ਪੰਜਾਬ ਕੈਬਨਿਟ ਦੀ ਮੀਟਿੰਗ ਜੋ ਕਿ ਪਹਿਲਾਂ 25 ਅਕਤੂਬਰ ਨੂੰ ਹੋਣ ਜਾ ਰਹੀ ਸੀ ਉਹਨੂੰ ਮੁਲਤਵੀ ਕਰ ਦਿੱਤਾ ਗਿਆ ਸੀ ਹੁਣ ਪੰਜਾਬ ਸਰਕਾਰ ਵੱਲੋਂ ਇਹ ਕੈਬਨਿਟ ਮੀਟਿੰਗ ਸਰਕਟ ਹਾਊਸ ਲੁਧਿਆਣਾ ਵਿਖੇ ਹੋਵੇਗੀ।
ਕੈਬਨਿਟ ਮੀਟਿੰਗ ਲਈ 27 ਅਕਤੂਬਰ ਦਿਨ ਬੁੱਦਵਾਰ ਨਿਸ਼ਚਿਤ ਕੀਤਾ ਗਿਆ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਹੌਣ ਜਾ ਰਹੀ ਇਸ ਮੀਟਿੰਗ ਦਾ ਅਜੈਂਡਾ ਬਾਅਦ ਵਿਚ ਤੈਅ ਕੀਤਾ ਜਾਵੇਗਾ।