ਪੰਜਾਬ ਭਰ 'ਚ ਰੇਲ ਰੋਕੋ ਪ੍ਰੋਗਰਾਮ ਨੂੰ ਬੇਮਿਸਾਲ ਹੁੰਗਾਰਾ; ਕੜਕਦੀ ਧੁੱਪ ਤੇ ਤਿੱਖੇ ਰੋੜ੍ਹਿਆਂ ਨੇ ਪਰਖਿਆ ਧਰਨਾਕਾਰੀਆਂ ਦਾ ਸਿਦਕ

 ਪੰਜਾਬ ਭਰ 'ਚ ਰੇਲ ਰੋਕੋ ਪ੍ਰੋਗਰਾਮ ਨੂੰ ਬੇਮਿਸਾਲ ਹੁੰਗਾਰਾ; ਕੜਕਦੀ ਧੁੱਪ ਤੇ ਤਿੱਖੇ ਰੋੜ੍ਹਿਆਂ ਨੇ ਪਰਖਿਆ ਧਰਨਾਕਾਰੀਆਂ ਦਾ ਸਿਦਕ  


ਲਖੀਮਪੁਰ ਕਾਂਡ ਦੇ ਦੋਸ਼ੀ ਕੇਂਦਰੀ ਗ੍ਰਹਿ ਰਾਜਮੰਤਰੀ ਅਜੈ ਮਿਸ਼ਰਾ ਨੂੰ ਸਰਕਾਰ ਤੁਰੰਤ ਬਰਖਾਸਤ ਤੇ ਗ੍ਰਿਫਤਾਰ ਕਰੇ: ਕਿਸਾਨ ਮੋਰਚਾ


ਸਰਕਾਰ ਬੌਖਲਾ ਗਈ ਹੈ; ਖੇਤੀ ਕਾਨੂੰਨ ਰੱਦ ਕਰਨ ਤੋਂ ਸਿਵਾਏ ਇਸ ਕੋਲ ਹੋਰ ਕੋਈ ਚਾਰਾ ਨਹੀਂ: ਕਿਸਾਨ ਆਗੂ


ਡੀਏਪੀ ਖਾਦ ਲਈ ਹਾਹਾਕਾਰ, ਝੋਨੇ ਦੀ ਕਟਾਈ/ ਵਿਕਰੀ 'ਚ ਰੁੱਝੇ ਕਿਸਾਨਾਂ ਲਈ ਖਾਦ ਦਾ ਇੰਤਜ਼ਾਮ ਕਰਨਾ ਹੋਇਆ ਮੁਹਾਲ 


ਪਿੰਡ ਪੱਖੋਕੇ ਦੇ ਖੁਦਕੁਸ਼ੀ ਕਰ ਗਏ ਕਿਸਾਨ ਬਲਦੇਵ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ; ਖੁਦਕੁਸ਼ੀ ਨਹੀਂ-ਸੰਘਰਸ਼ ਕਰੋ- ਦਾ ਦਿੱਤਾ ਹੋਕਾ 


ਦਲਜੀਤ ਕੌਰ ਭਵਾਨੀਗੜ੍ਹ


ਚੰਡੀਗੜ੍ਹ, 18 ਅਕਤੂਬਰ 2021: ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਵੱਲੋਂ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐੱਮਐੱਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ 108 ਥਾਵਾਂ 'ਤੇ ਜਾਰੀ ਧਰਨੇ ਅੱਜ 383ਵੇਂ ਦਿਨ ਵੀ ਪੂਰੇ ਜੋਸ਼ੋ-ਖਰੋਸ਼ ਨਾਲ ਜਾਰੀ ਰਹੇ। 


ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਪੰਜਾਬ ਭਰ 'ਚ 35 ਥਾਵਾਂ 'ਤੇ ਰੇਲਾਂ ਰੋਕੀਆਂ ਗਈਆਂ। ਸਵੇਰੇ ਠੀਕ ਦਸ ਵਜੇ ਰੇਲਵੇ ਲਾਈਨਾਂ 'ਤੇ ਹਜ਼ਾਰਾਂ ਕਿਸਾਨਾਂ ਨੇ ਧਰਨੇ ਲਾ ਕੇ ਲਿਆ ਜੋ ਸ਼ਾਮ ਚਾਰ ਵਜੇ ਤੱਕ ਜਾਰੀ ਰੱਖੇ। 


ਕਿਸਾਨ ਆਗੂਆਂ ਮਨਜੀਤ ਸਿੰਘ ਧਨੇਰ, ਰਮਿੰਦਰ ਸਿੰਘ ਪਟਿਆਲਾ, ਰੁਲਦੂ ਸਿੰਘ ਮਾਨਸਾ, ਗੁਰਮੀਤ ਸਿੰਘ ਭੱਟੀਵਾਲ, ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਭੁਪਿੰਦਰ ਲੌਂਗੋਵਾਲ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਜੈ ਮਿਸ਼ਰਾ ਦੀ ਲਖੀਮਪੁਰ-ਖੀਰੀ ਕਾਂਡ ਵਿੱਚ ਸਿੱਧੀ ਸ਼ਮੂਲੀਅਤ ਹੈ। ਖੂਨੀ ਕਾਂਡ ਤੋਂ ਕੁੱਝ ਦਿਨ ਪਹਿਲਾਂ ਉਸ ਨੇ ਕਿਸਾਨਾਂ ਨੂੰ 'ਦੋ ਮਿੰਟ ਵਿੱਚ ਇਲਾਕੇ 'ਚੋਂ ਖਦੇੜਨ' ਵਾਲੀ ਧਮਕੀ ਦਿੱਤੀ ਸੀ। 


ਕਿਸਾਨ ਆਗੂਆਂ ਨੇ ਕਿਹਾ ਕਿ ਵਾਇਰਲ ਹੋਈ ਇਹ ਵਿਡਿਉ ਸਭ ਨੇ ਦੇਖੀ ਹੈ ਪਰ ਸ਼ਾਇਦ ਸਰਕਾਰ ਨੇ ਨਹੀਂ ਦੇਖੀ। ਅਜੈ ਮਿਸ਼ਰਾ 'ਤੇ ਧਾਰਾ 120 ਬੀ ਅਧੀਨ ਕੇਸ ਦਰਜ ਹੈ ਪਰ ਸਰਕਾਰ ਨਾ ਤਾਂ ਉਸ ਨੂੰ ਕੇਂਦਰੀ ਮੰਤਰੀ ਮੰਡਲ ਵਿਚੋਂ ਬਰਖਾਸਤ ਕਰ ਰਹੀ ਹੈ ਅਤੇ ਨਾ ਹੀ ਅਜੇ ਤੱਕ ਗ੍ਰਿਫਤਾਰ ਕੀਤਾ ਹੈ। ਸਰਕਾਰ ਉਸ ਨੂੰ ਗ੍ਰਿਫਤਾਰ ਕਰਕੇ ਤੁਰੰਤ ਬਰਖਾਸਤ ਕਰੇ।


ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਬੁਰੀ ਤਰ੍ਹਾਂ ਘਿਰ ਗਈ ਹੈ। ਇਸ ਲਈ ਕੋਝੀਆਂ ਕਾਰਵਾਈਆਂ ਕਰ ਰਹੀ ਹੈ। ਸਰਕਾਰ ਕੋਲ ਖੇਤੀ ਕਾਨੂੰਨ ਰੱਦ ਕਰਨ ਤੋਂ ਸਿਵਾਏ ਹੋਰ ਕੋਈ ਚਾਰਾ ਨਹੀਂ। ਸਾਡਾ ਜ਼ਾਬਤਾ ਹੀ ਸਾਡੀ ਤਾਕਤ ਹੈ। ਸੋ ਏਕੇ ਦੇ ਨਾਲ ਜਾਬਤਾ ਬਣਾ ਕੇ ਰੱਖਣਾ ਜਰੂਰੀ ਹੈ।


ਕਿਸਾਨ ਆਗੂਆਂ ਨੇ ਦੱਸਿਆ ਕਿ ਕੱਲ੍ਹ ਨੇੜਲੇ ਪਿੰਡ ਪੱਖੋਕੇ ਦੇ ਕਿਸਾਨ ਬਲਦੇਵ ਸਿੰਘ ਨੇ ਕਰਜੇ ਦੇ ਦਬਾਅ ਹੇਠ ਆ ਕੇ ਖੁਦਕੁਸ਼ੀ ਕਰ ਲਈ ਸੀ, ਅੱਜ ਧਰਨੇ ਵਿੱਚ ਉਸ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਆਗੂਆਂ ਨੇ ਕਿਹਾ ਕਿ ਖੁਦਕੁਸ਼ੀ ਕਿਸੇ ਸਮੱਸਿਆ ਦਾ ਹੱਲ ਨਹੀਂ ਹੈ। ਖੁਦਕੁਸ਼ੀ ਦਾ ਰਾਹ ਛੱਡ ਕੇ ਸੰਘਰਸ਼ਾਂ ਦੇ ਲੜ ਲੱਗੋ। ਇਹੀ ਇੱਕੋ ਇੱਕ ਰਾਹ ਹੀ ਸਾਡੀਆਂ ਮੁਸ਼ਕਲਾਂ ਦਾ ਅਸਲੀ ਹੱਲ ਹੈ।


ਕਿਸਾਨ ਆਗੂ ਜਗਮੋਹਨ ਸਿੰਘ ਪਟਿਆਲਾ ਨੇ ਪੰਜਾਬ ਵਿੱਚ ਡੀਏਪੀ ਖਾਦ ਦੀ ਕਿੱਲਤ ਦਾ ਮਸਲੇ ਨੂੰ ਬਹੁਤ ਸ਼ਿੱਦਤ ਨਾਲ ਉਭਾਰਿਆ। ਆਗੂਆਂ ਨੇ ਕਿਹਾ ਕਿ ਪੰਜਾਬ ਨੂੰ ਹਾੜੀ ਦੀ ਫਸਲ ਲਈ 55 ਲੱਖ ਟਨ ਡੀਏਪੀ ਖਾਦ ਦੀ ਜਰੂਰਤ ਹੈ ਪਰ ਸਿਰਫ 18 ਲੱਖ ਟਨ ਦੀ ਸਪਲਾਈ ਦਾ ਇੰਤਜ਼ਾਮ ਕੀਤਾ ਗਿਆ ਹੈ। ਖਾਦ ਦਾ 1200 ਰੁਪਏ ਵਾਲਾ ਗੱਟਾ 1500 ਰੁਪਏ ਤੱਕ ਵਿਕ ਰਿਹਾ ਹੈ। 


ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਰੇਲਵੇ ਦੇ ਖਾਦ ਵਾਲੇ ਰੈਕ ਘੇਰਨੇ ਪੈ ਰਹੇ ਹਨ ਤਾਂ ਜੁ ਖਾਦ ਪਰਾਈਵੇਟ ਡੀਲਰਾਂ ਦੀ ਬਜਾਏ ਕੋਆਪਰੇਟਿਵ ਸੁਸਾਇਟੀਆਂ ਨੂੰ ਮਿਲੇ। ਡੀਲਰ, ਡੀਏਪੀ ਖਾਦ ਦੇ ਨਾਲ ਗੈਰ-ਜਰੂਰੀ ਕੈਮੀਕਲ ਤੇ ਖਾਦਾਂ ਖਰੀਦਣ ਲਈ ਸ਼ਰਤਾਂ ਮੜ੍ਹ ਰਹੇ ਹਨ। ਝੋਨੇ ਦੀ ਕਟਾਈ/ਵਿਕਰੀ ਵਿੱਚ ਰੁੱਝੇ ਕਿਸਾਨਾਂ ਲਈ ਡੀਏਪੀ ਖਾਦ ਦਾ ਇੰਤਜ਼ਾਮ ਕਰਨਾ ਨਵੀਂ ਸਿਰਦਰਦੀ ਬਣਿਆ ਹੋਇਆ ਹੈ। ਸਰਕਾਰ ਖਾਦ ਦੀ ਕਿੱਲਤ ਤੁਰੰਤ ਦੂਰ ਕਰੇ।



ਫੋਟੋਆਂ: ਪਟਿਆਲਾ ਰੇਲਵੇ ਲਾਈਨ 'ਤੇ ਕਿਸਾਨਾਂ ਵੱਲੋਂ ਰੇਲ ਆਵਾਜਾਈ ਜ਼ਾਮ।

💐🌿Follow us for latest updates 👇👇👇

Featured post

PSEB Guess Papers 2026 – Class 8, 10 & 12 Question Papers | PB.JOBSOFTODAY.IN

PSEB Guess Papers 2026 – Class 8, 10 & 12 Question Papers | PB.JOBSOFTODAY.IN PSEB Guess Papers 2026 – Punjab Board...

RECENT UPDATES

Trends