ਮਨਜੀਤ ਕੌਰ ਕਿਰਤੀ ਕਿਸਾਨ ਯੂਨੀਅਨ ਦੀ ਅਲਾਚੌਰ ਇਕਾਈ ਦੇ ਪ੍ਰਧਾਨ ਬਣੇ

 ਮਨਜੀਤ ਕੌਰ ਕਿਰਤੀ ਕਿਸਾਨ ਯੂਨੀਅਨ ਦੀ ਅਲਾਚੌਰ ਇਕਾਈ ਦੇ ਪ੍ਰਧਾਨ ਬਣੇ

ਨਵਾਂਸ਼ਹਿਰ 5 ਅਕਤੂਬਰ () ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਅਲਾਚੌਰ ਵਿਖੇ ਯੂਨੀਅਨ ਦੀ ਇਕਾਈ ਦਾ ਗਠਨ ਕੀਤਾ ਗਿਆ।ਇਸ ਮੌਕੇ ਕਿਸਾਨ ਮੋਰਚੇ ਦੀ ਮੌਜੂਦਾ ਸਥਿਤੀ ਤੇ ਵਿਚਾਰ ਕੀਤਾ ਗਿਆ।ਇਸ ਇਕੱਠ ਨੂੰ ਭੁਪਿੰਦਰ ਸਿੰਘ ਵੜੈਚ ਸੂਬਾ ਕਮੇਟੀ ਮੈਂਬਰ, ਸੁਰਜੀਤ ਕੌਰ ਉਟਾਲ ਜਿਲ੍ਹਾ ਪ੍ਰਧਾਨ ਇਸਤਰੀ ਵਿੰਗ ਕਿਰਤੀ ਕਿਸਾਨ ਯੂਨੀਅਨ, ਮਨਜੀਤ ਕੌਰ ਅਲਾਚੌਰ, ਜਗਤਾਰ ਸਿੰਘ ਜਾਡਲਾ ਨੇ ਸੰਬੋਧਨ ਕੀਤਾ।ਉਹਨਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੋਛੇ ਹੱਥਕੰਡਿਆਂ ਤੇ ਉਤਰ ਆਈ ਹੈ ਇਸਦੀ ਸਰਕਾਰ ਦੇ ਜਿੰਮੇਵਾਰੀ ਵਾਲੇ ਅਹੁਦਿਆਂ ਤੇ ਬੈਠੇ ਮੁੱਖ ਮੰਤਰੀ ਅਤੇ ਮੰਤਰੀ ਧਮਕੀਆਂ ਭਰੇ ਬਿਆਨ ਦੇ ਰਹੇ ਹਨ। ਉਹਨਾਂ ਲਖੀਮਪੁਰ ਖੇਰੀ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਵਲੋਂ ਕਿਸਾਨਾਂ ਦੇ ਕਤਲ ਕਰਨ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ।

ਯੂਨੀਅਨ ਦੀ ਮੈਂਬਰਸ਼ਿਪ ਉਪਰੰਤ 11ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ ਜਿਸ ਵਿੱਚ ਮਨਜੀਤ ਕੌਰ ਨੂੰ ਪ੍ਰਧਾਨ, ਜਸਪਾਲ ਸਿੰਘ ਨੂੰ ਸਕੱਤਰ ਕੁਲਵਿੰਦਰ ਸਿੰਘ ਨੂੰ ਮੀਤ ਪ੍ਰਧਾਨ ਅਤੇ ਸੁਖਦੇਵ ਸਿੰਘ ਨੂੰ ਵਿੱਤ ਸਕੱਤਰ ਚੁਣਿਆ ਗਿਆ।



ਕੈਪਸ਼ਨ: ਮੀਟਿੰਗ ਦੌਰਾਨ ਜਿਲਾ ਆਗੂਆਂ ਨਾਲ ਪਿੰਡ ਅਲਾਚੌਰ ਦੇ ਕਿਸਾਨ।

Featured post

PSEB 8TH ,10TH AND 12TH DATESHEET 2025 : ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends