Big Breaking: ਨਿਹੰਗ ਸਿੰਘਾਂ ਵਲੋਂ ਸਿੰਘੂ ਬਾਰਡਰ ਤੇ ਕਤਲ ਕੀਤਾ ਨੌਜਵਾਨ ਪੰਜਾਬ ਤੋਂ

 ਨਿਹੰਗ ਸਿੰਘਾਂ ਵਲੋਂ ਸਿੰਘੂ ਬਾਰਡਰ ਤੇ ਕਤਲ ਕੀਤੇ ਨੌਜਵਾਨ ਦੀ ਪਛਾਣ ਕਰ ਲਈ ਹੈ। ਅੱਜ ਉਸ ਸਮੇਂ ਹਫੜਾ-ਦਫੜੀ ਮਚ ਗਈ ਸੀ, ਜਦੋਂ ਨਿਹੰਗਾਂ ਵਲੋਂ ਇਕ ਨੌਜਵਾਨ ਦਾ ਕਤਲ ਕਰ ਉਸ ਦੀ ਲਾਸ਼ ਨੂੰ ਬੈਰੀਕੇਡ ਨਾਲ ਲਟਕਾ ਦਿੱਤਾ ਗਿਆ। ਲਟਕਦੀ ਹੋਈ ਲਾਸ਼ ਵੇਖ ਸਨਸਨੀ ਫੈਲ ਗਈ। ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੇ ਨਿਹੰਗਾਂ ਵਲੋਂ ਕਤਲ ਕੀਤੇ ਨੌਜਵਾਨ ਦੀ ਪਛਾਣ ਕਰ ਲਈ ਹੈ।




 ਮ੍ਰਿਤਕ ਨੌਜਵਾਨ ਦੀ ਪਛਾਣ ਲਖਬੀਰ ਸਿੰਘ ਪਿੰਡ ਚੀਮਾ ਖੁਰਦ ਵਜੋਂ ਹੋਈ ਹੈ, ਜਿਸ ਦੀ ਉਮਰ 35- 36 ਸਾਲ ਦੇ ਕਰੀਬ ਹੈ। ਮ੍ਰਿਤਕ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਚੀਮਾ ਖੁਰਦ ਦਾ ਰਹਿਣ ਵਾਲਾ ਹੈ। ਇਹ ਪਿੰਡ ਸਰਾਏ ਅਮਾਨਤ ਖਾਂ ਦੇ ਅਧੀਨ ਆਉਂਦਾ ਹੈ। 


ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਸ਼ਹਿਰੀ ਤਰਨਤਾਰਨ ਸੁੱਚਾ ਸਿੰਘ ਬਲ ਨੇ ਦੱਸਿਆ ਕਿ ਮ੍ਰਿਤਕ ਦਾ ਵਿਆਹ ਹੋ ਚੁੱਕਾ ਹੈ। ਉਸ ਦੀਆਂ 3 ਧੀਆਂ ਹਨ, ਅਤੇ ਤਿੰਨੇ ਹੀ ਨਾਬਾਲਗ ਹਨ।  ਮ੍ਰਿਤਕ ਨੌਜਵਾਨ ਨਸ਼ੇ ਅਤੇ ਸ਼ਰਾਬ ਪੀਣ ਦਾ ਆਦੀ ਹੈ ਅਤੇ ਉਸ ਦੀ ਪਤਨੀ ਉਸ ਨੂੰ ਛੱਡ ਕੇ ਚਲੀ ਗਈ ਹੈ।

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends