ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਵੱਲੋਂ ਕਲਮਛੋੜ ਹੜਤਾਲ, ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

 ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਸੂਬਾ ਕਮੇਟੀ ਵੱਲੋ ਮਿਤੀ 25 ਸਤੰਬਰ 2021 ਨੂੰ ਸੂਬਾ ਪ੍ਰਧਾਨ ਵਾਸਵੀਰ ਸਿੰਘ ਭੁੱਲਰ ਅਤੇ ਮਨਦੀਪ ਸਿੰਘ ਸਿੱਧੂ ਸੂਬਾ ਜਨਰਲ ਸਕੱਤਰ ਦੀ ਅਗਵਾਈ ਹੇਠ ਮਨਿਸਟੀਰੀਅਲ ਕਾਮਿਆਂ ਦੀਆਂ ਹੱਕੀ ਅਤੇ ਜਾਇਜ ਦੀ ਪ੍ਰਾਪਤੀ ਲਈ ਸੰਘਰਸ਼ ਦੇ ਦਿੱਤੇ ਸੱਦੇ ਤੇ ਜਿਲ੍ਹਾ ਇਕਾਈ ਅੰਮ੍ਰਿਤਸਰ ਵੱਲੋਂ ਮਨਜਿੰਦਰ ਸਿੰਘ ਸੰਧੂ ਜਿਲਾ ਪ੍ਰਧਾਨ ਅਤੇ ਜਗਦੀਸ਼ ਠਾਕੁਰ ਜਿਲਾ ਜਨਰਲ ਸਕੱਤਰ , ਮਨਦੀਪ ਸਿੰਘ ਚੌਹਾਨ ਜਿਲਾ ਵਿੱਤ ਸਕੱਤਰ, ਤਜਿੰਦਰ ਸਿੰਘ ਢਿੱਲੋਂ ਜਿਲਾ ਮੁੱਖ ਬੁਲਾਰਾ,ਗੁਰਵੇਲ ਸਿੰਘ ਸੇਖੋਂ ਐਡੀਸ਼ਨਲ ਜਨਰਲ ਸਕੱਤਰ, ਅਮਨ ਥਰੀਏਵਾਲ, ਅਮਨਦੀਪ ਸਿੰਘ ਸੇਖੋਂ ਅਤੇ ਮੁਨੀਸ਼ ਕੁਮਾਰ ਸੂਦ ਸੀਨੀਅਰ ਮੀਤ ਪ੍ਰਧਾਨ ਦੀ ਅਗਵਾਈ ਹੇਠ ਮਿਤੀ 06/10/2021 ਨੂੰ ਡਿਪਟੀ ਕਮਿਸ਼ਨਰ ਦਫਤਰ ਅੰਮ੍ਰਿਤਸਰ ਦੇ ਬਾਹਰ ਭਰਵੀਂ ਰੈਲੀ ਕਰਨ ਉਪਰੰਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਜੀ ਨੂੰ ਮੰਗ ਪੱਤਰ ਦਿੱਤਾ ਗਿਆ।




 ਰੈਲੀ ਵਿੱਚ ਸ਼ਾਮਿਲ ਹੋਣ ਵਾਲਿਆਂ ਵਿੱਚ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਜਿਲਾ ਯੂਨਿਟ ਦੇ ਵੱਖ ਵੱਖ ਵਿਭਾਗਾਂ ਦੇ ਆਗੂ ਸਹਿਬਾਨ, ਸਿਹਤ ਵਿਭਾਗ ਤੋਂ ਤਜਿੰਦਰ ਸਿੰਘ ਢਿੱਲੋਂ ,ਬਲਬੀਰ ਸਿੰਘ ਅਤੇ ਅਤੁੱਲ ਸ਼ਰਮਾ, ਡਿਪਟੀ ਕਮਿਸ਼ਨਰ ਦਫਤਰ ਤੋਂ ਅਸਨੀਲ ਸ਼ਰਮਾ ਅਤੇ ਦੀਪਕ ਅਰੋੜਾ, ਖਜਾਨਾ ਵਿਭਾਗ ਤੋਂ ਮੁਨੀਸ਼ ਕੁਮਾਰ ਸ਼ਰਮਾ , ਰਜਿੰਦਰ ਸਿੰਘ ਮੱਲੀ, ਸੰਦੀਪ ਅਰੋੜਾ ਅਤੇ ਤੇਜਿੰਦਰ ਸਿੰਘ ਛੱਜਲਵੱਡੀ , ਜਲ ਸਰੋਤ ਵਿਭਾਗ ਤੋਂ ਮੁਨੀਸ਼ ਕੁਮਾਰ ਸੂਦ ,ਗੁਰਵੇਲ ਸਿੰਘ ਸੇਖੋਂ ਅਤੇ ਸ਼ਿਸ਼ਪਾਲ ਠਾਕੁਰ , ਸਿੱਖਿਆ ਵਿਭਾਗ ਤੋਂ ਬਿਕਰਮਜੀਤ ਸਿੰਘ ਅਤੇ ਅਮਨ ਥਰੀਏਵਾਲ ,ਲੋਕ ਨਿਰਮਾਣ ਵਿਭਾਗ ਤੋਂ ਅਮਨਦੀਪ ਸਿੰਘ ਗੋਰਾਇਆ , ਵਿਕਾਸ ਜੋਸ਼ੀ, ਹਸ਼ਵਿੰਦਰਪਾਲ ਸਿੰਘ ਅਤੇ ਜਗਜੀਤ ਸਿੰਘ , ਉਪ ਅਰਥ ਅਤੇ ਅੰਕੜਾ ਸਲਾਹਕਾਰ ਤੋਂ ਮੈਡਮ ਦਵਿੰਦਰ ਕੌਰ, ਐਕਸਾਈਜ਼ ਵਿਭਾਗ ਤੋਂ ਸਿਮਰਨਜੀਤ ਸਿੰਘ ਹੀਰਾ ,ਹਰਸਿਮਰਨ ਸਿੰਘ ਅਤੇ ਸ਼ਮਸ਼ੇਰ ਸਿੰਘ , ਆਈ ਟੀ ਆਈ ਵਿਭਾਗ ਤੋਂ ਭੁਪਿੰਦਰ ਸਿੰਘ ਭਕਨਾ ਅਤੇ ਸੁਨੀਲ ਕੁਮਾਰ ,ਵਾਟਰ ਸਪਲਾਈ ਤੋਂ ਰੋਬਿੰਦਰ ਸ਼ਰਮਾਂ ਅਤੇ ਅਕਾਸ਼ ਮਹਾਜਨ, ਸਥਾਨਕ ਸਰਕਾਰਾਂ ਵਿਭਾਗ ਤੋਂ ਗੁਰਦੇਵ ਸਿੰਘ ਰੰਧਾਵਾ, ਖੇਤੀਬਾੜੀ ਵਿਭਾਗ ਤੋਂ ਰਣਬੀਰ ਸਿੰਘ ਰਾਣਾ, ਮੰਡਲ ਭੂਮੀ ਰੱਖਿਆ ਦਫਤਰ ਤੋ ਰਮਨਦੀਪ ਸਿੰਘ ਢਿੱਲੋਂ,ਐਨ ਸੀ ਸੀ ਵਿਭਾਗ ਤੋਂ ਸੰਦੀਪ ਸਿੰਘ, ਰੋਡਵੇਜ਼ ਵਿਭਾਗ ਤੋਂ ਮਨੋਜ ਕੁਮਾਰ, ਰਕੇਸ਼ ਕੁਮਾਰ ਅਤੇ ਕੁਲਦੀਪ ਸਿੰਘ ,ਐਨ ਸੀ ਸੀ ਵਿਭਾਗ ਤੋਂ ਸੰਦੀਪ ਸਿੰਘ ਅਤੇ ਬਿਕਰਮਜੀਤ ਸਿੰਘ, ਸਮਾਜਿਕ ਸੁਰੱਖਿਆ ਵਿਭਾਗ ਤੋਂ ਗੁਰਦਿਆਲ ਸਿੰਘ ਅਤੇ ਜਗਜੀਵਨ ਸ਼ਰਮਾ,ਤਕਨੀਕੀ ਸਿੱਖਿਆ ਵਿਭਾਗ ਤੋਂ ਦਵਿੰਦਰ ਸਿੰਘ ਅਤੇ ਸੁਰਜੀਤ ਸਿੰਘ, ਕੋਆਪਰੇਟਿਵ ਵਿਭਾਗ ਤੋਂ ਹਰਪਾਲ ਸਿੰਘ ਅਤੇ ਤੇਜਪਾਲ ਸਿੰਘ, ਰੋਜ਼ਗਾਰ ਵਿਭਾਗ ਤੋਂ ਜੁਗਰਾਜ ਸਿੰਘ, ਵਿਜੈ ਕੁਮਾਰ,ਅਤੇ ਦੀਪਕ ਕੁਮਾਰ ਆਦਿ ਨੇ ਰੈਲੀ ਨੂੰ ਸੰਬੋਧਨ ਕੀਤਾ ਅਤੇ ਆਪੋ ਆਪਣੇ ਵਿਭਾਗਾਂ ਦੇ ਸਾਥੀਆਂ ਸਮੇਤ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕੀਤੀ । 




ਰੈਲੀ ਵਿੱਚ ਹਾਜਰ ਨੁਮਾਇੰਦਿਆਂ ਨੇ ਕਿਹਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚਾਹੀਦਾ ਹੈ ਮੁਲਾਜ਼ਮਾਂ ਆਗੂਆਂ ਨਾਲ ਤੁਰੰਤ ਮੀਟਿੰਗ ਕਰਕੇ ਮਨਿਸਟੀਰੀਅਲ ਕੇਡਰ ਦੀਆਂ ਮੰਗਾਂ ਤੁਰੰਤ ਲਾਗੂ ਕੀਤੀਆਂ ਜਾਣ ਅਤੇ ਜਥੇਬੰਦੀ ਦੇ ਸੂਬਾ ਆਗੂਆਂ ਨਾਲ ਮੀਟਿੰਗ ਕਰਕੇ ਛੇਵੇਂ ਤਨਖਾਹ ਕਮਿਸ਼ਨ ਦੀ ਜਾਰੀ ਕੀਤੀ ਨੋਟੀਫਿਕੇਸ਼ਨ ਵਿੱਚ ਲੋੜੀਂਦੀਆਂ ਸੋਧਾਂ ਕਰਦੇ ਹੋਏ ਕਰਮਚਾਰੀਆਂ ਨੂੰ ਦਸੰਬਰ 2015 ਨੂੰ ਦਿਤੀ ਬੇਸਿਕ ਤਨਖਾਹ ਵਿੱਚ 125% ਡੀ ਏ ਮਰਜ ਕਰਕੇ ਉਸ ਉਪਰ 20% ਵਾਧਾ ਦਿਤਾ ਜਾਵੇ ਅਤੇ ਕਰਮਚਾਰੀਆਂ ਨੂੰ 2.25 ਅਤੇ 2.59 % ਦਾ ਵਾਧਾ ਰੱਦ ਕੀਤਾ ਜਾਵੇ ਅਤੇ 3.01% ਦੇ ਵਾਧੇ ਨਾਲ ਸਾਰਿਆਂ ਮੁਲਾਜ਼ਮਾਂ ਅਧਿਕਾਰੀਆਂ ਨਾਲ ਇਕੋ ਫਾਰਮੂਲਾ ਲਾਗੂ ਕੀਤਾ ਜਾਵੇ, ਸੈਂਟਰ ਪੈਟਰਨ ਤੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਪੂਰੀਆਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਾ ਤੁਰੰਤ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ, ਕੱਟੇ ਹੋਏ ਭੱਤੇ ਦੁੱਗਣੇ ਕੀਤੇ ਜਾਣ, ਮਿਤੀ 01.01.2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ, ਮੁਲਾਜ਼ਮਾਂ ਤੇ ਜਬਰੀ ਥੋਪਿਆ ਡਿਵੈਲਪਮੈਂਟ ਟੈਕਸ ਬੰਦ ਕੀਤਾ ਜਾਵੇ ,ਮਹਿੰਗਾਈ ਭੱਤੇ ਦੀਆਂ ਰੋਕੀਆਂ ਹੋਈਆਂ ਪੈਂਡਿੰਗ ਕਿਸ਼ਤਾਂ ਬਕਾਏ ਸਮੇਤ ਬਹਾਲ ਕੀਤੀਆਂ ਜਾਣ ਆਦਿ ਮੰਗਾਂ ਦਾ ਪਹਿਲ ਦੇ ਅਧਾਰ ਤੇ ਨਿਪਟਾਰਾ ਕੀਤੇ ਜਾਣ ਦੀ ਮੰਗ ਕੀਤੀ ਗਈ । 


ਆਗੂਆਂ ਨੇ ਇਹ ਵੀ ਦੱਸਿਆ ਸਰਕਾਰ ਵੱਲੋਂ ਮੰਗਾਂ ਨਾ ਪੂਰੀਆਂ ਕੀਤੇ ਜਾਣ ਦੇ ਰੋਸ ਵਜੋਂ ਮਜਬੂਰ ਹੋ ਕੇ ਸਮੁੱਚੇ ਪੰਜਾਬ ਵਿੱਚ ਮਨਿਸਟੀਰੀਅਲ ਕਾਮੇ ਮਿਤੀ 08/10/2021 ਤੋਂ ਮਿਤੀ 17/10/2021 ਤੱਕ ਕਲਮਛੋੜ ਹੜਤਾਲ ਤੇ ਜਾਣ ਕਾਰਨ ਦਫਤਰਾਂ ਦਾ ਕੰਮ ਠੱਪ ਰਹੇਗਾ ਜਿਸ ਦੀ ਸਾਰੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਮਨਜਿੰਦਰ ਸਿੰਘ ਸੰਧੂ ਜਿਲ੍ਹਾ ਪ੍ਰਧਾਨ ਜਗਦੀਸ਼ ਠਾਕੁਰ ਜਿਲਾ ਜਨਰਲ ਸਕੱਤਰ ਮਨਦੀਪ ਸਿੰਘ ਚੌਹਾਨ ਜਿਲ੍ਹਾ ਵਿੱਤ ਸਕੱਤਰ ਤੇਜਿੰਦਰ ਸਿੰਘ ਢਿੱਲੋਂ ਜਿਲ੍ਹਾ ਮੁੱਖ ਬੁਲਾਰਾ ਗੁਰਵੇਲ ਸਿੰਘ ਸੇਖੋਂ ਐਡੀਸ਼ਨਲ ਜਨਰਲ ਸਕੱਤਰ ਅਮਨ ਥਰੀਏਵਾਲ, ਅਮਨਦੀਪ ਸਿੰਘ ਸੇਖੋਂ ਅਤੇ ਮੁਨੀਸ਼ ਕੁਮਾਰ ਸੂਦ ਸੀਨੀਅਰ ਮੀਤ ਪ੍ਰਧਾਨ ਮਨਿਸਟਰੀਅਲ ਸਰਵਿਸਜ਼ ਯੂਨੀਅਨ ਜਿਲ੍ਹਾ ਯੂਨਿਟ ਸ੍ਰੀ ਅੰਮ੍ਰਿਤਸਰ ਸਾਹਿਬ ਹਾਜ਼ਰ ਸਨ।




💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends