤੀਆਂ ਨਾਲ ਗੱਲਬਾਤ ਕਰ ਰਿਹਾ ਹੈ ਅਤੇ ਇਸ ਨੂੰ ਅਮਲੀ ਜਾਮਾ ਪਹਿਨਾਉਣ ਲਈ ਜਲਦ ਕਮੇਟੀ ਦਾ ਗਠਨ ਵੀ ਕੀਤਾ ਜਾਵੇਗਾ।

RECENT UPDATES

Today's Highlight

PSEB BOARD/NON BOARD EXAM: ਸਿਲੇਬਸ, ਡੇਟ ਸੀਟ, ਮਾਡਲ ਪ੍ਰਸ਼ਨ ਪੱਤਰ, GUESS PAPER

DATESHEET : TERM - 1 ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ, ਕਰੋ ਡਾਊਨਲੋਡ     PSEB 1ST TERM EXAM : ਪੰਜਵੀਂ ਅੱਠਵੀਂ ਦੱਸਵੀਂ ਬਾਰਵ੍ਹੀਂ ਜਮਾਤਾਂ ਦੀ TERM 1 ਦੇ ਪੇ...