ਡਰਾਈਵਿੰਗ ਲਾਇਸੈਂਸ ਬਣਾਉਣ ਵਾਲਿਆਂ ਲਈ ਖੁਸ਼ਖਬਰੀ,ਰਾਜਾ ਵੜਿੰਗ ਨੇ ਜਾਰੀ ਕੀਤੇ ਨਵੇਂ ਆਦੇਸ਼

 ਸ਼ਨੀਵਾਰ ਨੂੰ ਵੀ ਡਰਾਈਵਿੰਗ ਲਾਇਸੈਂਸ ਜਾਰੀ ਕੀਤੇ ਜਾਣਗੇ


ਡਰਾਈਵਿੰਗ ਲਾਇਸੈਂਸ ਜਾਰੀ ਕਰਨ ਵਿੱਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਨਿੱਜੀ ਵੱਟਸਐਪ 'ਤੇ ਸ਼ਿਕਾਇਤਾਂ ਮਿਲਣ ਪਿੱਛੋਂ ਰਾਜਾ ਵੜਿੰਗ ਦੀ ਅਧਿਕਾਰੀਆਂ ਨੂੰ ਤਾੜਨਾ


ਲੋਕਾਂ ਦੀ ਸੌਖ ਲਈ ਡਰਾਈਵਿੰਗ ਲਾਇਸੈਂਸ ਬਣਾਉਣ ਲਈ 30 ਦਿਨ ਦੀ ਸਮਾਂ ਹੱਦ ਵਧਾ ਕੇ 45 ਦਿਨ ਕੀਤੀ


ਸਮਾਰਟ ਡਰਾਈਵਿੰਗ ਲਾਇਸੈਂਸ ਬਣਾਉਣ ਵਾਲੀ ਕੇਂਦਰੀਕ੍ਰਿਤ ਕੰਪਨੀ ਨੂੰ ਦੇਰੀ ਕਰਨ 'ਤੇ ਲੱਗੇਗਾ ਜੁਰਮਾਨਾ


ਲਾਇਸੈਂਸਧਾਰਕਾਂ ਲਈ ਡਾਕਘਰਾਂ ਤੋਂ ਲਾਇਸੈਂਸ ਪ੍ਰਾਪਤ ਕਰਨ ਦਾ ਸਮਾਂ 7 ਤੋਂ ਵਧਾ ਕੇ 15 ਦਿਨ ਕਰਨ ਲਈ ਕਿਹਾ


ਮੰਤਰੀ ਨੇ ਮੁਸ਼ਕਲਾਂ ਹੱਲ ਕਰਕੇ ਸ਼ਿਕਾਇਤਕਰਤਾਵਾਂ ਨੂੰ ਦਿੱਤੀ ਫ਼ੋਨ 'ਤੇ ਜਾਣਕਾਰੀ

ਸ੍ਰੀ ਮੁਕਤਸਰ ਸਾਹਿਬ ਵਿਖੇ ਲੰਬਤ ਮਾਮਲਿਆਂ ਦੇ ਨਿਬੇੜੇ ਲਈ ਲੱਗੇਗਾ ਪਲੇਠਾ “ਵਿਸ਼ੇਸ਼ ਮੇਲਾ”


ਜ਼ਿਲ੍ਹਾ ਪੱਧਰ 'ਤੇ ਇੱਕ ਦਿਨਾ “ਵਿਸ਼ੇਸ਼ ਮੇਲੇ” ਲਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਹੋਣਗੀਆਂ ਜਾਰੀ 

ਚੰਡੀਗੜ੍ਹ 13 ਅਕਤੂਬਰ

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ, ਪਿਛਲੇ ਦਿਨੀਂ ਜਾਰੀ ਕੀਤੇ ਨਿੱਜੀ ਵੱਟਸਐਪ ਨੰਬਰ ਉਪਰ ਡਰਾਈਵਿੰਗ ਲਾਇਸੈਂਸ, ਰਜਿਸਟ੍ਰੇਸ਼ਨ ਸਰਟੀਫ਼ਿਕੇਟਾਂ ਅਤੇ ਹਾਈ ਸਕਿਊਰਿਟੀ ਨੰਬਰਾਂ ਪਲੇਟਾਂ ਵਿੱਚ ਦੇਰੀ ਅਤੇ ਲੰਬਤ ਮਾਮਲਿਆਂ ਦੀਆਂ ਸ਼ਿਕਾਇਤਾਂ ਮਿਲਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅੱਜ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਤਾੜਨਾ ਕਰਦਿਆਂ ਇਸ ਪ੍ਰਕਿਰਿਆ ਨੂੰ ਸਮਾਂਬੱਧ, ਦਰੁਸਤ ਅਤੇ ਤੇਜ਼ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ।


ਇਹ ਵੀ ਪੜ੍ਹੋ: ਸਿੱਖਿਆ ਬੋਰਡ ਵੱਲੋਂ ਟਰਮ-1 ਅਤੇ ਟਰਮ-2 ਦੀਆਂ ਪਰੀਖਿਆ ਫ਼ੀਸਾਂ ਅਤੇ ਪਰੀਖਿਆ ਫ਼ਾਰਮ ਪ੍ਰਾਪਤ ਕਰਨ ਦਾ ਸ਼ਡਿਊਲ ਜਾਰੀ

PSEB 1ST TERM EXAM : ਪੰਜਵੀਂ ਅੱਠਵੀਂ ਦੱਸਵੀਂ ਬਾਰਵ੍ਹੀਂ ਜਮਾਤਾਂ ਦੀ TERM 1 ਦੇ ਪੇਪਰ ਕਰੋ ਡਾਊਨਲੋਡ 👇 ( ALL SYLLABUS)


ਪੰਜਾਬ ਸਿਵਲ ਸਕੱਤਰੇਤ ਵਿਖੇ ਸ੍ਰੀ ਰਾਜਾ ਵੜਿੰਗ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਨਿਰਦੇਸ਼ ਦਿੱਤੇ ਕਿ ਉਹ ਲੰਬਤ ਮਾਮਲਿਆਂ ਦੇ ਨਿਬੇੜੇ ਲਈ ਸ਼ਨੀਵਾਰ ਨੂੰ ਕੰਮ ਕਰਨ ਅਤੇ ਡਰਾਈਵਿੰਗ ਲਾਇਸੈਂਸ ਬਣਾਉਣ ਲਈ ਸਾਰੇ 32 ਡਰਾਈਵਿੰਗ ਟੈਸਟ ਟ੍ਰੈਕ ਖੋਲ੍ਹ ਕੇ ਰੱਖਣ। ਉਨ੍ਹਾਂ ਡਰਾਈਵਿੰਗ ਲਾਇਸੈਂਸ ਬਣਾਉਣ ਲਈ ਬਿਨੈਕਾਰ ਨੂੰ ਪਸੰਦੀਦਾ ਥਾਂ ਅਤੇ ਤਰੀਕ ਚੁਣਨ ਵਾਸਤੇ 30 ਦਿਨ ਦੀ ਦਿੱਤੀ ਗਈ ਸਮਾਂ ਹੱਦ ਨੂੰ ਵਧਾ ਕੇ 45 ਦਿਨ ਕਰਨ ਦੇ ਨਿਰਦੇਸ਼ ਦਿੱਤੇ।


ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਸ੍ਰੀ ਕੇ. ਸਿਵਾ ਪ੍ਰਸਾਦ, ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਅਮਰਬੀਰ ਸਿੰਘ ਸਿੱਧੂ, ਡਿਪਟੀ ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਮਨਜੀਤ ਸਿੰਘ, ਟੈਕਨੀਕਲ ਡਾਇਰੈਕਟਰ ਐਨ.ਆਈ.ਸੀ. ਸ. ਤਰਮਿੰਦਰ ਸਿੰਘ, ਸਮਾਰਟ ਚਿੱਪ ਕੰਪਨੀ ਦੇ ਜ਼ੋਨਲ ਹੈਡ ਸ. ਅਮਰਪਾਲ ਸਿੰਘ, ਜਨਰਲ ਪੋਸਟ ਆਫ਼ਿਸ ਤੋਂ ਪੋਸਟਲ ਡਿਵੀਜ਼ਨ ਮੈਨੇਜਰ ਸ੍ਰੀ ਭਾਨੂ ਸਹਾਏ ਕਾਲੀਆ ਸਮੇਤ ਵਿਭਾਗ ਦੇ ਹੋਰ ਅਧਿਕਾਰੀ ਵੀ ਸ਼ਾਮਲ ਰਹੇ।



ਟਰਾਂਸਪੋਰਟ ਵਿਭਾਗ ਵੱਲੋਂ ਸਮਾਰਟ ਡਰਾਈਵਿੰਗ ਲਾਈਸੈਂਸ ਬਣਾਉਣ ਵਾਲੀ ਚੰਡੀਗੜ੍ਹ ਸਥਿਤ ਕੇਂਦਰੀਕ੍ਰਿਤ ਕੰਪਨੀ “ਸਮਾਰਟ ਚਿੱਪ” ਨੂੰ ਡਰਾਈਵਿੰਗ ਲਾਈਸੈਂਸ ਬਣਾਉਣ ਦੀ ਤਿੰਨ ਦਿਨ ਦੀ ਨਿਰਧਾਰਤ ਸਮਾਂ ਹੱਦ ਮੁਤਾਬਕ ਕੰਮ ਕਰਨ ਦੇ ਨਿਰਦੇਸ਼ ਦਿੰਦਿਆਂ ਸ੍ਰੀ ਰਾਜਾ ਵੜਿੰਗ ਨੇ ਟਰਾਂਸ ਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਕੰਪਨੀ ਵੱਲੋਂ ਦੇਰੀ ਕਰਨ 'ਤੇ ਜੁਰਮਾਨਾ ਲਾਉਣ ਲਈ ਕਿਹਾ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।


ਇਸੇ ਤਰ੍ਹਾਂ ਟਰਾਂਸਪੋਰਟ ਮੰਤਰੀ ਨੇ ਪੋਸਟਲ ਅਧਿਕਾਰੀਆਂ ਨੂੰ ਸੂਬੇ ਦੇ ਡਾਕਘਰਾਂ ਤੋਂ ਲੋਕਾਂ ਨੂੰ ਲਾਈਸੈਂਸ ਪ੍ਰਾਪਤ ਕਰਨ ਦਾ 7 ਦਿਨ ਦਾ ਸਮਾਂ ਵਧਾ ਕੇ 15 ਦਿਨ ਕਰਨ ਲਈ ਚਾਰਾਜੋਈ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਜੇਕਰ ਡਾਕਘਰਾਂ ਤੋਂ ਲੋਕਾਂ ਨੂੰ ਡਰਾਈਵਿੰਗ ਲਾਈਸੈਂਸ ਪ੍ਰਾਪਤ ਕਰਨ ਦਾ ਸਮਾਂ 15 ਦਿਨ ਕਰ ਦਿੱਤਾ ਜਾਂਦਾ ਹੈ ਤਾਂ ਲਾਈਸੈਂਸ ਨਾ ਮਿਲਣ ਆਦਿ ਦੀਆਂ ਸ਼ਿਕਾਇਤਾਂ ਵਿੱਚ ਜ਼ਾਹਰਾ ਤੌਰ 'ਤੇ ਵੱਡੀ ਕਮੀ ਆਵੇਗੀ।


ਵੱਟਸਐਪ ਨੰਬਰ 'ਤੇ ਮਿਲੀਆਂ ਸ਼ਿਕਾਇਤਾਂ ਦਾ ਹੱਲ ਕਰਨ ਉਪਰੰਤ ਸ੍ਰੀ ਰਾਜਾ ਵੜਿੰਗ ਨੇ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਈਸੜੂ ਦੇ ਜਗਬੀਰ ਸਿੰਘ ਨੂੰ ਉਸ ਦੇ ਨਵੇਂ ਹੌਂਡਾ ਐਕਟਿਵਾ ਅਤੇ ਜ਼ਿਲ੍ਹਾ ਮਾਨਸਾ ਦੇ ਬੁਢਲਾਡਾ ਸ਼ਹਿਰ ਦੇ ਅਵਿਨਾਸ਼ ਗੋਇਲ ਨੂੰ ਉਸ ਦੀ ਕਾਰ ਦੀ ਆਰ.ਸੀ. ਦੀ ਸਥਿਤੀ ਬਾਰੇ ਜਾਣੂ ਕਰਵਾਇਆ। ਉਨ੍ਹਾਂ ਲੋਕਾਂ ਨੂੰ ਮੁੜ ਅਪੀਲ ਕੀਤੀ ਕਿ ਕਿਸੇ ਵੀ ਸ਼ਿਕਾਇਤ ਜਾਂ ਸੁਝਾਅ ਲਈ ਉਨ੍ਹਾਂ ਦੇ ਨਿੱਜੀ ਵੱਟਸਐਪ ਨੰਬਰ 94784-54701 'ਤੇ ਬੇਝਿਜਕ ਸਾਂਝੀ ਕਰਨ।


ਟਰਾਂਸਪੋਰਟ ਵਿਭਾਗ ਨਾਲ ਸਬੰਧਤ ਲੰਬਤ ਮਾਮਲਿਆਂ ਦੇ ਨਿਬੇੜੇ ਲਈ ਜ਼ਿਲ੍ਹਾ ਪੱਧਰ 'ਤੇ “ਵਿਸ਼ੇਸ਼ ਮੇਲੇ” ਲਾਉਣ ਦਾ ਸੁਝਾਅ ਦਿੰਦਿਆਂ ਸ੍ਰੀ ਰਾਜਾ ਵੜਿੰਗ ਨੇ ਪ੍ਰਮੁੱਖ ਸਕੱਤਰ ਸ੍ਰੀ ਕੇ. ਸਿਵਾ ਪ੍ਰਸਾਦ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਪਲੇਠਾ “ਵਿਸ਼ੇਸ਼ ਮੇਲਾ” ਲਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ 'ਤੇ ਇੱਕ ਦਿਨਾ “ਵਿਸ਼ੇਸ਼ ਮੇਲੇ” ਲਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਵੀ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਣ।

ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ, ਸਿੱਖਿਆ ਅਤੇ ਹੋਰ ਅਪਡੇਟ ਲਈ ਟੈਲੀਗਰਾਮ ਚੈਨਲ ਜੁਆਇੰਨ ਕਰੋ

ਸਿਆਸਤ :    ਪੰਜਾਬ ਸਿਆਸਤ ਦੀਆਂ ਖਬਰਾਂ ਪੜ੍ਹਨ ਲਈ ਕਲਿੱਕ ਕਰੋ 



ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅਹਿਮ ਅਪਡੇਟ , ਪੜ੍ਹੋ ਇਥੇ 



💐🌿Follow us for latest updates 👇👇👇

Featured post

Pay Anomaly: ਸਿੱਖਿਆ ਵਿਭਾਗ ਅਧਿਆਪਕਾਂ ਦੇ ਪੇਅ ਅਨਾਮਲੀ ਦੇ ਕੇਸਾਂ ਨੂੰ ਹੱਲ ਕਰਨ ਸਬੰਧੀ ਗਾਈਡਲਾਈਨਜ਼ ਜਾਰੀ

News Report: Punjab Education Department Order Punjab Education Department Directs DEOs to Immediately Resolve ETT Pay Anomaly ...

RECENT UPDATES

Trends