ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਅਮਨ ਅਮਾਨ ਨਾਲ ਹੋਈਆਂ ਸਮਾਪਤ

 ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਅਮਨ ਅਮਾਨ ਨਾਲ ਹੋਈਆਂ ਸਮਾਪਤ


ਸੈਨੇਟ ਚ ਜਾਣ ਉਪਰੰਤ ਮਾਂ ਬੋਲੀ ਪੰਜਾਬੀ ਅਤੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਅਹਿਮ ਫੈਸਲੇ ਲਏ ਜਾਣਗੇ-ਦਿਲਰਾਜ ਸਿੰਘ ਧਾਲੀਵਾਲ



 ਚੰਡੀਗੜ੍ਹ 17 ਅਕਤੂਬਰ (ਹਰਦੀਪ ਸਿੰਘ ਸਿੱਧੂ )ਅੱਜ ਜ਼ਿਲ੍ਹਾ ਮਾਨਸਾ ਵਿੱਚ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਮਾਨਸਾ ਵਿਖੇ ਹੋਈਆਂ। ਇਨ੍ਹਾਂ ਚੋਣਾਂ ਵਿੱਚ ਵੱਖ ਵੱਖ ਉਮੀਦਵਾਰਾਂ ਦੇ ਸਪੋਰਟਰਾਂ ਅਤੇ ਵੋਟਰਾਂ ਵੱਲੋਂ ਆਪਣੇ ਆਪਣੇ ਮਨਪਸੰਦ ਉਮੀਦਵਾਰਾਂ ਨੂੰ ਵੋਟਾਂ ਪਵਾਉਣ ਲਈ ਕਾਫੀ ਉਤਸ਼ਾਹ ਦੇਖਿਆ ਗਿਆ। ਇਨ੍ਹਾਂ ਚੋਣਾਂ ਨੂੰ ਅਮਨ ਅਮਾਨ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲੀਸ ਪ੍ਰਸ਼ਾਸਨ ਦਾ ਬੇਹੱਦ ਸਹਿਯੋਗ ਰਿਹਾ। ਸਾਰੇ ਹੀ ਉਮੀਦਵਾਰ ਅਤੇ ਉਨ੍ਹਾਂ ਦੇ ਸਪੋਰਟਰ ਬੜੇ ਹੀ ਮਿਲਵਰਤਨ ਤਰੀਕੇ ਦੇ ਨਾਲ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਵਿੱਚ ਸਹਿਯੋਗ ਕਰ ਰਹੇ ਸਨ। ਕਾਫੀ ਲੰਬੇ ਸਮੇਂ ਤੋਂ ਇਨ੍ਹਾਂ ਚੋਣਾਂ ਦੇ ਵਿੱਚ ਵੋਟਰਾਂ ਵੱਲੋਂ ਉਤਸ਼ਾਹ ਦੇਖਣ ਨੂੰ ਮਿਲਿਆ। ਪੰਜਾਬ ਯੂਨੀਵਰਸਿਟੀ ਵੱਲੋਂ 43 ਉਮੀਦਵਾਰਾਂ ਵਿੱਚੋਂ 15 ਮੈਂਬਰਾਂ ਦੀ ਚੋਣ ਕੀਤੀ ਜਾਣੀ ਹੈ।

ਇਸ ਮੌਕੇ ਹਾਜ਼ਰ ਸਟੇਟ ਮੀਡੀਆ ਕੋਆਰਡੀਨੇਟਰ ਮਾਨਸਾ ਸ੍ਰੀ ਹਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਸਿੱਖਿਆ ਵਿਭਾਗ ਨਾਲ ਜੁੜੇ ਅਧਿਆਪਕਾਂ ਨੇ ਵੀ ਪੂਰੇ ਉਤਸ਼ਾਹ ਨਾਲ ਆਪਣੀ ਹਾਜ਼ਰੀ ਲਵਾਈ। ਸ੍ਰੀ ਕੰਵਲਜੀਤ ਸਿੰਘ ਢਿੱਲੋਂ ਲੈਕਚਰਾਰ, ਸ੍ਰੀ ਪਰਵਿੰਦਰ ਸਿੰਘ ਦਾਤੇਵਾਸ, ਪ੍ਰਿੰਸੀਪਲ ਕਮਲਜੀਤ ਕੌਰ, ਮੁੱਖ ਅਧਿਆਪਕ ਹਰਪ੍ਰੀਤ ਸਿੰਘ, ਪਰਮਜੀਤ ਸਿੰਘ ਸੈਣੀ,ਸ੍ਰੀ ਗਿੱਲ,ਜਸਕਰਨ ਸਿੰਘ ਜੱਸਾ ਅਤੇ ਹਾਜ਼ਰੀਨ ਵੱਲੋਂ ਦੱਸਿਆ ਗਿਆ ਕਿ ਅੱਜ ਦੇ ਦਿਨ ਬੜੇ ਹੀ ਦਿਲਚਸਪ ਤਰੀਕੇ ਦੇ ਨਾਲ ਇਸ ਚੋਣ ਨੂੰ ਨੇਪਰੇ ਚੜ੍ਹਦਾ ਦੇਖ ਕੇ ਬੜੀ ਖ਼ੁਸ਼ੀ ਹੋਈ। ਇਸ ਇਨ੍ਹਾਂ ਚੋਣਾਂ ਦੇ ਨਤੀਜੇ ਅਗਲੇ ਹਫ਼ਤੇ ਐਲਾਨੇ ਜਾਣੇ ਹਨ।

.
Also read

 ਡਿਸਟ੍ਰਿਕਟ ਐਂਡ ਸੈਸ਼ਨ ਜੱਜ ਵਲੋਂ ਵੱਖ ਵੱਖ ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ, ਜਲਦੀ ਕਰੋ ਅਪਲਾਈ 

https://pb.jobsoftoday.in/2021/10/Distt%20and%20session%20judge%20recruitment%202021.html 


ਸਟਾਫ ਨਰਸਾਂ ਦੀਆਂ 275 ਅਸਾਮੀਆਂ ਲਈ ਦਰਖਾਸਤਾਂ ਦੀ ਮੰਗ, ਨੋਟੀਫਿਕੇਸ਼ਨ ਜਾਰੀ 

https://pb.jobsoftoday.in/2021/10/Staff%20nurse%20recruitment%20haryana.html


PWRDA RECRUITMENT: ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਿਟੀ ਵਲੋਂ ਵੱਖ ਵੱਖ ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਦੀ ਮੰਗ 

https://pb.jobsoftoday.in/2021/10/pwrda-recruitment.html 


FCI PUNJAB RECRUITMENT 2021: ਆਫਿਸਿਅਲ ਨੋਟੀਫਿਕੇਸ਼ਨ ਅਤੇ ਆਨਲਾਈਨ ਅਪਲਾਈ ਕਰਨ ਲਈ ਲਿੰਕ

https://pb.jobsoftoday.in/2021/10/FCI%20RECRUITMENT%20DIRECT%20LINK%20.html?m=1


ਅਧੀਨ ਸੇਵਾਵਾਂ ਚੋਣ ਬੋਰਡ ਵਲੋਂ ਡੇਅਰੀ ਵਿਕਾਸ ਇੰਸਪੈਕਟਰਾਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ,

ਉਧਰ ਇਸ ਚੋਣ ਮੈਦਾਨ ਚ ਕੁੱਦੇ ਦਿਲਰਾਜ ਸਿੰਘ ਧਾਲੀਵਾਲ ਨੇ ਦਾਅਵਾ ਕੀਤਾ ਕਿ ਜੇਕਰ ਉਹ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਚ ਜਿੱਤ ਕੇ ਜਾਂਦੇ ਹਨ ਤਾਂ ਉਹ ਮਾਂ ਬੋਲੀ ਪੰਜਾਬੀ ਦੀ ਪ੍ਰਫੁੱਲਤਾ ਅਤੇ ਪੰਜਾਬ ਦੇ ਵਿਦਿਆਰਥੀਆਂ ਲਈ ਬੇਹਤਰ ਫੈਸਲੇ ਕਰਵਾਉਣ ਚ ਕੋਈ ਕਸਰ ਨਹੀਂ ਰਹਿਣ ਦੇਣਗੇ।

ਉਧਰ ਇਸ ਚੋਣ ਦੌਰਾਨ ਹਾਜ਼ਰ ਰਹੇ ਸਾਬਕਾ ਵਿਧਾਇਕ ਕਾ ਹਰਦੇਵ ਅਰਸ਼ੀ, ਸੀਨੀਅਰ ਕਾਂਗਰਸੀ ਆਗੂ ਕਰਮ ਸਿੰਘ ਚੌਹਾਨ, ਸਿਹਤ ਵਿਭਾਗ ਦੇ ਮੀਡੀਆ ਇੰਚਾਰਜ ਪਵਨ ਕੁਮਾਰ ਫੱਤਾ ਨੇ ਦੱਸਿਆ ਕਿ ਚੰਗੇ ਉਮੀਦਵਾਰਾਂ ਦੀ ਚੋਣ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਨੂੰ ਤਹਿ ਕਰੇਗੀ।

💐🌿Follow us for latest updates 👇👇👇

Featured post

Punjab School Summer Holidays Soon : ਪੰਜਾਬ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਜਲਦ

Punjab School Summer Vacations 2026: ਪੰਜਾਬ ਦੇ ਸਕੂਲਾਂ ਵਿੱਚ ਜਲਦ ਹੋ ਸਕਦੀਆਂ ਨੇ ਗਰਮੀ ਦੀਆਂ ਛੁੱਟੀਆਂ ਪੰਜਾਬ ਸਕੂਲ ਸਿੱਖ...

RECENT UPDATES

Trends