ਪ੍ਰਦੀਪ ਕੁਮਾਰ ਅਗਰਵਾਲ ਆਈ.ਏ.ਐੱਸ. ਨੇ ਡੀ.ਜੀ.ਐੱਸ.ਈ. ਪੰਜਾਬ ਦਾ ਕਾਰਜਭਾਰ ਸੰਭਾਲਿਆ
ਐੱਸ.ਏ.ਐੱਸ. ਨਗਰ 18 ਅਕਤੂਬਰ (ਚਾਨੀ )
ਪੰਜਾਬ ਸਰਕਾਰ ਦੇ 14 ਅਕਤੂਬਰ ਨੂੰ ਜਾਰੀ ਨਿਰਦੇਸ਼ਾਂ ਅਨੁਸਾਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ, ਆਈ.ਏ.ਐੱਸ. (ਬੈਚ 2006) ਨੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਮੁੱਖ ਦਫ਼ਤਰ ਵਿਖੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਦਾ ਕਾਰਜਭਾਰ ਸੰਭਾਲ ਲਿਆ ਹੈ।
Also read:
ਜ਼ਿਲ੍ਹਾ ਮੈਜਿਸਟਰੇਟ ਵਲੋਂ ਅੱਧੇ ਦਿਨ ਦੀ ਛੁੱਟੀ ਦਾ ਐਲਾਨ 👈👈
ਪੰਜਾਬ ਕੈਬਨਿਟ ਦੇ ਫੈਸਲੇ ਪੜ੍ਹੋ ਇਥੇ
ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਆਈ.ਏ.ਐੱਸ. ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਗੁਣਾਤਮਿਕ ਸਿੱਖਿਆ ਅਤੇ ਢਾਂਚਾਗਤ ਸਹੂਲਤਾਂ ਦੇ ਲਈ ਬਹੁਤ ਸਾਰੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਹਨਾਂ ਪਹਿਲਕਦਮੀਆਂ ਸਦਕਾ ਸਿੱਖਿਆ ਸਬੰਧੀ ਕੇਂਦਰ ਵੱਲੋਂ ਕਰਵਾਏ ਗਏ ਪ੍ਰਫਾਰਮੈਂਸ ਗਰੇਡਿੰਗ ਇੰਡੈਕਸ ਪੰਜਾਬ ਸੂਬੇ ਦੀ ਸਕੂਲੀ ਸਿੱਖਿਆ ਦੇਸ਼ ਵਿੱਚੋਂ ਪਹਿਲੇ ਨੰਬਰ 'ਤੇ ਹੈ। ਹੁਣ ਰਾਸ਼ਟਰੀ ਪ੍ਰਾਪਤੀ ਸਰਵੇਖਣ (ਨੈਸ) ਵਿੱਚ ਵੀ ਪੰਜਾਬ ਦੀ ਸਕੂਲੀ ਸਿੱਖਿਆ ਨੂੰ ਬਣਾਈ ਰੱਖਣ ਲਈ ਸਕੂਲ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਬਹੁਤ ਹੀ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮਹੱਤਵਪੂਰਨ ਟੀਚੇ ਦੀ ਪ੍ਰਾਪਤੀ ਲਈ ਉਹ ਸਿੱਖਿਆ ਅਧਿਕਾਰੀਆਂ, ਸਕੂਲ ਮੁਖੀਆਂ ਅਤੇ ਅਧਿਆਪਕਾਂ ਨਾਲ ਇੱਕ ਟੀਮ ਵੱਜੋਂ ਕੰਮ ਕਰਨਗੇ। ਉਹਨਾਂ ਕਿਹਾ ਕਿ ਉਹ ਸਰਕਾਰ ਵੱਲੋਂ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ।
ਇਸ ਮੌਕੇ ਦਫਤਰ ਡੀ.ਜੀ.ਐੱਸ.ਈ. ਵਿਖੇ ਤਾਇਨਾਤ ਸਮੂਹ ਡਿਪਟੀ ਸਟੇਟ ਪ੍ਰੋਜੈਕਟ ਡਾਇਰੈਕਟਰਾਂ, ਸਹਾਇਕ ਸਟੇਟ ਪ੍ਰੋਜੈਕਟ ਡਾਇਰੈਕਟਰਾਂ ਅਤੇ ਹੋਰ ਅਧਿਕਾਰੀਆਂ ਨੇ ਸ੍ਰੀ ਅਗਰਵਾਲ ਦਾ ਸਵਾਗਤ ਕੀਤਾ।