7000 ਕੰਪਿਊਟਰ ਅਧਿਆਪਕਾਂ ਵੱਲੋਂ ਮੋਰਿੰਡਾ ਵਿਖੇ 31 ਅਕਤੂਬਰ ਨੂੰ ਕੀਤੀ ਜਾਵੇਗੀ ਸੂਬਾ ਪੱਧਰੀ ਰੋਸ ਰੈਲੀ ਵਾਲੇ ਦਿਨ ਹੀ ਸ਼ੁਰੂ ਕੀਤਾ ਜਾਵੇਗਾ ਪੱਕਾ ਮੋਰਚਾ

7000 ਕੰਪਿਊਟਰ ਅਧਿਆਪਕਾਂ ਵੱਲੋਂ ਮੋਰਿੰਡਾ ਵਿਖੇ 31 ਅਕਤੂਬਰ ਨੂੰ ਕੀਤੀ ਜਾਵੇਗੀ ਸੂਬਾ ਪੱਧਰੀ ਰੋਸ ਰੈਲੀ ਵਾਲੇ ਦਿਨ ਹੀ ਸ਼ੁਰੂ ਕੀਤਾ ਜਾਵੇਗਾ ਪੱਕਾ ਮੋਰਚਾ 

ਮੋਹਾਲੀ 29 ਅਕਤੂਬਰ
ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਮਿਤੀ 31 ਅਕਤੂਬਰ ਨੂੰ ਪੂਰੇ ਪੰਜਾਬ ਭਰ ਵਿੱਚੋਂ ਹਜਾਰਾਂ ਦੀ ਗਿਣਤੀ ਵਿਚ ਕੰਪਿਊਟਰ ਅਧਿਆਪਕ ਸੀ.ਐਮ. ਸਿਟੀ ਮੋਰਿੰਡਾਂ ਵਿਖੇ ਰੈਲੀ ਕਰਨਗੇ ਅਤੇ ਸੀ.ਐਮ ਹਾਊਸ ਦਾ ਘਿਰਾਉ ਕਰਨਗੇ ਅਤੇ ਇਸੇ ਦਿਨ ਸ਼ਾਮ ਨੂੰ ਮੋਰਿੰਡਾਂ ਵਿਖੇ ਮੋਰਚਾ ਸ਼ੁਰੂ ਕਰ ਦਿੱਤਾ ਜਾਵੇਗਾ। 

ਇਹ ਪੱਕਾ ਧਰਨਾ ਮੰਗਾਂ ਦੇ ਹੱਲ ਤੱਕ ਜਾਰੀ ਰਹੇਗਾ। ਕੰਪਿਊਟਰ ਅਧਿਆਪਕ ਆਪਣੀ ਸਿੱਖਿਆ ਵਿਭਾਗ ਵਿੱਚ ਮਰਜਿੰਗ ਦੀ ਮੰਗ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰ ਸੂਬਾ ਸਰਕਾਰ ਅਤੇ ਅਫਸਰਸ਼ਾਹੀ ਵਲੋਂ ਉਹਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਦਿਨੋ ਦਿਨ ਕੰਪਿਊਟਰ ਅਧਿਆਪਕਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ ਅਤੇ ਕੰਪਿਊਟਰ ਅਧਿਆਪਕਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ । 

ਕੰਪਿਊਟਰ ਅਧਿਆਪਕਾਂ ਦੇ ਨਿਯੁਕਤੀ ਪੱਤਰਾਂ ਵਿਚ ਦਰਜ ਪੰਜਾਬ ਸਿਵਲ ਸਰਵਿਸ ਰੂਲਜ ਉਹਨਾਂ ਤੇ ਲਾਗੂ ਨਹੀਂ ਕੀਤੇ ਜਾ ਰਹੇ। ਯੂਨੀਅਨ ਆਗੂਆਂ ਨੇ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਨੂੰ ਪੰਜਾਬ ਸਿਵਲ ਸਰਵਿਸ ਰੂਲਜ ਮੁਤਾਬਿਕ ਮਿਲਣ ਵਾਲੀਆਂ ਸਹੂਲਤਾਂ ਜਿਵੇਂ ਇੰਟਰਮ ਰਿਲੀਫ, ਏ.ਸੀ.ਪੀ.ਲੀਵ ਇੰਨਕੈਸ਼ਮੈਂਟ, ਮੈਡੀਕਲ ਛੁੱਟੀਆਂ, ਸੀ.ਪੀ.ਐਫ ਆਦਿ ਤੋਂ ਵਾਂਝੇ ਰੱਖਿਆ ਜਾ ਰਿਹਾ ਹੈ।ਇੱਥੇ ਇਹ ਵੀ ਜ਼ਿਕਰ ਕਰਨਾ ਜਰੂਰੀ ਹੈ ਕਿ ਪਿਛਲੇ ਸਾਲਾਂ ਦੌਰਾਨ 70 ਦੇ ਕਰੀਬ ਕੰਪਿਊਟਰ ਅਧਿਆਪਕਾਂ ਦੀ ਮੌਤ ਹੋ ਚੁੱਕੀ ਹੈ। ਉਹਨਾਂ ਦੇ ਪਰਿਵਾਰ ਰੁਲਣ ਲਈ ਮਜ਼ਬੂਰ ਹੋ ਰਹੇ ਹਨ। ਇਹਨਾਂ ਕੰਪਿਊਟਰ ਅਧਿਆਪਕਾਂ ਦੇ ਆਸ਼ਰਿਤ ਪਰਿਵਾਰਾਂ ਨੂੰ ਨਾ ਕੋਈ ਵਿੱਤੀ ਲਾਭ ਅਤੇ ਨਾ ਹੀ ਤਰ ਦੇ ਅਧਾਰ ਤੇ ਸਰਕਾਰੀ ਨੌਕਰੀ ਦਿੱਤੀ ਗਈ । 



