ਮੁੱਖ ਮੰਤਰੀ ਵੱਲੋਂ ਘੱਟ ਸਮੇਂ ਦੇ ਬਾਵਜੂਦ ਹਰ ਕੀਮਤ ’ਤੇ ਲੋਕਾਂ ਦੀ ਇਛਾਵਾਂ ਪੂਰੀਆਂ ਕਰਨ ’ਤੇ ਦਿੱਤਾ ਜ਼ੋਰ

ਹੁਸ਼ਿਆਰਪੁਰ ਦੇ ਸ਼ਹਿਰੀ ਵਿਕਾਸ ਲਈ 10 ਕਰੋੜ ਰੁਪਏ ਦਾ ਐਲਾਨ, ਵਕੀਲਾਂ ਲਈ ਵੀ 1 ਕਰੋੜ ਰੁਪਏ ਦਾ ਐਲਾਨ


ਅਗਲੇ ਮਹੀਨੇ ਮੈਡੀਕਲ ਕਾਲਜ ਅਤੇ ਬਾਇਓਡਾਈਵਰਸਿਟੀ ਅਤੇ ਸਪੋਰਟਸ ਪਾਰਕ ਦਾ ਨੀਂਹ ਪੱਥਰ ਰੱਖਣ ਦਾ ਵੀ ਕੀਤਾ ਐਲਾਨ


ਮੁੱਖ ਮੰਤਰੀ ਨੇ ਵਿਧਾਇਕਾਂ ਸੰੁਦਰ ਸ਼ਾਮ ਅਰੋੜਾ, ਅਰੁਣ ਡੋਗਰਾ, ਪਵਨ ਕੁਮਾਰ ਆਦੀਆ ਅਤੇ ਰਾਜ ਕੁਮਾਰ ਚੱਬੇਵਾਲ ਦੀਆਂ ਰਿਹਾਇਸ਼ਾਂ ਦਾ ਕੀਤਾ ਦੌਰਾ


ਪੰਜਾਬ ਵਿੱਚ ਤੇਜ਼ੀ ਨਾਲ ਸਰਵ-ਪੱਖੀ ਵਿਕਾਸ ਕਰਨ ਦਾ ਲੋਕਾਂ ਨੂੰ ਦਿੱਤਾ ਭਰੋਸਾ




 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਘੱਟ ਸਮੇਂ ਦੇ ਬਾਵਜੂਦ, ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਕੇ ਲੋਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।


ਸੂਬੇ ਦੇ ਸਰਵਪੱਖੀ ਵਿਕਾਸ ਅਤੇ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਆਪਣੀ ਸਰਕਾਰ ਦੀ ਦਿ੍ਰੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਮੇਂ ਦੀ ਸੁਚੱਜੀ ਵਰਤੋਂ ਕੀਤੀ ਜਾਵੇਗੀ ਤਾਂ ਜੋ ਸੂਬੇ ਦੀ ਬਿਹਤਰੀ ਦੇ ਟੀਚੇ ਪ੍ਰਾਪਤ ਕੀਤੇ ਜਾ ਸਕਣ ।

ਸਥਾਨਕ ਵਿਧਾਇਕ ਸੁੰਦਰ ਸ਼ਾਮ ਅਰੋੜਾ ਦੀ ਰਿਹਾਇਸ਼ ‘ਤੇ ਕਰਵਾਏ ਸਮਾਗਮ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਚੱਲ ਰਹੇ ਬੁਨਿਆਦੀ ਢਾਂਚੇ ਦੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਮੱਦੇਨਜ਼ਰ ਰਾਜ ਸਰਕਾਰ ਨਿਰੰਤਰ ਕੰਮ ਕਰ ਰਹੀ ਹੈ ਕਿਉਂਕਿ ਸ਼ਹਿਰੀ ਵਿਕਾਸ ਸੰਪੂਰਨ ਵਿਕਾਸ ਦਾ ਅਹਿਮ ਹਿੱਸਾ ਹੁੰਦਾ ਹੈ। ਚੰਨੀ ਨੇ ਕਿਹਾ ਕਿ ਸ਼ਹਿਰੀ ਖੇਤਰਾਂ ਵਿੱਚ ਲੋਕਾਂ ਨੂੰ ਉਨਾਂ ਦੀਆਂ ਭਵਿੱਖੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।


ਅਗਲੇ ਕੁਝ ਦਿਨਾਂ ਵਿੱਚ ਹੁਸ਼ਿਆਰਪੁਰ ਨੂੰ 10 ਕਰੋੜ ਰੁਪਏ ਦਿੱਤੇ ਜਾਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਪਹਿਲਾਂ ਹੀ ਉਪਲਬਧ ਸਮੇਂ ਦਾ ਪੂਰਾ ਢੁਕਵਾਂ ਤੇ ਸੁਚੱਜਾ ਇਸਤੇਮਾਲ ਕਰ ਰਹੀ ਹੈ ਤਾਂ ਜੋ ਲੋਕਾਂ ਦੀਆਂ ਇੱਛਾਵਾਂ ਅਨੁਸਾਰ ਰਾਜ ਵਿੱਚ ਸਫਲਤਾ ਦੀਆਂ ਨਵੀਆਂ ਉਚਾਈਆਂ ਨੂੰ ਛੂਹਿਆ ਜਾ ਸਕੇ। ਉਨਾਂ ਅੱਗੇ ਇਹ ਵੀ ਐਲਾਨ ਕੀਤਾ ਕਿ ਹੁਸ਼ਿਆਰਪੁਰ ਵਿੱਚ 5 ਕਰੋੜ ਰੁਪਏ ਦੀ ਲਾਗਤ ਨਾਲ ਅਤਿ-ਆਧੁਨਿਕ ਬਾਇਓਡਾਇਵਰਸਿਟੀ ਅਤੇ ਸਪੋਰਟਸ ਪਾਰਕ ਬਣਾਇਆ ਜਾਵੇਗਾ ਤਾਂ ਜੋ ਖੇਤਰ ਵਿੱਚ ਬਨਸਪਤੀ ਅਤੇ ਜੀਵਾਂ ਨੂੰ ਹੋਰ ਵਿਕਸਤ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਉਕਤ ਪਾਰਕ ਅਤੇ ਆਉਣ ਵਾਲੇ ਮੈਡੀਕਲ ਕਾਲਜ ਦਾ ਨੀਂਹ ਪੱਥਰ ਜਲਦੀ ਹੀ ਰੱਖਿਆ ਜਾਵੇਗਾ ਅਤੇ ਇਸ ਮੈਡੀਕਲ ਕਾਲਜ ਦੀਆਂ ਕਲਾਸਾਂ ਅਗਲੇ ਵਿੱਦਿਅਕ ਸੈਸ਼ਨ ਤੋਂ ਸ਼ੁਰੂ ਹੋ ਜਾਣਗੀਆਂ। ਉਨਾਂ ਕਿਹਾ ਕਿ ਟੈਂਡਰ ਕੱਢਣ ਦੀ ਪ੍ਰਕਿਰਿਆ ਵਿੱਚ ਤੇਜੀ ਲਿਆਉਣ ਲਈ ਸਾਰੇ ਲੋੜੀਂਦੇ ਨਿਰਦੇਸ਼ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ ਤਾਂ ਜੋ ਇਸ ਦਾ ਨਿਰਮਾਣ ਜਲਦੀ ਤੋਂ ਜਲਦੀ ਸ਼ੁਰੂ ਕੀਤਾ ਜਾ ਸਕੇ। ਉਨਾਂ ਨੇ ਜਿਲਾ ਬਾਰ ਐਸੋਸੀਏਸ਼ਨ ਨੂੰ ਵਕੀਲਾਂ ਦੇ ਚੈਂਬਰਾਂ ਦੇ ਨਿਰਮਾਣ ਲਈ 1 ਕਰੋੜ ਰੁਪਏ ਦੇ ਫੰਡ ਦੇਣ ਦਾ ਵੀ ਐਲਾਨ ਕੀਤਾ।


ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਮਾਜ ਦੇ ਸਾਰੇ ਵਰਗਾਂ ਲਈ 2 ਕਿਲੋਵਾਟ ਤੱਕ ਦੇ 52 ਲੱਖ ਤੋਂ ਵੱਧ ਖਪਤਕਾਰਾਂ ਨੂੰ ਬਿਜਲੀ ਦੇ ਬਿੱਲ ਮੁਆਫ ਕਰਨ ਲਈ ਵੱਡੀ ਰਾਹਤ ਦਾ ਐਲਾਨ ਕੀਤਾ ਹੈ। ਇਸ ਲਈ 1200 ਕਰੋੜ ਰੁਪਏ ਵੱਖਰੇ ਰੱਖੇ ਗਏ ਸਨ, ਜਿਨਾਂ ਵਿੱਚੋਂ 11 ਕਰੋੜ ਸਿਰਫ ਹੁਸ਼ਿਆਰਪੁਰ ਦੇ ਖਪਤਕਾਰਾਂ ਲਈ ਹਨ। ਉਨਾਂ ਨੇ ਦੁਹਰਾਇਆ ਕਿ ਰਾਜ ਸਰਕਾਰ ਮਾਸਟਰ ਪਲਾਨ ਅਨੁਸਾਰ ਸ਼ਹਿਰੀ ਖੇਤਰਾਂ ਵਿੱਚ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਏਗੀ ਜਿਸ ਵਿੱਚ ਮਜਬੂਤ ਪਾਣੀ ਦੀ ਸਪਲਾਈ ਅਤੇ ਸੀਵਰੇਜ ਸਿਸਟਮ ਸ਼ਾਮਲ ਹੈ।


ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸ੍ਰੀ ਚੰਨੀ ਦੀ ਅਗਵਾਈ ਵਿੱਚ ਸੂਬਾ ਸਰਕਾਰ ਲੋਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ । ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਖਾਸ ਕਰਕੇ ਗਰੀਬਾਂ ਅਤੇ ਲੋੜਵੰਦਾਂ ਲਈ ਲੋਕ ਪੱਖੀ ਫੈਸਲਿਆਂ ਨੂੰ ਲਾਗੂ ਕਰਨ ਲਈ ਓਵਰਟਾਈਮ ਕੰਮ ਕਰ ਰਹੀ ਹੈ। ਉਨਾਂ ਹਸ਼ਿਆਰਪੁਰ ਦੇ ਸਰਬਪੱਖੀ ਵਿਕਾਸ ਲਈ ਮਹੱਤਵਪੂਰਨ ਐਲਾਨ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਵੀ ਕੀਤਾ।



ਕੋਵਿਡ -19 ਮਹਾਂਮਾਰੀ ਦੌਰਾਨ ਯਤੀਮ ਹੋਏ ਬੱਚਿਆਂ ਨਾਲ ਹਮਦਰਦੀ ਪ੍ਰਗਟਾਉਂਦਿਆਂ ਚੰਨੀ ਨੇ ਉਨਾਂ ਨੂੰ ਰੋਜ਼ਮਰਾਹ ਵਰਤੋਂ ਦੀਆਂ ਚੀਜਾਂ ਅਤੇ ਕੁਝ ਨਕਦੀ ਵਾਲੇ ਪੈਕਟ ਵੀ ਦਿੱਤੇ। ਮੁੱਖ ਮੰਤਰੀ ਨੂੰ ਸਿੱਖ ਵੈਲਫੇਅਰ ਸੁਸਾਇਟੀ, ਭਾਈ ਘਨੱਈਆ ਵੈਲਫੇਅਰ ਸੁਸਾਇਟੀ, ਭਗਵਾਨ ਵਾਲਮੀਕ ਵੈਲਫੇਅਰ ਸੁਸਾਇਟੀ, ਸ੍ਰੀ ਗੁਰੂ ਰਵਿਦਾਸ ਵੈਲਫੇਅਰ ਸੁਸਾਇਟੀ, ਸਤਿਗੁਰੂ ਵੈਲਫੇਅਰ ਸੋਸਾਇਟੀ ਅਤੇ ਨਗਰ ਨਿਗਮ ਸਫਾਈ ਯੂਨੀਅਨ ਵੈਲਫੇਅਰ ਸੁਸਾਇਟੀ ਵਲੋਂ ਸਨਮਾਨਿਤ ਕੀਤਾ ਗਿਆ।

Featured post

PSEB 10th result 2024 Date and link for downloading result

PSEB 10th result 2024 Date and link for downloading result Hello students! Waiting for Punjab Board 10th Result 2024 ? Don't worr...

RECENT UPDATES

Trends