*Breaking : ਪੰਜਾਬ ‘ਚ ਵਧ ਸਕਦੈ ਬਿਜਲੀ ਸੰਕਟ, 5 ਥਰਮਲ ਯੂਨਿਟ ਹੋਏ ਬੰਦ।*
ਪੰਜਾਬ ਵਿਚ ਆਉਣ ਵਾਲੇ ਦਿਨਾਂ ਵਿਚ ਬਿਜਲੀ ਦਾ ਸੰਕਟ ਵੱਧ ਸਕਦਾ ਹੈ ਕਿਉਂਕਿ ਤਲਵੰਡੀ ਸਾਬੋ ਸਣੇ 5 ਥਰਮਲ ਯੂਨਿਟ ਬੰਦ ਹੋ ਗਏ ਹਨ। ਇਸ ਤੋਂ ਪਹਿਲਾਂ ਵੀ ਪਾਵਰ ਪਲਾਂਟ ਬੰਦ ਹੋਣ ਕਾਰਨ ਸੂਬੇ ਵਿਚ ਬਿਜਲੀ ਦੀ ਕਮੀ ਹੋਈ ਸੀ।
ਪੰਜਾਬ ਵਿਚ ਇੱਕ ਵਾਰ ਫਿਰ ਤੋਂ ਲੋਕਾਂ ਨੂੰ ਬਿਜਲੀ ਦੇ ਲੰਬੇ-ਲੰਬੇ ਕੱਟਾਂ ਵਾਸਤੇ ਤਿਆਰ ਰਹਿਣਾ ਪਵੇਗਾ। ਜਿਹੜੇ 5 ਥਰਮਲ ਪਲਾਂਟ ਬੰਦ ਹੋਏ ਹਨ ਉਨ੍ਹਾਂ ਵਿਚੋਂ 2 ਯੂਨਿਟ ਤਲਵੰਡੀ ਸਾਬੋ ਦੇ ਹਨ। ਤਲਵੰਡੀ ਸਾਬੋ ਤੇ ਲਹਿਰਾ ਮੁਹੱਬਤ ਦੇ 2-2 ਯੂਨਿਟ ਕੋਲੇ ਦੀ ਕਮੀ ਕਾਰਨ ਬੰਦ ਪਏ ਹਨ ਤੇ ਰੋਪੜ ਦਾ ਪਾਵਰ ਪਲਾਂਟ ਤਕਨੀਕੀ ਖਰਾਬੀ ਆਉਣ ਕਾਰਨ ਬੰਦ ਹੈ।ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਅਧਿਕਾਰਤ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਖੇਤੀ ਖੇਤਰ ਵਿਚ ਹੁਣ ਮੰਗ ਘੱਟ ਹੋਣ ਕਾਰਨ ਰਾਹਤ ਹੈ ਕਿਉਂਕਿ ਹੁਣ ਝੋਨੇ ਦੀ ਕਟਾਈ ਹੋ ਰਹੀ ਹੈ ਅਤੇ ਇਸ ਨੂੰ ਸਿੰਚਾਈ ਦੀ ਜ਼ਰੂਰਤ ਨਹੀਂ ਹੈ। ਸਿੱਟੇ ਵਜੋਂ, ਬਿਜਲੀ ਦੀ ਮੰਗ ਲਗਭਗ 8500 ਮੈਗਾਵਾਟ ਹੈ।
ਕੋਲੇ ਦੀ ਕਮੀ ਕਾਰਨ ਸੂਬਾ ਬਿਜਲੀ ਉਪਯੋਗਤਾ ਪਾਵਰ ਐਕਸਚੇਂਜ ਤੋਂ ਬਿਜਲੀ ਖਰੀਦ ਰਿਹਾ ਹੈ, ਜੋ ਕਿ ਮਹਿੰਗਾ ਪੈ ਰਿਹਾ ਹੈ। PSPCL ਦੇ ਚੇਅਰਮੈਨ ਏ. ਵੇਣੂ ਪ੍ਰਸਾਦ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ 13 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਖਰੀਦੀ ਗਈ।ਥੋੜ੍ਹੇ ਦਿਨ ਪਹਿਲਾਂ ਹੀ ਪਾਵਰਕਾਮ ਨੇ ਚੇਤਾਵਨੀ ਦਿੱਤੀ ਸੀ ਕਿ ਕੋਲੇ ਦੀ ਸਪਲਾਈ ਘੱਟ ਆ ਰਹੀ ਹੈ।
ਜੇਕਰ ਆਉਣ ਵਾਲੇ ਹਫਤੇ ਵਿੱਚ ਕੋਲੇ ਦੀ ਸਥਿਤੀ ਵਿੱਚ ਸੁਧਾਰ ਨਾ ਹੋਇਆ ਤਾਂ ਸੂਬੇ ਨੂੰ ਫਿਰ ਤੋਂ ਬਿਜਲੀ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪਿਛਲੇ ਮਹੀਨੇ ਪਈ ਵਾਧੂ ਬਾਰਿਸ਼ ਕਰਕੇ ਕੋਲਾ ਖਾਨਾਂ ਵਿੱਚ ਕੋਲਾ ਭਿੱਜਣ ਨਾਲ ਸਥਿਤੀ ਹੋਰ ਵੀ ਖਰਾਬ ਹੋ ਗਈ ਹੈ।