ਪਿਛਲੇ 4 ਸਾਲਾਂ ਵਿੱਚ ਸਰਕਾਰ ਦੇ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਹੋ ਚੁੱਕੀਆਂ ਹਨ ਪ੍ਰੰਤੂ ਹੱਲ ਕਰਨ ਦੀ ਬਜਾਏ ਲਾਰੇ ਲੱਪੇ ਹੀ ਮਿਲੇ ਹਨ। ਇਸੇ ਲੜੀ ਤਹਿਤ ਮਿਤੀ 12 ਅਕਤੂਬਰ ਅਤੇ ਮਿਤੀ 18 ਅਕਤੂਬਰ ਨੂੰ ਨਵੇਂ ਸਿੱਖਿਆ ਮੰਤਰੀ ਨਾਲ ਵੀ 2 ਪੈਨਲ ਮੀਟਿੰਗਾਂ ਹੋ ਚੁੱਕੀਆਂ ਹਨ ਪ੍ਰੰਤੂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਮਿਤੀ 18 ਅਕਤੂਬਰ ਨੂੰ ਚੀਫ ਸੈਕਟਰੀ ਟੂ ਸੀ.ਐਮ ਨਾਲ ਹੋਈ ਮੀਟਿੰਗ ਵਿਚ ਉਹਨਾਂ ਨੇ ਮੰਨਿਆ ਕਿ ਕੰਪਿਊਟਰ ਅਧਿਆਪਕਾਂ ਦੀਆਂ ਸਾਰੀਆਂ ਮੰਗਾਂ ਜਾਇਜ਼ ਹਨ ਅਤੇ ਉਹਨਾਂ ਤੇ ਨਿਯੁਕਤੀ ਪੱਤਰ ਵਿਚ ਲਿਖੀਆਂ ਸ਼ਰਤਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਣਾ ਬਣਦਾ ਹੈ ਪਰੰਤੂ ਉਹਨਾਂ ਦੇ ਇਸ ਵਿਸ਼ਵਾਸ਼ ਦਿਵਾਉਣ ਤੋਂ ਬਾਅਦ ਵੀ ਪੰਜਾਬ ਸਰਕਾਰ ਮੰਗਾਂ ਨਹੀਂ ਮੰਨ ਰਹੀ ਹੈ, ਜਿਸ ਕਾਰਨ ਸਮੂਹ ਕੰਪਿਊਟਰ ਅਧਿਆਪਕਾਂ ਵਿੱਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ ਜਿਸਦੇ ਰੋਸ ਵਜੋਂ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵਲੋਂ ਸੂਬਾ ਸਰਕਾਰ ਦੇ ਅੜੀਅਲ ਰੱਵੀਏ ਅਤੇ ਅਫਸਰਸ਼ਾਹੀ ਦੇ ਇਸ ਵਤੀਰੇ ਤੋਂ ਤੰਗ ਆ ਕੇ ਮੁੱਖ ਮੰਤਰੀ ਦੇ ਸ਼ਹਿਰ ਮੋਰਿੰਡਾਂ ਵਿਖੇ ਸੂਬਾ ਪੱਧਰੀ ਰੋਸ ਰੈਲੀ ਅਤੇ ਪੱਕਾ ਧਰਨਾਂ ਲਾਉਣ ਦਾ ਫੈਸਲਾ ਕੀਤਾ ਗਿਆ।

 ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਜਥੇਬੰਦੀ ਦੀ ਸਮੁੱਚੀ ਲੀਡਰਸ਼ਿਪ ਦੀ ਸੂਬਾ ਪੱਧਰੀ ਮੀਟਿੰਗ ਮੋਰਿੰਡਾਂ ਵਿਖੇ 27 ਅਕਤੂਬਰ ਨੂੰ ਸੱਦ ਲਈ ਗਈ ਹੈ। ਇਸ ਮੌਕੇ ਰਾਜਵਿੰਦਰ ਲਾਖਾ, ਗੁਰਜੀਤ ਸਿੰਘ, ਸਚਿਨ , ਸੁਰਿੰਦਰ ਸ਼ਹਿਜਲ, ਲਖਵਿੰਦਰ ,ਰਮਨ ਕੁਮਾਰ, ਸੁਖਵਿੰਦਰ, ਵਰਿੰਦਰ, ਸ਼ਮਾ,ਹਰਮਨ , ਰਣਜੀਤ, ਹਰਜਿੰਦਰ ਕੌਰ, ਸੋਨੀਆ ਹਾਜ਼ਰ ਸਨ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends