ਸਕੂਲ ਵਿਦਿਆਰਥੀਆਂ ਦੀ ਸੈਪਲਿੰਗ ਦੇ ਨਾਲ ਨਾਲ ਕਰੋਨਾ ਤੋ ਬਚਣ ਦੀਆਂ ਸਾਵਧਾਨੀਆਂ ਬਾਰੇ ਦਿੱਤੀ ਜਾਣਕਾਰੀ

 

ਸਕੂਲ ਵਿਦਿਆਰਥੀਆਂ ਦੀ ਸੈਪਲਿੰਗ ਦੇ ਨਾਲ ਨਾਲ ਕਰੋਨਾ ਤੋ ਬਚਣ ਦੀਆਂ ਸਾਵਧਾਨੀਆਂ ਬਾਰੇ ਦਿੱਤੀ ਜਾਣਕਾਰੀ

ਸ੍ਰੀ ਅਨੰਦਪੁਰ ਸਾਹਿਬ 12 ਅਕਤੂਬਰ ()

ਪੰਜਾਬ ਸਰਕਾਰ ਵਲੋਂ ਕਰੋਨਾ ਨੂੰ ਹਰਾਉਣ ਲਈ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਸਿਹਤ ਵਿਭਾਗ ਵਲੋਂ ਸਕੂਲਾ ਵਿਚ ਵਿਦਿਆਰਥੀਆਂ ਦੀ ਸੈਪਲਿੰਗ ਦੇ ਨਾਲ ਹੀ ਵਿਦਿਆਰਥੀਆਂ ਨੂੰ ਕੋਵਿਡ ਦੀਆਂ ਸਾਵਧਾਨੀਆਂ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ।

  ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸੋਨਾਲੀ ਗਿਰਿ ਵਲੋਂ ਸਿਹਤ ਵਿਭਾਗ ਅਤੇ ਸਿੱਖਿਆ ਮਹਿਕਮੇ ਨੂੰ ਇਸ ਸਬੰਧ ਵਿਚ ਲਗਾਤਾਰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ। ਸੀਨੀਅਰ ਮੈਡੀਕਲ ਅਫਸਰ ਡਾ.ਚਰਨਜੀਤ ਕੁਮਾਰ ਨੇ ਦੱਸਿਆ ਕਿ ਐਸ.ਡੀ.ਐਮ ਸ੍ਰੀ ਕੇਸ਼ਵ ਗੋਇਲ ਦੀ ਅਗਵਾਈ ਵਿਚ ਲਗਾਤਾਰ ਕੈਂਪ ਲਗਾ ਕੇ ਕਰੋਨਾ ਸੈਪਲਿੰਗ ਕੀਤੀ ਜਾ ਰਹੀ ਹੈ। ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਓਟ ਕਲੀਨਿਕ ਵਿਚ ਰੋਜਾਨਾ ਟੀਕਾਕਰਨ ਕੀਤਾ ਜਾ ਰਿਹਾ ਹੈ।

  ਸਰਕਾਰੀ ਐਸ.ਜੀ.ਐਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਚ ਵਿਦਿਆਰਥੀਆਂ ਦੀ ਸੈਪਲਿੰਗ ਅਤੇ ਟੈਸਟਿੰਗ ਕੀਤੀ ਜਾ ਰਹੀ ਹੈ, ਲਗਭਗ 100 ਵਿਦਿਆਰਥੀਆਂ ਦੀ ਸੈਪਲਿੰਗ ਸਿਹਤ ਵਿਭਾਗ ਦੇ ਕਰਮਚਾਰੀਆਂ ਵਲੋਂ ਕੀਤੀ ਗਈ ਹੈ ਅਤੇ ਹਰ ਵਿਦਿਆਰਥੀ ਦੀ ਸੈਪਲਿੰਗ ਕੀਤੀ ਜਾਣੀ ਹੈ।ਪ੍ਰਿੰਸੀਪਲ ਸੁਖਪਾਲ ਕੌਰ ਵਾਲੀਆ ਐਸ.ਜੀ.ਐਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਲੋ ਲਗਾਤਾਰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆ ਨੂੰ ਕੋਵਿਡ ਦੀਆਂ ਸਾਵਧਾਨੀਆ ਵਰਤਣ, ਸਿਹਤ ਵਿਭਾਗ ਵਲੋ ਜਾਰੀ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕਰਨ ਅਤੇ ਸੈਨੇਟਾਈਜ਼ਰ, ਮਾਸਕ ਤੇ ਆਪਸੀ ਵਿੱਥ ਰੱਖਣ ਲਈ ਪੇ੍ਰਰਿਤ ਕੀਤਾ ਜਾ ਰਿਹਾ ਹੈ। ਸਕੂਲ ਵਿਚ ਸਵੱਛਤਾ ਦਾ ਵਾਤਾਵਰਣ ਹੈ।ਇਸ ਮੌਕੇ ਸੁੱਚਾ ਸਿੰਘ, ਇੰਦਰਪਾਲ ਸਿੰਘ ਆਦਿ ਹਾਜ਼ਰ ਸਨ।

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends