ਸਰਕਾਰ ਤੋਂ ਅੱਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਮੋਰਿੰਡਾ ਵਿਖੇ ਸ਼ੁਰੂ ਕੀਤਾ ਪੱਕਾ ਮੋਰਚਾ

 ਸਰਕਾਰ ਤੋਂ ਅੱਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਮੋਰਿੰਡਾ ਵਿਖੇ ਸ਼ੁਰੂ ਕੀਤਾ ਪੱਕਾ ਮੋਰਚਾ



ਚੁੰਨੀ ਚੌਂਕ ਵਿਖੇ ਰੈਲੀ ਕਰਨ ਉਪਰੰਤ ਮੋਰਿੰਡਾ-ਚੰਡੀਗੜ੍ਹ ਰੋਡ ਤੇ ਕੀਤਾ ਚੱਕਾ ਜਾਮ



ਮੁੱਖ ਮੰਤਰੀ ਨਾਲ 21 ਅਕਤੂਬਰ ਦੀ ਮੀਟਿੰਗ ਤੈਅ ਹੋਣ ਤੋਂ ਬਾਅਦ ਖੋਲਿਆ ਚੱਕਾ ਜਾਮ



ਦਲਜੀਤ ਕੌਰ ਭਵਾਨੀਗੜ੍ਹ



ਮੋਰਿੰਡਾ, 16 ਅਕਤੂਬਰ, 2021: ਤਨਖਾਹ ਕਮਿਸ਼ਨ ਵਿੱਚ ਮੁਲਾਜ਼ਮ ਹਿੱਤਾਂ ਅਨੁਸਾਰ ਸੋਧਾਂ ਕਰਵਾਉਣ, ਪੈਨਸ਼ਨਰਾਂ ਦੇ ਤਨਖਾਹ ਕਮਿਸ਼ਨ ਦਾ ਨੋਟੀਫਿਕੇਸ਼ਨ ਜਾਰੀ ਕਰਵਾਉਣ, ਪਰਖ ਸਮਾਂ ਐਕਟ ਰੱਦ ਕਰਦੇ ਹੋਏ 31-12-15 ਤੋਂ ਬਾਅਦ ਭਰਤੀ/ਰੈਗੂਲਰ ਹੋਏ ਮੁਲਾਜ਼ਮਾਂ ਨੂੰ ਬਾਕੀ ਮੁਲਾਜ਼ਮਾਂ ਦੇ ਬਰਾਬਰ ਲਾਭ ਦਿਵਾਉਣ, ਹਰ ਤਰਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਵਾਉਣ, ਮਾਣ-ਭੱਤਾ ਵਰਕਰਾਂ ਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਕਰਵਾਉਣ, 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਉੱਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ, 20 ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਮੁਲਾਜ਼ਮਾਂ ਉੱਤੇ ਕੇੰਦਰ ਦੀ ਬਜਾਏ ਪੰਜਾਬ ਦੇ ਤਨਖਾਹ ਸਕੇਲ ਲਾਗੂ ਕਰਵਾਉਣ ਸਮੇਤ ਹੋਰ ਮੁਲਾਜ਼ਮ ਮੰਗਾਂ ਸੰਬੰਧੀ ਚੱਲ ਰਹੇ ਸੰਘਰਸ਼ ਨੂੰ ਤੇਜ ਕਰਦਿਆਂ 'ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ' ਵੱਲੋਂ ਅੱਜ ਸਥਾਨਕ ਬੱਸ ਅੱਡੇ ਦੇ ਨੇੜੇ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ। 



ਇਸ ਤੋਂ ਪਹਿਲਾਂ ਸਾਂਝੇ ਫਰੰਟ ਦੀ ਅਗਵਾਈ ਵਿੱਚ ਪੰਜਾਬ ਦੇ ਕੋਨੇ ਕੋਨੇ ਵਿੱਚ ਪੁੱਜੇ ਹਜ਼ਾਰਾਂ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ-ਭੱਤਾ ਵਰਕਰਾਂ ਵੱਲੋਂ ਸਥਾਨਕ ਚੁੰਨੀ ਚੌੰਕ ਵਿੱਚ ਰੈਲੀ ਕਰਨ ਉਪਰੰਤ ਮੋਰਿੰਡਾ-ਚੰਡੀਗੜ੍ਹ ਰੋਡ ਚੱਕਾ ਜਾਮ ਕੀਤਾ ਗਿਆ। ਇਹ ਚੱਕਾ ਜਾਮ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ 21 ਅਕਤੂਬਰ ਦੀ ਮੀਟਿੰਗ ਤੈਅ ਹੋਣ ਤੋਂ ਬਾਅਦ ਖੋਲਿਆ ਗਿਆ।


         


ਇਸ ਮੌਕੇ ਸੰਬੋਧਨ ਸਾਂਝੇ ਫਰੰਟ ਦੇ ਆਗੂਆਂ ਜਰਮਨਜੀਤ ਸਿੰਘ, ਕਰਮ ਸਿੰਘ ਧਨੋਆ, ਸਤੀਸ਼ ਰਾਣਾ, ਜਗਦੀਸ਼ ਚਾਹਲ, ਸੁਖਦੇਵ ਸਿੰਘ ਸੈਣੀ, ਪ੍ਰੇਮ ਸਾਗਰ ਸ਼ਰਮਾਂ, ਠਾਕੁਰ ਸਿੰਘ, ਸਤਨਾਮ ਸਿੰਘ, ਅਵਿਨਾਸ਼ ਚੰਦਰ ਸ਼ਰਮਾਂ, ਸੁਖਜੀਤ ਸਿੰਘ, ਜਸਵੀਰ ਤਲਵਾੜਾ, ਬਾਜ਼ ਸਿੰਘ ਖਹਿਰਾ ਆਦਿ ਨੇ ਆਖਿਆ ਕਿ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਕੈਪਟਨ ਅਮਰਿੰਦਰ ਸਿੰਘ ਵਾਂਗ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ-ਭੱਤਾ ਵਰਕਰਾਂ ਦੀਆਂ ਮੰਗਾਂ ਪੂਰੀਆਂ ਕਰਨ ਤੋਂ ਲਗਾਤਾਰ ਟਾਲਾ ਵੱਟਿਆ ਜਾ ਰਿਹਾ ਹੈ ਜਿਸ ਕਾਰਨ ਉਹਨਾਂ ਨੂੰ ਮਜ਼ਬੂਰੀ ਵੱਸ ਮੁੱਖ ਮੰਤਰੀ ਦੇ ਸ਼ਹਿਰ ਵਿੱਚ ਪੱਕਾ ਮੋਰਚਾ ਸ਼ੁਰੂ ਕਰਨਾ ਪਿਆ ਹੈ। ਆਗੂਆਂ ਨੇ ਆਖਿਆ ਕਿ ਮੁੱਖ ਮੰਤਰੀ ਨਾਲ ਮੀਟਿੰਗ ਤੈਅ ਹੋਣ ਉਪਰੰਤ ਉਹਨਾਂ ਵੱਲੋਂ 2 ਅਕਤੂਬਰ ਤੋਂ ਲਗਾਇਆ ਜਾਣ ਵਾਲਾ ਪੱਕਾ ਮੋਰਚਾ ਮੁਲਤਵੀ ਕਰ ਦਿੱਤਾ ਗਿਆ ਸੀ। ਤਿੰਨ ਅਕਤੂਬਰ ਨੂੰ ਜਦੋਂ ਸਾਂਝੇ ਫਰੰਟ ਦੇ ਆਗੂ ਮੁੱਖ ਮੰਤਰੀ ਨੂੰ ਮਿਲਣ ਲਈ ਪੁੱਜੇ ਤਾਂ ਮੁੱਖ ਮੰਤਰੀ ਦੁਆਰਾ ਸਾਂਝੇ ਫਰੰਟ ਦੀਆਂ ਮੰਗਾਂ ਸੁਣਨ ਦੀ ਬਜਾਏ ਆਗੂਆਂ ਨੂੰ ਨਿੱਜੀ ਮੁਸ਼ਕਿਲਾਂ ਦੱਸਣ ਲਈ ਕਹਿ ਕੇ ਜਲੀਲ ਕਰਨ ਦਾ ਕੰਮ ਕੀਤਾ ਗਿਆ ਜਿਸ ਕਾਰਨ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਭਾਰੀ ਰੋਸ ਹੈ।


        


ਇਸ ਮੌਕੇ ਕੁਲਵਰਨ ਸਿੰਘ, ਕੁਲਦੀਪ ਸਿੰਘ ਖੰਨਾ, ਬਲਦੇਵ ਸਿੰਘ ਮੰਡਾਲੀ, ਹਰਭਜਨ ਪਿਲਖਣੀ, ਵਿਕਰਮਦੇਵ ਸਿੰਘ, ਸੁਖਵਿੰਦਰ ਚਾਹਲ, ਬਲਕਾਰ ਸਿੰਘ ਵਲਟੋਹਾ, ਰਵਿੰਦਰ ਲੂਥਰਾ, ਮਲਾਗਰ ਸਿੰਘ ਖਮਾਣੋ, ਧਰਮਿੰਦਰ ਸਿੰਘ ਭੰਗੂ, ਨਰਿੰਦਰ ਮੋਹਨ ਸ਼ਰਮਾਂ, ਸ਼ਕੁੰਤਲਾ ਸਰੋਏ ਨਵਾਂ ਸ਼ਹਿਰ, ਰਾਣੋ ਖੇੜੀ, ਹਰਗੋਬਿੰਦ ਕੌਰ, ਅਮਰਜੀਤ ਕੌਰ, ਮਮਤਾ ਸ਼ਰਮਾਂ, ਗਗਨਦੀਪ ਕੌਰ ਆਦਿ ਨੇ ਵੀ ਸੰਬੋਧਨ ਕੀਤਾ।




ਫੋਟੋਆਂ: ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋ ਮੋਰਿੰਡਾ ਰੈਲੀ, ਮੋਰਿੰਡਾ-ਚੰਡੀਗੜ੍ਹ ਰੋਡ ਚੱਕਾ ਜਾਮ ਅਤੇ ਪੱਕਾ ਮੋਰਚਾ।

Featured post

DIRECT LINK PUNJAB BOARD CLASS 10 RESULT ACTIVE : 10 ਵੀਂ ਜਮਾਤ ਦਾ ਨਤੀਜਾ ਡਾਊਨਲੋਡ ਕਰਨ ਲਈ ਲਿੰਕ ਜਾਰੀ , ਨਤੀਜਾ ਕਰੋ ਡਾਊਨਲੋਡ

Link For Punjab Board  10th RESULT 2024  Download result here latest updates on Pbjobsoftoday  Punjab School Education Board 10th Ka Result ...

RECENT UPDATES

Trends