Tuesday, 26 October 2021

ਜ਼ਿਲੇ ਵਿਚ ਇੰਡਸਟਰੀ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਹਨ ਅਹਿਮ ਉਪਰਾਲੇ-ਵਿਸ਼ੇਸ਼ ਸਾਰੰਗਲ

 ਜ਼ਿਲੇ ਵਿਚ ਇੰਡਸਟਰੀ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਹਨ ਅਹਿਮ ਉਪਰਾਲੇ-ਵਿਸ਼ੇਸ਼ ਸਾਰੰਗਲ

*ਕਿਹਾ, ਸਨਅਤਕਾਰਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੋਣਗੀਆਂ ਹੱਲ 

*ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਤਹਿਤ ਜ਼ਿਲਾ ਪੱਧਰੀ ਸਮਾਗਮ

*ਜ਼ਿਲੇ ਦੇ ਨਾਮੀ ਸਨਅਤਕਾਰਾਂ ਅਤੇ ਕੰਪਨੀਆਂ ਨੇ ਕੀਤੀ ਸ਼ਿਰਕਤ 

ਨਵਾਂਸ਼ਹਿਰ, 26 ਅਕਤੂਬਰ :

  ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2021 ਤਹਿਤ ਅੱਜ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੀ ਪ੍ਰਧਾਨਗੀ ਹੇਠ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਜ਼ਿਲਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਜ਼ਿਲੇ ਦੇ ਨਾਮੀ ਸਨਅਤਕਾਰਾਂ ਤੋਂ ਇਲਾਵਾ ਵੱਖ-ਵੱਖ ਕੰਪਨੀਆਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿਚ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ ਇੰਡਸਟਰੀ ਨੂੰ ਉਤਸ਼ਾਹਿਤ ਕਰਨ ਅਤੇ ਸਨਅਤ ਪੱਖੀ ਮਾਹੌਲ ਸਿਰਜਣ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਵੱਖ-ਵੱਖ ਇੰਡਸਟਰੀਆਂ ਸਥਾਪਿਤ ਕਰਨ ਲਈ ਵਿਸ਼ੇਸ਼ ਛੋਟਾਂ ਅਤੇ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਦਯੋਗਿਕ ਪੱਖੀ ਮਾਹੌਲ ਸਿਰਜਿਆ ਗਿਆ ਹੈ, ਜਿਸ ਤਹਿਤ ਸਿੰਗਲ ਵਿੰਡੋ ਸਿਸਟਮ ਅਤੇ ਆਨਲਾਈਨ ਪ੍ਰਕਿਰਿਆ ਰਾਹੀਂ ਉਦਯੋਗਾਂ ਸਬੰਧੀ ਸਾਰੇ ਕੰਮ ਨਿਪਟਾਏ ਜਾ ਰਹੇ ਹਨ। ਇਸ ਦੌਰਾਨ ਉਨਾਂ ਸਨਅਤਕਾਰਾਂ ਨੂੰ ਦਰਪੇਸ਼ ਮੁਸ਼ਕਲਾਂ ਵੀ ਸੁਣੀਆਂ ਅਤੇ ਵਿਸ਼ਵਾਸ ਦਿਵਾਇਆ ਕਿ ਉਨਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ। ਇਸ ਦੌਰਾਨ ਉਨਾਂ ਇੰਡਸਟਰੀ ਨੂੰ ਪ੍ਰਫੁਲਿੱਤ ਕਰਨ ਲਈ ਸਨਅਤਕਾਰਾਂ ਤੋਂ ਸੁਝਾਅ ਵੀ ਲਏ ਅਤੇ ਇਨਾਂ ’ਤੇ ਅਮਲ ਦਾ ਭਰੋਸਾ ਦਿਵਾਇਆ। 

  ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਸਮੇਤ ਸਮੂਹ ਸਨਅਤਕਾਰਾਂ ਅਤੇ ਅਧਿਕਾਰੀਆਂ ਨੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2021 ਦੇ ਰਾਜ ਪੱਧਰੀ ਸਮਾਗਮ ਦੇ ਪਲੇਨਰੀ ਸੈਸ਼ਨ ਵਿਚ ਆਨਲਾਈਨ ਸ਼ਿਰਕਤ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਨਅਤ ਮੰਤਰੀ ਗੁਰਕੀਰਤ ਸਿੰਘ ਕੋਟਲੀ ਤੋਂ ਇਲਾਵਾ ਦੇਸ਼ਾਂ-ਵਿਦੇਸ਼ਾਂ ਦੇ ਨਾਮੀ ਸਨਅਤਕਾਰਾਂ ਦੇ ਵਿਚਾਰ ਸੁਣੇ। 

  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਜ਼ਿਲਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਅਰਸ਼ਜੀਤ ਸਿੰਘ, ਡਿਪਟੀ ਡਾਇਰੈਕਟਰ ਫੈਕਟਰੀਜ਼ ਇੰਜ. ਜਗਜੀਤ ਸਿੰਘ, ਲੇਬਰ ਇਨਫੋਰਸਮੈਂਟ ਅਫ਼ਸਰ ਰਣਦੀਪ ਸਿੰਘ ਸਿੱਧੂ ਤੋਂ ਇਲਾਵਾ ਸਨਅਤਕਾਰ ਰਾਜਪਾਲ ਸਿੰਘ ਗਾਂਧੀ, ਗੁਰਚਰਨ ਅਰੋੜਾ, ਜੀ. ਐਸ ਬੱਗਾ, ਐਚ. ਆਰ ਭਾਰਦਵਾਜ, ਸ਼ਿਵ ਚਰਨ, ਬੀ. ਆਰ ਗੁਲਸ਼ਨ, ਸੁਰਿੰਦਰ ਤੁਰਾਨ, ਸੁਰਜੀਤ ਚੇਚੀ, ਯਸ਼ਪਾਲ, ਡਾ. ਰਾਜਨ, ਸੌਰਵ ਤਨੇਜਾ, ਗੌਰਵ ਤਨੇਜਾ, ਪਰਦੀਪ ਸ਼ਾਰਦਾ, ਸ਼ਿਵ, ਰਮਨ ਕੁਮਾਰ, ਅਮਿਤ ਜੈਨ, ਦਲਬੀਰ ਸਿੰਘ, ਸੰਦੀਪ ਕੁਮਾਰ, ਜਸਵਿੰਦਰ ਸਿੰਘ ਅਤੇ ਰਾਜੇਸ਼ ਤੋਂ ਇਲਾਵਾ ਹੋਰ ਸਨਅਤਕਾਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। 

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਤਹਿਤ ਜ਼ਿਲਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ। ਨਾਲ ਹਨ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਜ਼ਿਲਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਅਰਸ਼ਜੀਤ ਸਿੰਘ ਤੇ ਹੋਰ।


  - 

RECENT UPDATES

Today's Highlight

PSEB BOARD/NON BOARD EXAM: ਸਿਲੇਬਸ, ਡੇਟ ਸੀਟ, ਮਾਡਲ ਪ੍ਰਸ਼ਨ ਪੱਤਰ, GUESS PAPER

DATESHEET : TERM - 1 ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ, ਕਰੋ ਡਾਊਨਲੋਡ     PSEB 1ST TERM EXAM : ਪੰਜਵੀਂ ਅੱਠਵੀਂ ਦੱਸਵੀਂ ਬਾਰਵ੍ਹੀਂ ਜਮਾਤਾਂ ਦੀ TERM 1 ਦੇ ਪੇ...