ਚੰਡੀਗੜ੍ਹ, 11 ਅਕਤੂਬਰ, 2021:
ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ
ਬਾਰੇ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਅੱਜ ਕਿਹਾ ਕਿ ਕਥਿਤ
ਸਕਾਲਰਸ਼ਿਪ ਘੁਟਾਲੇ ਦੀ ਜਾਂਚ ਬਹੁਤ ਹੀ ਨਿਰਪੱਖ ਅਤੇ
ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ ਅਤੇ ਮੁੱਢਲੀਆਂ
ਰਿਪੋਰਟਾਂ ਦੇ ਬਾਅਦ ਪੰਜ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ
ਚਾਰਜਸ਼ੀਟ ਕੀਤਾ ਗਿਆ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ
ਜਿਨ੍ਹਾਂ ਖਿਲਾਫ਼ ਚਾਰਜਸ਼ੀਟ ਕੀਤੀ ਗਈ ਹੈ, ਉਨ੍ਹਾਂ ਵਿੱਚ ਡਿਪਟੀ
ਡਾਇਰੈਕਟਰ ਪਰਮਿੰਦਰ ਸਿੰਘ ਗਿੱਲ, ਡੀਸੀਐੱਫਏ ਚਰਨਜੀਤ
ਸਿੰਘ, ਐਸਓ ਮੁਕੇਸ਼ ਭਾਟਿਆ, ਸੁਪਰਡੈਂਟ ਰਜਿੰਦਰ ਚੋਪੜਾ ਅਤੇ
ਸੀਨੀਅਰ ਸਹਾਇਕ ਰਾਕੇਸ਼ ਅਰੋੜਾ ਸ਼ਾਮਲ ਹਨ।
ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਕੋਈ ਹੋਰ ਵਿਅਕਤੀ ਵੀ
ਜੇਕਰ ਕਥਿਤ ਪੋਸਟ-ਮੈਟ੍ਰਿਕ ਐਸਸੀ ਸਕਾਲਰਸ਼ਿਪ ਘੁਟਾਲੇ ਵਿੱਚ
ਸ਼ਾਮਲ ਪਾਇਆ ਗਿਆ, ਉਸ ਖਿਲਾਫ਼ ਜਲਦੀ ਹੀ ਕਾਰਵਾਈ
ਕੀਤੀ ਜਾਵੇਗੀ ਅਤੇ ਉਹ ਨਿੱਜੀ ਤੌਰ 'ਤੇ ਇਸ ਮਾਮਲੇ ਦੀ ਨਿਰਪੱਖ
ਅਤੇ ਪਾਰਦਰਸ਼ੀ ਜਾਂਚ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ
ਐਸਸੀ ਸਕਾਲਰਸ਼ਿਪ ਫੰਡਾਂ ਵਿੱਚ ਹੇਰਫੇਰ ਕਰਨ ਵਾਲੇ ਕਾਲਜ ਜੋ
ਰਕਮ ਵਾਪਸ ਕਰਨ ਵਿੱਚ ਅਸਫ਼ਲ ਰਹੇ ਹਨ, ਉਨ੍ਹਾਂ ਵਿਰੁੱਧ ਵੀ
ਹੁਣ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮਹੱਤਵ ਪੂਰਨ ਲਿੰਕ:
FCI RECRUITMENT 2021, 860 ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਦੀ ਮੰਗ
ਅਪਲਾਈ ਕਰਨ ਲਈ ਆਨਲਾਈਨ ਲਿੰਕ ਇਥੇ ਕਲਿੱਕ ਕਰੋ
ਆਫਿਸਿਅਲ ਨੋਟੀਫਿਕੇਸ਼ਨ ਡਾਊਨਲੋਡ ਕਰਨ ਲਈ ਇਥੇ ਕਲਿੱਕ ਕਰੋ।
PSEB 1ST TERM EXAM : ਸਿੱਖਿਆ ਬੋਰਡ ਵੱਲੋਂ ਬੋਰਡ ਜਮਾਤਾਂ ਲਈ ਸਿਲੇਬਸ ਅਤੇ ਪੇਪਰ ਪੈਟਰਨ ਜਾਰੀ, ਡਾਊਨਲੋਡ ਕਰੋ
NVS ADMISSION 2021: LINK FOR ADMISSION IN 6TH AND 9TH CLASS
BANK RECRUITMENT: 5858 ਕਲਰਕ ਭਰਤੀ ਲਈ ਨੋਟੀਫਿਕੇਸ਼ਨ ਜਾਰੀ
ਉਨ੍ਹਾਂ ਕਿਹਾ ਕਿ ਵਿਭਾਗ ਦੇ
ਅਧਿਕਾਰੀਆਂ ਨੂੰ ਅਜਿਹੀਆਂ ਸੰਸਥਾਵਾਂ ਵਿਰੁੱਧ ਸਖ਼ਤ ਕਾਰਵਾਈ
ਸ਼ੁਰੂ ਕਰਨ ਅਤੇ ਕਾਰਵਾਈ ਦੀ ਰਿਪੋਰਟ ਰੋਜ਼ਾਨਾ ਦੇ ਆਧਾਰ 'ਤੇ
ਉਹਨਾਂ ਦੇ ਦਫ਼ਤਰ ਭੇਜਣ ਦੇ ਆਦੇਸ਼ ਦਿੱਤੇ ਹਨ।
ਡਾ. ਵੇਰਕਾ ਨੇ ਕਿਹਾ ਕਿ ਉਹ ਕਿਸੇ ਵੀ ਪੱਧਰ 'ਤੇ ਘੱਟ ਗਿਣਤੀਆਂ
ਨਾਲ ਹੋਣ ਵਾਲੀ ਬੇਇਨਸਾਫੀ ਨੂੰ ਬਰਦਾਸ਼ਤ ਨਹੀਂ ਕਰਨਗੇ ਅਤੇ
ਅਜਿਹੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਨੂੰ ਨਿੱਜੀ ਤੌਰ 'ਤੇ ਇਹ
ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ
ਭਲਾਈ ਸਕੀਮਾਂ ਦੇ ਲਾਭ ਅਸਲ ਲਾਭਪਾਤਰੀਆਂ ਤੱਕ ਪਹੁੰਚ
ਲਈ ਵਚਨਬੱਧ ਹੈ।