ਇਹ ਵੀ ਪੜ੍ਹੋ:
ਮੁਲਾਜ਼ਮਾਂ ਲਈ ਵੱਡੀ ਖ਼ਬਰ : ਨਵੀਂ ਪੈਨਸ਼ਨ ਸਕੀਮ ਤਹਿਤ ਆਉਂਦੇ ਮੁਲਾਜ਼ਮਾਂ ਨੂੰ ਮਿਲੇਗੀ ਪਰਿਵਾਰਿਕ ਪੈਨਸ਼ਨ, ਅਧਿਸੂਚਨਾ ਜਾਰੀ
PSEB 1ST TERM EXAM : ਸਿੱਖਿਆ ਬੋਰਡ ਵੱਲੋਂ ਬੋਰਡ ਜਮਾਤਾਂ ਲਈ ਸਿਲੇਬਸ ਅਤੇ ਪੇਪਰ ਪੈਟਰਨ ਜਾਰੀ, ਡਾਊਨਲੋਡ ਕਰੋ
ਦਫਤਰ ਨਗਰ ਕੌਂਸਲ, ਬਰੇਟਾ ਵਿਖੇ ਸਫ਼ਾਈ ਸੇਵਕਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ
ਦਫਤਰ ਨਗਰ ਕੌਂਸਲ, ਭਾਈ ਰੂਪਾ, ਵੱਲੋਂ ਕਲਾਸ 4 ਕਰਮਚਾਰੀਆਂ ਦੀ ਭਰਤੀ
ਦਫਤਰ ਨਗਰ ਕੌਂਸਲ, ਨਰੋਟ ਜੈਮਲ ਸਿੰਘ ਵੱਲੋਂ ਸਰਕਾਰੀ ਨੌਕਰੀਆਂ ਦੇਖੋ ਇਥੇ
CLASS 4 RECRUITMENT : ਨਗਰ ਪੰਚਾਇਤ, ਮੱਲਾਂਵਾਲਾ ਖ਼ਾਸ ( ਫਿਰੋਜ਼ਪੁਰ) ਵਲੋਂ 43 ਅਸਾਮੀਆਂ ਤੇ ਭਰਤੀ
ਨਗਰ ਕੌਂਸਲ, ਰਾਮਦਾਸ-ਅਮ੍ਰਿਤਸਰ ਸਾਹਿਬ, ਵੱਲੋਂ ਸਫ਼ਾਈ ਸੇਵਕਾਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ
ਨਗਰ ਕੌਂਸਲ ਮਲੋਟ, ਵਿਖੇ ਸਫ਼ਾਈ ਸੇਵਕਾਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ
GHAR GHAR ROJGAR: ਇਸ ਨਗਰ ਕੌਂਸਲ ਵਿਖੇ 322 ਕਰਮਚਾਰੀਆਂ ਦੀ ਭਰਤੀ, ਜਲਦੀ ਕਰੋ ਅਪਲਾਈ
ਨਗਰ ਕੌਂਸਲ ਘੱਗਾ ਪਟਿਆਲਾ ਵੱਲੋਂ ਸਫ਼ਾਈ ਸੇਵਕਾਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ
ਨਗਰ ਕੌਂਸਲ ਮਲੇਰਕੋਟਲਾ ਵਿਖੇ ਸਫ਼ਾਈ ਸੇਵਕਾਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ ਕਰੋ ਅਪਲਾਈ
ਨਗਰ ਕੌਂਸਲ ਮੋਰਿੰਡਾ ਵਿਖੇ ਸਫ਼ਾਈ ਸੇਵਕਾਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ
ਨਗਰ ਕੌਂਸਲ ਸਰਹਿੰਦ, ਫਤਿਹਗੜ੍ਹ ਸਾਹਿਬ ਵਿਖੇ 180 ਕਰਮਚਾਰੀਆਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ, ਜਲਦੀ ਕਰੋ ਅਪਲਾਈ