ਮੀਟਿੰਗ 11:30 ਵਜੇ ਪੰਜਾਬ ਭਵਨ ਵਿਖੇ ਸ਼ੁਰੂ ਹੋ ਗਈ ਹੈ ਅਤੇ ਇਸ ਵਿੱਚ ਸਰਕਾਰ ਕਈ ਵੱਡੇ ਫੈਸਲੇ ਲੈ ਸਕਦੀ ਹੈ। 300 ਯੂਨਿਟ ਬਿਜਲੀ ਮੁਆਫ ਕਰਨ ਬਾਰੇ ਮੀਟਿੰਗ ਵਿੱਚ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਸਰਕਾਰ ਰੇਤ ਦੀ ਖੁਦਾਈ ਨੂੰ ਲੈ ਕੇ ਵੀ ਵੱਡਾ ਫੈਸਲਾ ਲੈ ਸਕਦੀ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਦੇਰ ਰਾਤ ਕੈਬਨਿਟ ਦੀ ਮੀਟਿੰਗ ਹੋਈ ਸੀ, ਪਰ ਇਸ ਵਿੱਚ ਕੋਈ ਫੈਸਲਾ ਨਹੀਂ ਲਿਆ ਗਿਆ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਹਿਲਾਂ ਦਿੱਲੀ ਦੌਰੇ, ਫਿਰ ਲਖੀਮਪੁਰ ਮਾਰਚ ਅਤੇ ਫਿਰ ਬੇਟੇ ਦੇ ਵਿਆਹ ਵਿੱਚ ਰੁੱਝੇ ਹੋਏ ਸਨ। ਜਿਸ ਕਾਰਨ ਕੈਬਨਿਟ ਦੀ ਮੀਟਿੰਗ ਨਹੀਂ ਹੋ ਸਕੀ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ 2 ਵਜੇ ਪ੍ਰੈਸ ਕਾਨਫਰੰਸ ਕਰਨਗੇ।