ਦੋ ਖਾਨਦਾਨਾਂ ਦਾ ਨਾਮ ਰੋਸ਼ਨ ਕਰਦੀਆਂ ਹਨ ਲੜਕੀਆਂ : ਡਾ ਗੀਤਾਂਜਲੀ ਸਿੰਘ

 ਦੋ ਖਾਨਦਾਨਾਂ ਦਾ ਨਾਮ ਰੋਸ਼ਨ ਕਰਦੀਆਂ ਹਨ ਲੜਕੀਆਂ : ਡਾ ਗੀਤਾਂਜਲੀ ਸਿੰਘ


- ਕਮਿਊਨਿਟੀ ਹੈਲਥ ਸੈਂਟਰ ਰਾਹੋਂ ਵਿਖੇ ਬੇਟੀ ਬਚਾਓ ਬੇਟੀ ਪੜ੍ਹਾਓ" ਮੁਹਿੰਮ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ


ਨਵਾਂਸ਼ਹਿਰ, 30 ਅਕਤੂਬਰ 2021 :- ਮਾਣਯੋਗ ਸਿਵਲ ਸਰਜਨ ਡਾ ਇੰਦਰਮੋਹਨ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਅਗਵਾਈ ਹੇਠ ਕਮਿਊਨਿਟੀ ਹੈਲਥ ਸੈਂਟਰ ਰਾਹੋਂ ਵਿਖੇ ਅੱਜ "ਬੇਟੀ ਬਚਾਓ ਬੇਟੀ ਪੜ੍ਹਾਓ" ਪ੍ਰੋਗਰਾਮ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ ਗਿਆ। 


ਇਸ ਮੌਕੇ ਮੁੱਢਲਾ ਸਿਹਤ ਕੇਂਦਰ ਮੁਜੱਫਰਪੁਰ ਦੇ ਐਸ ਐਮ ਓ ਡਾ ਗੀਤਾਂਜਲੀ ਸਿੰਘ ਨੇ ਸਮਾਜ ਵਿੱਚ ਲੜਕੀਆਂ ਦੇ ਸਨਮਾਨ ਵਿੱਚ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਹਰ ਮਾਤਾ-ਪਿਤਾ ਨੂੰ ਆਪਣੀਆਂ ਧੀਆਂ ਨੂੰ ਪੁੱਤਰਾਂ ਦੇ ਬਰਾਬਰ ਹੀ ਪਿਆਰ ਅਤੇ ਸਨਮਾਨ ਦੇਣਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੇ ਪੈਰਾਂ ਉੱਤੇ ਖੜ੍ਹਾ ਕਰਨ ਲਈ ਸਿੱਖਿਅਤ ਜ਼ਰੂਰ ਕਰਨਾ ਚਾਹੀਦਾ ਹੈ, ਜਿਸ ਨਾਲ ਨਾ ਸਿਰਫ ਉਹ ਆਪਣੇ ਭਵਿੱਖ ਨੂੰ ਸੰਵਾਰ ਸਕੇ, ਸਗੋਂ ਵਿਆਹ ਤੋਂ ਬਾਅਦ ਆਪਣੇ ਸਹੁਰੇ ਘਰ ਵਿੱਚ ਪਤੀ ਨਾਲ ਮੋਢੇ ਨਾਲ ਮੋਢਾ ਜੋੜ ਕੇ ਉਸ ਦਾ ਹੱਥ ਵੰਡਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਲੜਕਾ ਇਕ ਖਾਨਦਾਨ ਦਾ ਨਾਮ ਰੋਸ਼ਨ ਕਰਦਾ ਹੈ ਤਾਂ ਲੜਕੀਆਂ ਦੋ ਖਾਨਦਾਨਾਂ ਦਾ ਨਾਮ ਰੋਸ਼ਨ ਕਰਦੀਆਂ ਹਨ, ਕਿਉਂਕਿ ਇਕ ਲੜਕੀ ਆਪਣੇ ਪਹਿਲਾਂ ਆਪਣੇ ਮਾਇਕੇ ਪਰਿਵਾਰ ਦਾ ਅਤੇ ਵਿਆਹ ਤੋਂ ਬਾਅਦ ਆਪਣੇ ਸਹੁਰੇ ਪਰਿਵਾਰ ਦਾ ਨਾਮ ਰੋਸ਼ਨ ਕਰਨ ਦੀ ਸਮਰੱਥਾ ਰੱਖਦੀ ਹੈ।


ਉਨ੍ਹਾਂ ਨੇ ਕਿਹਾ ਕਿ ਸਾਨੂੰ ਧੀਆਂ ਨੂੰ ਵਿਆਹ ਵੇਲੇ ਦਾਜ ਦਾ ਸਮਾਨ ਦੇਣ ਦੀ ਚਿੰਤਾ ਕਰਨ ਨਾਲੋਂ ਉਨ੍ਹਾਂ ਦੀ ਚੰਗੀ ਪੜ੍ਹਾਈ ਕਰਵਾ ਕੇ ਕਿੱਤਾਮੁਖੀ ਰੁਜ਼ਗਾਰ ਦੇ ਕਾਬਲ ਬਣਾਉਣਾ ਚਾਹੀਦਾ ਹੈ। ਅਜਿਹਾ ਕਰਕੇ ਅਸੀਂ ਔਰਤਾਂ ਨੂੰ ਵਧੇਰੇ ਸ਼ਕਤੀਸ਼ਾਲੀ ਅਤੇ ਸਮਾਜਿਕ ਧੱਕੇਸ਼ਾਹੀ ਦਾ ਮੁਕਾਬਲਾ ਕਰਨ ਦੇ ਸਮਰੱਥ ਬਣਾ ਸਕਾਂਗੇ। ਉਨ੍ਹਾਂ ਇਸ ਗੱਲ ਤੇ ਅਫ਼ਸੋਸ ਪ੍ਰਗਟ ਕੀਤਾ ਕਿ ਲੜਕੀਆਂ ਨਾਲ ਸਾਡੇ ਸਮਾਜ ਵਿੱਚ ਲਿੰਗ-ਅਧਾਰਿਤ ਵਿਤਕਰਾ ਹਰ ਪੱਧਰ 'ਤੇ ਹੋ ਰਿਹਾ ਹੈ। ਇਸ ਸਮਾਜਿਕ ਲਾਹਨਤ ਨੂੰ ਖਤਮ ਕਰਨ ਲਈ ਸਮਾਜਿਕ ਚੇਤਨਾ ਅਤੇ ਵਚਨਬੱਧਤਾ ਦੀ ਲੋੜ ਹੈ। ਸਿੱਖਿਆ ਔਰਤਾਂ ਦੇ ਸ਼ਕਤੀਕਰਨ ਦਾ ਬਹੁਤ ਹੀ ਕਾਰਗਰ ਹਥਿਆਰ ਹੈ। ਦਾਜ ਦੀ ਪ੍ਰਥਾ ਅਤੇ ਲੜਕੀਆਂ ਦੇ ਪਾਲਣ ਪੋਸ਼ਣ ਅਤੇ ਸੁਰੱਖਿਆ ਬਾਰੇ ਮਾਪੇ ਹਮੇਸ਼ਾਂ ਹੀ ਚਿੰਤਤ ਰਹਿੰਦੇ ਹਨ। ਸਮਾਜ ਵਿੱਚ ਲੜਕੀਆਂ ਵਿਰੁੱਧ ਹੋ ਰਹੇ ਨਿਰੰਤਰ ਘਿਨਾਉਣੇ ਜਿਸਮਾਨੀ ਅਤੇ ਮਾਨਸਿਕ ਅਪਰਾਧ ਅਤੇ ਘਰੇਲੂ ਹਿੰਸਾ ਚਿੰਤਾ ਦੇ ਵਿਸ਼ੇ ਹਨ। ਪੰਜਾਬ ਸਰਕਾਰ ਨੇ “ਬੇਟੀ ਬਚਾਓ – ਬੇਟੀ ਪੜ੍ਹਾਓ“ ਪ੍ਰੋਗਰਾਮ ਸ਼ੁਰੂ ਕਰਕੇ ਇਸ ਮਹੱਤਵਪੂਰਨ ਪਹਿਲੂ ਵੱਲ ਸਮਾਜ ਦਾ ਧਿਆਨ ਖਿੱਚਿਆ ਹੈ ਅਤੇ ਔਰਤਾਂ ਵਿਰੁੱਧ ਹੁੰਦੇ ਇਨ੍ਹਾਂ ਅਪਰਾਧਾਂ ਨਾਲ ਨਜਿੱਠਣ ਲਈ ਸਖਤ ਕਦਮ ਚੁੱਕੇ ਹਨ।



ਇਸ ਮੌਕੇ ਡਾ ਗੁਰਪਿੰਦਰ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੜਕੀਆਂ ਨੂੰ ਜੇਕਰ ਲੜਕਿਆਂ ਦੇ ਬਰਾਬਰ ਵਧਣ ਫੁਲਣ ਦੇ ਮੌਕੇ ਮਿਲਣ ਤਾਂ ਉਹ ਜੀਵਨ ਦੇ ਵਿਭਿੰਨ ਖੇਤਰਾਂ ਵਿੱਚ ਮੱਲਾਂ ਮਾਰ ਸਕਦੀਆਂ ਹਨ। ਔਰਤਾਂ ਦੀ ਖੁਸ਼ਹਾਲੀ ਅਤੇ ਸ਼ਕਤੀਕਰਨ ਨਾਲ ਹੀ ਸਮਾਜ ਸਮੁੱਚੇ ਰੂਪ ਵਿੱਚ ਵਿਕਾਸ ਕਰ ਸਕਦਾ ਹੈ। ਇਸ ਲਈ ਲੜਕੀਆਂ ਨੂੰ ਕੁੱਖਾਂ ਵਿੱਚ ਮਾਰਨ ਦੀ ਬਜਾਏ ਉਨ੍ਹਾਂ ਦੇ ਜਨਮ ਲੈਣ ਦੇ ਅਧਿਕਾਰ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਜਨਮ ਉਪਰੰਤ ਉਸਨੂੰ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾਣੀ ਚਾਹੀਦੀ ਹੈ।


ਇਸ ਮੌਕੇ ਡਾ ਗੁਰਪਿੰਦਰ ਕੌਰ, ਨਰਸਿੰਗ ਅਫਸਰ ਊਸ਼ਾ ਰਾਣੀ, ਏ ਐੱਨ ਐੱਮ ਹਰਜਿੰਦਰ ਕੌਰ ਅਤੇ ਕਮਲਜੀਤ ਕੌਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜਰ ਸਨ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends