ਕ੍ਰਿਸ਼ਨ ਕੁਮਾਰ ਨੇ ਪਟਿਆਲਾ ਦੀਆਂ ਦਰਜਨ ਦੇ ਕਰੀਬ ਅਨਾਜ ਮੰਡੀਆਂ ਦਾ ਦੌਰਾ ਕੀਤਾ

 ਕ੍ਰਿਸ਼ਨ ਕੁਮਾਰ ਨੇ ਪਟਿਆਲਾ ਦੀਆਂ ਦਰਜਨ ਦੇ ਕਰੀਬ ਅਨਾਜ ਮੰਡੀਆਂ ਦਾ ਦੌਰਾ ਕੀਤਾ 

ਲਿਫਟਿੰਗ, ਝੋਨੇ ਦੀ ਨਮੀ ਬਾਰੇ ਹਦਾਇਤਾਂ ਦਾ ਪਾਲਣ ਕਰਨ ਬਾਰੇ ਦਿੱਤੇ ਅਧਿਕਾਰੀਆਂ ਨੂੰ ਨਿਰਦੇਸ਼ 

ਵੱਖ ਵੱਖ ਮੰਡੀਆਂ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ 






ਰਾਜਪੁਰਾ 9 ਅਕਤੂਬਰ ( )

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਿਆਂ ਵਿੱਚ ਪੰਜਾਬ ਸਰਕਾਰ ਵੱਲੋਂ ਲਾਗੂ ਸਕੀਮਾਂ ਅਤੇ ਚੱਲ ਰਹੀਆਂ ਕਿਰਿਆਵਾਂ ਦੀ ਮੋਨੀਟਰਿੰਗ ਕਰਨ ਲਈ ਨਿਯੁਕਤ ਕੀਤੇ ਗਏ ਅਧਿਕਾਰੀਆਂ ਨੇ ਆਪਣਾ ਕੰਮ ਬਾਖੂਬੀ ਕਰਨਾ ਸ਼ੁਰੂ ਕਰ ਦਿੱਤਾ ਹੈ। ਜ਼ਿਲ੍ਹਾ ਪਟਿਆਲਾ ਦੇ ਲਈ ਨਿਯੁਕਤ ਅਧਿਕਾਰੀ ਕ੍ਰਿਸ਼ਨ ਕੁਮਾਰ ਆਈ ਏ ਐੱਸ ਨੇ ਸ਼ਨੀਵਾਰ ਨੂੰ ਦਰਜ਼ਨ ਦੇ ਕਰੀਬ ਅਨਾਜ ਮੰਡੀਆਂ ਦਾ ਦੌਰਾ ਕੀਤਾ ਅਤੇ ਮੰਡੀਆਂ ਵਿੱਚ ਝੋਨੇ ਦੀ ਆਮਦ ਅਤੇ ਇਸਦੀ ਲਿਫਟਿੰਗ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੇ ਪਾਲਣ ਲਈ ਮੰਡੀਆਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਕ੍ਰਿਸ਼ਨ ਕੁਮਾਰ ਨੇ ਮੰਡੀਆਂ ਵਿੱਚ ਝੋਨੇ ਦੇ ਵਿਚਲੀ ਨਮੀ ਨੂੰ ਚੈੱਕ ਕੀਤਾ। ਕ੍ਰਿਸ਼ਨ ਕੁਮਾਰ ਨੇ ਮੰਡੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ ਅਦਾਇਗੀ ਅਤੇ ਇਸ ਨਾਲ ਸੰਬੰਧਿਤ ਹੋਰ ਪ੍ਰਕਿਰਿਆ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਪੇਸ਼ ਆਵੇ।



 ਇਸ ਮੌਕੇ ਉਹਨਾਂ ਮੰਡੀਆਂ ਵਿੱਚ ਮੌਜੂਦ ਕਿਸਾਨਾਂ ਨਾਲ ਵੀ ਗੱਲ ਕੀਤੀ। ਉਹਨਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੰਜਾਬ ਤੋਂ ਬਾਹਰ ਦੇ ਰਾਜਾਂ ਤੋਂ ਆਏ ਝੋਨੇ ਦੀ ਖਰੀਦ ਨਾ ਕੀਤੀ ਜਾਵੇ। ਅਜਿਹਾ ਮਾਮਲਾ ਸਾਹਮਣੇ ਆਉਣ ਤੇ ਸੰਬੰਧਿਤ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਰਿਪੋਰਟ ਤੁਰੰਤ ਸਰਕਾਰ ਨੂੰ ਭੇਜੀ ਜਾਵੇ। ਇਸ ਦੌਰਾਨ ਕ੍ਰਿਸ਼ਨ ਕੁਮਾਰ ਨੇ ਘਨੌਰ, ਸਮਾਣਾ, ਡਕਾਲਾ, ਪਟਿਆਲਾ ਅਤੇ ਹੋਰ ਮੰਡੀਆਂ ਵਿੱਚ ਪਈਆਂ ਝੋਨੇ ਦੀਆਂ ਢੇਰੀਆਂ ਤੇ ਵਿਜ਼ਿਟ ਕੀਤਾ ਅਤੇ ਨਮੀ ਨੂੰ ਮੌਕੇ ਤੇ ਜਾਂਚਿਆ-ਪਰਖਿਆ। ਮੌਕੇ ਤੇ ਮੌਜੂਦ ਜ਼ਿਮੀਦਾਰਾਂ ਨੇ ਸਰਕਾਰੀ ਖਰੀਦ ਪ੍ਰਕਿਰਿਆ ਤੇ ਤਸੱਲੀ ਪ੍ਰਗਟਾਈ। 




ਇਸ ਮੌਕੇ ਮਨਪ੍ਰੀਤ ਬਰਾੜ ਫੂਡ ਸਪਲਾਈ ਇੰਸਪੈਕਟਰ ਰਾਜਪੁਰਾ, ਜੁਝਾਰ ਸਿੰਘ ਆਕਸ਼ਨ ਰਿਕਾਰਡਰ ਮਾਰਕਿਟ ਕਮੇਟੀ ਰਾਜਪੁਰਾ, ਜੈ ਪ੍ਰੀਤ ਸਿੰਘ ਜ਼ਿਮੀਂਦਾਰ ਪਿਲਖਣੀ, ਮਨਦੀਪ ਸਿੰਘ, ਰਾਜਿੰਦਰ ਸਿੰਘ ਚਾਨੀ, ਜ਼ਿਲ੍ਹਾ ਪਟਿਆਲਾ ਦੇ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਦੇ ਕਿਸਾਨ ਅਤੇ ਸਰਕਾਰੀ ਵਿਭਾਗਾਂ ਦੇ ਕਰਮਚਾਰੀ ਮੌਜੂਦ ਸਨ।


ਇਹ ਵੀ ਪੜ੍ਹੋ: 

ਮੁਲਾਜ਼ਮਾਂ ਲਈ ਵੱਡੀ ਖ਼ਬਰ : ਨਵੀਂ ਪੈਨਸ਼ਨ ਸਕੀਮ ਤਹਿਤ ਆਉਂਦੇ ਮੁਲਾਜ਼ਮਾਂ ਨੂੰ ਮਿਲੇਗੀ ਪਰਿਵਾਰਿਕ ਪੈਨਸ਼ਨ, ਅਧਿਸੂਚਨਾ ਜਾਰੀ 


PSEB 1ST TERM EXAM : ਸਿੱਖਿਆ ਬੋਰਡ ਵੱਲੋਂ ਬੋਰਡ ਜਮਾਤਾਂ ਲਈ ਸਿਲੇਬਸ ਅਤੇ ਪੇਪਰ ਪੈਟਰਨ ਜਾਰੀ, ਡਾਊਨਲੋਡ ਕਰੋ 




Also read : 

ਦਫਤਰ ਨਗਰ ਕੌਂਸਲ, ਬਰੇਟਾ ਵਿਖੇ ਸਫ਼ਾਈ ਸੇਵਕਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ 

ਦਫਤਰ ਨਗਰ ਕੌਂਸਲ, ਭਾਈ ਰੂਪਾ, ਵੱਲੋਂ ਕਲਾਸ 4 ਕਰਮਚਾਰੀਆਂ ਦੀ ਭਰਤੀ

ਦਫਤਰ ਨਗਰ ਕੌਂਸਲ, ਨਰੋਟ ਜੈਮਲ ਸਿੰਘ ਵੱਲੋਂ ਸਰਕਾਰੀ ਨੌਕਰੀਆਂ ਦੇਖੋ ਇਥੇ   

CLASS 4 RECRUITMENT : ਨਗਰ ਪੰਚਾਇਤ, ਮੱਲਾਂਵਾਲਾ ਖ਼ਾਸ ( ਫਿਰੋਜ਼ਪੁਰ) ਵਲੋਂ 43 ਅਸਾਮੀਆਂ ਤੇ ਭਰਤੀ 


ਨਗਰ ਕੌਂਸਲ, ਰਾਮਦਾਸ-ਅਮ੍ਰਿਤਸਰ ਸਾਹਿਬ, ਵੱਲੋਂ ਸਫ਼ਾਈ ਸੇਵਕਾਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ 


ਨਗਰ ਕੌਂਸਲ ਮਲੋਟ, ਵਿਖੇ ਸਫ਼ਾਈ ਸੇਵਕਾਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ 

GHAR GHAR ROJGAR: ਇਸ ਨਗਰ ਕੌਂਸਲ ਵਿਖੇ 322 ਕਰਮਚਾਰੀਆਂ ਦੀ ਭਰਤੀ, ਜਲਦੀ ਕਰੋ ਅਪਲਾਈ 


ਨਗਰ ਕੌਂਸਲ ਘੱਗਾ ਪਟਿਆਲਾ ਵੱਲੋਂ ਸਫ਼ਾਈ ਸੇਵਕਾਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ 

ਨਗਰ ਕੌਂਸਲ ਮਲੇਰਕੋਟਲਾ ਵਿਖੇ ਸਫ਼ਾਈ ਸੇਵਕਾਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ ਕਰੋ ਅਪਲਾਈ

ਨਗਰ ਕੌਂਸਲ ਮੋਰਿੰਡਾ ਵਿਖੇ ਸਫ਼ਾਈ ਸੇਵਕਾਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ

 ਨਗਰ ਕੌਂਸਲ ਸਰਹਿੰਦ, ਫਤਿਹਗੜ੍ਹ ਸਾਹਿਬ ਵਿਖੇ 180 ਕਰਮਚਾਰੀਆਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ, ਜਲਦੀ ਕਰੋ ਅਪਲਾਈ





Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends