ਰੇਲ ਰੋਕੋ ਪ੍ਰੋਗਰਾਮ ਲਈ ਤਿਆਰੀਆਂ ਮੁਕੰਮਲ; ਭਲਕੇ ਦੇ ਸਵੇਰੇ 10 ਤੋਂ 4 ਵਜੇ ਤੱਕ ਰੇਲਵੇ ਲਾਈਨਾਂ 'ਤੇ ਹੀ ਲਾਵਾਂਗੇ ਧਰਨੇ: ਕਿਸਾਨ ਆਗੂ

 ਰੇਲ ਰੋਕੋ ਪ੍ਰੋਗਰਾਮ ਲਈ ਤਿਆਰੀਆਂ ਮੁਕੰਮਲ; ਭਲਕੇ ਦੇ ਸਵੇਰੇ 10 ਤੋਂ 4 ਵਜੇ ਤੱਕ ਰੇਲਵੇ ਲਾਈਨਾਂ 'ਤੇ ਹੀ ਲਾਵਾਂਗੇ ਧਰਨੇ: ਕਿਸਾਨ ਆਗੂ


ਨਾ-ਖੁਸ਼ਗਵਾਰ ਮੌਸਮ ਦੌਰਾਨ ਵੀ ਪੱਕੇ-ਧਰਨਿਆਂ ਦਾ ਜੋਸ਼ ਅਤੇ ਉਤਸ਼ਾਹ ਬਰਕਰਾਰ ਰਿਹਾ; ਵਰ੍ਹਦੇ ਮੀਂਹ 'ਚ ਪਹੁੰਚੇ ਕਿਸਾਨ 


ਬਿਜਾਈ ਸ਼ੀਜਨ ਸਿਰ 'ਤੇ ਹੈ, ਪਰ ਕਿਸਾਨ ਖਾਦ ੳਤੇ ਬੀਜਾਂ ਲਈ ਦਰ ਦਰ ਭਟਕ ਰਹੇ ਹਨ; ਸਰਕਾਰ ਕਿੱਲਤ ਤੁਰੰਤ ਦੂਰ ਕਰੇ: ਕਿਸਾਨ ਆਗੂ 


ਕੌਮਾਂਤਰੀ ਭੁੱਖਮਰੀ ਇੰਡੈਕਸ ਨੇ ਵਾਧੂ ਅਨਾਜ ਭੰਡਾਰਾਂ ਦੇ ਸਰਕਾਰੀ ਦਾਅਵੇ ਦੀ ਪੋਲ ਖੋਲ੍ਹੀ; ਖੇਤੀ ਕਾਨੂੰਨਾਂ ਕਾਰਨ ਹਾਲਾਤ ਹੋਰ ਬਦਤਰ ਹੋਣਗੇ : ਕਿਸਾਨ ਆਗੂ


ਦਿੱਲੀ-ਮੋਰਚਿਆਂ ਦੀ ਮਜ਼ਬੂਤੀ ਲਈ ਪੰਜਾਬ ਤੋਂ ਵੱਡੀ ਗਿਣਤੀ 'ਚ ਕਾਫ਼ਲੇ ਭੇਜਣ ਦਾ ਸੱਦਾ


ਦਲਜੀਤ ਕੌਰ ਭਵਾਨੀਗੜ੍ਹ


ਚੰਡੀਗੜ੍ਹ, 17 ਅਕਤੂਬਰ, 2021 : ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ 3 ਖੇਤੀ ਕਾਨੂੰਨਾਂ, ਪਰਾਲੀ ਆਰਡੀਨੈਂਸ ਅਤੇ ਬਿਜ਼ਲੀ ਸੋਧ ਬਿਲ-2020 ਨੂੰ ਰੱਦ ਕਰਵਾਉਣ ਅਤੇ ਐੱਮਐੱਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਪੰਜਾਬ ਭਰ 'ਚ 108 ਥਾਵਾਂ 'ਤੇ ਲਾਏ ਪੱਕੇ-ਧਰਨੇ ਅੱਜ 382ਵੇਂ ਦਿਨ ਵੀ ਪੂਰੇ ਜੋਸ਼ੋ-ਖਰੋਸ਼ ਨਾਲ ਜਾਰੀ ਰਹੇ। ਅੱਜ ਬੁਲਾਰਿਆਂ ਨੇ ਭਲਕੇ 18 ਅਕਤੂਬਰ ਦੇ ਦੇਸ਼-ਪੱਧਰੀ ਰੇਲ ਰੋਕੋ ਪ੍ਰੋਗਰਾਮ ਬਾਰੇ ਚਰਚਾ ਕੀਤੀ। 


ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਅਤੇ ਜਨਰਲ-ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਨੂੰ ਲਖੀਮਪੁਰ-ਖੀਰੀ ਕਾਂਡ ਦੇ ਦੋਸ਼ੀ ਅਜੈ ਮਿਸ਼ਰਾ ਨੂੰ ਗ੍ਰਹਿ ਰਾਜ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕਰਨ ਅਤੇ ਗ੍ਰਿਫਤਾਰ ਕਰਨ ਲਈ ਦੋ ਹਫਤਿਆਂ ਦਾ ਸਮਾਂ ਦਿੱਤਾ ਸੀ, ਪਰ ਕਿਸਾਨਾਂ ਨੂੰ 'ਦੋ ਮਿੰਟ ਵਿੱਚ ਖਦੇੜਨ' ਵਾਲਾ ਭੜਕਾਊ ਅਤੇ ਧਮਕੀ ਭਰਪੂਰ ਬਿਆਨ ਦੇਣ ਵਾਲੇ ਕੇਂਦਰੀ ਮੰਤਰੀ ਵਿਰੁੱਧ ਸਰਕਾਰ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ। 


ਆਗੂਆਂ ਨੇ ਦੱਸਿਆ ਕਿ ਇਸ ਲਈ ਕਿਸਾਨ ਮੋਰਚਾ, ਪਹਿਲਾਂ ਤੋਂ ਐਲਾਨੇ ਫੈਸਲੇ ਅਨੁਸਾਰ, ਕੱਲ੍ਹ ਨੂੰ 10 ਤੋਂ 4 ਵਜੇ ਤੱਕ ਰੇਲਾਂ ਰੋਕਣ ਦਾ ਪ੍ਰੋਗਰਾਮ ਲਾਗੂ ਕਰੇਗਾ। ਪੰਜਾਬ 'ਚ ਕਰੀਬ 35 ਥਾਵਾਂ 'ਤੇ ਰੇਲਾਂ ਰੋਕਣ ਦੀਆਂ ਤਿਆਰੀਆਂ ਮੁਕੰਮਲ ਹਨ। ਇਸ ਅਰਸੇ ਦੌਰਾਨ ਧਰਨੇ ਰੇਲਵੇ ਲਾਈਨਾਂ ਉਪਰ ਹੀ ਲਾਏ ਜਾਣਗੇ। ਆਗੂਆਂ ਨੇ ਸਭ ਨੂੰ ਇਸ ਪ੍ਰੋਗਰਾਮ ਵਿੱਚ ਵਧ ਚੜ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।


ਬੁਲਾਰਿਆਂ ਨੇ ਅੱਜ ਪੰਜਾਬ ਵਿੱਚ ਖਾਦ ਤੇ ਬੀਜਾਂ ਦੀ ਕਿੱਲਤ ਦਾ ਮਸਲਾ ਉਠਾਇਆ। ਆਗੂਆਂ ਨੇ ਕਿਹਾ ਕਿ ਹਾੜੀ ਦੀਆਂ ਫਸਲਾਂ ਦੀ ਬਿਜਾਈ ਸਿਰ 'ਤੇ ਹੈ, ਕਿਸਾਨ ਝੋਨੇ ਦੀ ਕਟਾਈ ਵਿੱਚ ਰੁੱਝੇ ਹੋਏ ਹਨ ਅਤੇ ਦੂਜੇ ਪਾਸੇ ਖਾਦ ਤੇ ਬੀਜਾਂ ਦਾ ਇੰਤਜਾਮ ਕਰਨ ਲਈ ਉਨ੍ਹਾਂ ਨੂੰ ਦਰ ਦਰ ਭਟਕਣਾ ਪੈ ਰਿਹਾ ਹੈ। ਬੁਲਾਰਿਆਂ ਨੇ ਸਰਕਾਰ ਤੋਂ ਇਸ ਕਿੱਲਤ ਨੂੰ ਤੁਰੰਤ ਦੂਰ ਕਰਨ ਦੀ ਮੰਗ ਕੀਤੀ।


ਬੁਲਾਰਿਆਂ ਨੇ ਅੱਜ ਕੌਮਾਂਤਰੀ ਭੁੱਖਮਰੀ ਸੂਚਕ-ਅੰਕ ਲਿਸਟ ਵਿੱਚ ਭਾਰਤ ਦੀ ਨਿੱਘਰ ਰਹੀ ਹਾਲਤ 'ਤੇ ਚਿੰਤਾ ਦਾ ਪ੍ਰਗਟਾਵਾ ਕੀਤਾ। ਆਗੂਆਂ ਨੇ ਦੱਸਿਆ ਇੱਕ ਵਕਾਰੀ ਅੰਤਰਰਾਸ਼ਟਰੀ ਸੰਸਥਾ ਵੱਲੋਂ ਭੁੱਖਮਰੀ ਬਾਰੇ ਕਰਵਾਏ ਸਰਵੇ ਅਨੁਸਾਰ ਕੁੱਲ 116 ਦੇਸ਼ਾਂ ਦੀ ਸੂਚੀ ਵਿੱਚ ਭਾਰਤ 101ਵੇਂ ਨੰਬਰ 'ਤੇ ਆ ਗਿਆ ਹੈ।ਪਿਛਲੇ ਸਾਲ ਭਾਰਤ 94ਵੇਂ ਨੰਬਰ 'ਤੇ ਸੀ, ਯਾਨੀ ਸਾਲ ਭਰ ਦੌਰਾਨ ਹਾਲਤ ਹੋਰ ਨਿੱਘਰ ਗਈ। 



Also read

 ਡਿਸਟ੍ਰਿਕਟ ਐਂਡ ਸੈਸ਼ਨ ਜੱਜ ਵਲੋਂ ਵੱਖ ਵੱਖ ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ, ਜਲਦੀ ਕਰੋ ਅਪਲਾਈ 

https://pb.jobsoftoday.in/2021/10/Distt%20and%20session%20judge%20recruitment%202021.html 


ਸਟਾਫ ਨਰਸਾਂ ਦੀਆਂ 275 ਅਸਾਮੀਆਂ ਲਈ ਦਰਖਾਸਤਾਂ ਦੀ ਮੰਗ, ਨੋਟੀਫਿਕੇਸ਼ਨ ਜਾਰੀ 

https://pb.jobsoftoday.in/2021/10/Staff%20nurse%20recruitment%20haryana.html


PWRDA RECRUITMENT: ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਿਟੀ ਵਲੋਂ ਵੱਖ ਵੱਖ ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਦੀ ਮੰਗ 

https://pb.jobsoftoday.in/2021/10/pwrda-recruitment.html 


FCI PUNJAB RECRUITMENT 2021: ਆਫਿਸਿਅਲ ਨੋਟੀਫਿਕੇਸ਼ਨ ਅਤੇ ਆਨਲਾਈਨ ਅਪਲਾਈ ਕਰਨ ਲਈ ਲਿੰਕ

https://pb.jobsoftoday.in/2021/10/FCI%20RECRUITMENT%20DIRECT%20LINK%20.html?m=1


ਅਧੀਨ ਸੇਵਾਵਾਂ ਚੋਣ ਬੋਰਡ ਵਲੋਂ ਡੇਅਰੀ ਵਿਕਾਸ ਇੰਸਪੈਕਟਰਾਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ,

ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਇਹ ਅੰਕੜੇ ਸਰਕਾਰ ਦੇ ਇਸ ਦਾਅਵੇ ਦੀ ਪੋਲ ਖੋਲ੍ਹਦੇ ਹਨ ਕਿ ਦੇਸ਼ ਵਿੱਚ ਅਨਾਜ ਦਾ ਭੰਡਾਰ, ਜਰੂਰਤ ਨਾਲੋਂ ਤਿੰਨ ਗੁਣਾ ਵੱਧ ਹੈ। ਜੇਕਰ ਇੰਨਾ ਅਨਾਜ ਭੰਡਾਰ ਹੈ ਤਾਂ ਭੁੱਖਮਰੀ ਦੇ ਪੱਖੋਂ ਸਾਡੀ ਹਾਲਤ ਇੰਨੀ ਖਰਾਬ ਕਿਉਂ ਹੈ। ਅਸਲ ਵਿੱਚ ਵਾਧੂ ਭੰਡਾਰਨ ਦਾ ਕਾਰਨ ਅਨਾਜ ਦੀ ਵਾਧੂ ਪੈਦਾਵਾਰ ਨਹੀਂ,ਆਮ ਲੋਕਾਂ ਦੀ ਖਰੀਦ-ਸ਼ਕਤੀ ਦੀ ਕਮੀ ਹੈ। 


ਬੁਲਾਰਿਆਂ ਨੇ ਕਿਹਾ ਕਿ ਇਹ ਅੰਕੜਾ ਸਾਡੇ ਲਈ ਇਸ ਲਈ ਮਹੱਤਵਪੂਰਨ ਹੈ ਕਿ ਖੇਤੀ ਕਾਨੂੰਨਾਂ ਦੇ ਲਾਗੂ ਹੋਣ ਬਾਅਦ ਕਾਰਪੋਰੇਟ ਘਰਾਣੇ ਇਸ ਭੁੱਖਮਰੀ ਨੂੰ ਆਪਣਾ ਮੁਨਾਫ਼ਾ ਵਧਾਉਣ ਲਈ ਵਰਤਣਗੇ ਅਤੇ ਭੁੱਖਮਰੀ ਕਾਰਨ ਕਾਲ ਜਿਹੇ ਹਾਲਾਤ ਪੈਦਾ ਹੋ ਜਾਣਗੇ। ਮਹਿੰਗਾਈ ਕਾਰਨ ਭੋਜਨ ਆਮ ਲੋਕਾਂ ਦੀ ਪਹੁੰਚ ਵਿੱਚ ਨਹੀਂ ਰਹੇਗਾ। ਇਸ ਲਈ ਭੁੱਖਮਰੀ ਤੋਂ ਬਚਣ ਲਈ ਖੇਤੀ ਕਾਨੂੰਨ ਰੱਦ ਕਰਵਾਉਣ ਤੋਂ ਬਗੈਰ ਸਾਡੇ ਕੋਲ ਹੋਰ ਕੋਈ ਚਾਰਾ ਨਹੀਂ।


ਅੱਜ ਸਵੇਰੇ ਤੋਂ ਹੀ ਕੁੱਝ ਥਾਵਾਂ 'ਤੇ ਰੁਕ ਰੁਕ ਮੀਂਹ ਪੈਂਦਾ ਰਿਹਾ, ਪਰ ਕਿਸਾਨਾਂ ਦੀ ਸ਼ਮੂਲੀਅਤ ਪਹਿਲਾਂ ਵਾਂਗ ਜਾਰੀ ਰਹੀ।

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends