ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਪੰਜਾਬ ਭਵਨ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਇੱਕ ਅਹਿਮ ਮੀਟਿੰਗ ਕਰ ਰਹੇ ਹਨ। ਦੱਸ ਦੇਈਏ ਕਿ ਇਸ ਮੀਟਿੰਗ ਵਿੱਚ ਬ੍ਰਹਮ ਮਹਿੰਦਰਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਪ੍ਰਗਟ ਸਿੰਘ ਸਮੇਤ ਹੋਰ ਆਗੂ ਮੌਜੂਦ ਹਨ।
ਇਸ ਅਹਿਮ ਮੀਟਿੰਗ ਵਿੱਚ ਪੰਜਾਬ ਦੇ ਵੱਖ -ਵੱਖ ਵਿਭਾਗਾਂ ਦੇ ਕੰਮਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ। ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿਹਾਤੀ ਖੇਤਰਾਂ ਵਿੱਚ ਮਿਆਰੀ ਵਿਕਾਸ ਕਾਰਜਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਗ੍ਰਾਮ ਪੰਚਾਇਤਾਂ ਨੂੰ ਇਸਦੀ ਵਿਸ਼ੇਸ਼ ਨਿਗਰਾਨੀ ਕਰਨ ਲਈ ਕਿਹਾ ਹੈ। ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਤਰਫੋਂ ਗੜੰਗਾ ਹਲਕੇ ਦੇ 9 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਸੌਂਪੀਆਂ ਗਈਆਂ।
CM @CharanjitChanni directed district administration to ensure quality development works in rural areas and asked the village panchayats to monitor the progress of works being executed in their villages. He handed over development grants to 9 villages at village Garangan. pic.twitter.com/QjG1NQgcfO
— CMO Punjab (@CMOPb) October 24, 2021