Saturday, 2 October 2021

ਸਾਂਝੇ ਅਧਿਆਪਕ ਮੋਰਚੇ ਨੇ ਸਿੱਖਿਆ ਮੰਤਰੀ ਪਰਗਟ ਸਿੰਘ ਨਾਲ ਕੀਤੀ ਮੀਟਿੰਗ, ਪੜ੍ਹੋ

 *ਸਾਂਝੇ ਅਧਿਆਪਕ ਮੋਰਚੇ ਨੇ ਸਿੱਖਿਆ ਮੰਤਰੀ ਪਰਗਟ ਸਿੰਘ ਨਾਲ ਕੀਤੀ ਮੀਟਿੰਗ* 


*ਮੋਰਚੇ ਵੱਲੋਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਤੁਰੰਤ ਅਹੁਦੇ ਤੋਂ ਹਟਾਉਣ ਦੀ ਕੀਤੀ ਜ਼ੋਰਦਾਰ ਮੰਗ*  


*ਸਿੱਖਿਆ ਮੰਤਰੀ ਵਲੋਂ ਸਾਂਝੇ ਅਧਿਆਪਕ ਮੋਰਚੇ ਨੂੰ ਜਲਦੀ ਪੈਨਲ ਮੀਟਿੰਗ ਕਰਕੇ ਮਸਲੇ ਹੱਲ ਕਰਨ ਦਾ ਭਰੋਸਾ* 


2 ਅਕਤੂਬਰ, ਜਲੰਧਰ ( ): ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਵਫ਼ਦ ਵੱਲੋਂ ਸਿੱਖਿਆ ਮੰਤਰੀ ਪਰਗਟ ਸਿੰਘ ਨਾਲ ਜਲੰਧਰ ਦੇ ਸਰਕਟ ਹਾਊਸ ਵਿਖੇ ਸਾਰਥਕ ਮਾਹੌਲ ਵਿੱਚ ਮੁਲਾਕਾਤ ਕੀਤੀ, ਜਿਸ ਦੌਰਾਨ ਅਧਿਆਪਕ ਆਗੂਆਂ ਵਲੋਂ ਰੱਖੇ ਮਸਲਿਆਂ ਨੂੰ ਗੰਭੀਰਤਾ ਨਾਲ ਸੁਣਦਿਆਂ, ਸਿੱਖਿਆ ਮੰਤਰੀ ਵੱਲੋਂ ਦੋ ਜਾਂ ਤਿੰਨ ਦਿਨਾਂ ਵਿੱਚ ਚੰਡੀਗੜ੍ਹ ਵਿਖੇ ਮੋਰਚੇ ਨਾਲ ਪੈਨਲ ਮੀਟਿੰਗ ਦਾ ਸਮਾਂ ਤੈਅ ਕਰਕੇ ਅਧਿਆਪਕਾਂ, ਨਾਨ-ਟੀਚਿੰਗ ਅਤੇ ਸਿੱਖਿਆ ਨਾਲ ਸਬੰਧਿਤ ਮਸਲਿਆਂ ਦਾ ਵਾਜਿਬ ਹੱਲ ਕਰਨ ਦਾ ਭਰੋਸਾ ਦਿੱਤਾ। ਜਿਸ ਉਪਰੰਤ ਮੋਰਚੇ ਵੱਲੋਂ ਬਾਜ ਸਿੰਘ ਖਹਿਰਾ ਦੀ ਪ੍ਰਧਾਨਗੀ ਹੇਠ ਮੀਟਿੰਗ ਕਰਦਿਆਂ ਸਿੱਖਿਆ ਮੰਤਰੀ ਦੇ ਭਰੋਸੇ 'ਤੇ ਇੱਕ ਹਫਤਾ ਉਡੀਕਣ ਬਾਅਦ 9 ਅਕਤੂਬਰ ਨੂੰ ਜਲੰਧਰ‍ ਵਿੱਚ ਹੀ ਮੀਟਿੰਗ ਕਰਕੇ ਭਵਿੱਖ ਦੇ ਐਕਸ਼ਨਾਂ ਦਾ ਐਲਾਨ ਕਰਨ ਅਤੇ 'ਸਕੱਤਰ ਭਜਾਓ, ਸਿੱਖਿਆ ਬਚਾਓ' ਮੁਹਿੰਮ ਨਿਰੰਤਰ ਜਾਰੀ ਰੱਖਣ ਦਾ ਫੈਸਲਾ ਕੀਤਾ।


       ਸਾਂਝੇ ਅਧਿਆਪਕ ਮੋਰਚੇ ਦੇ ਸੂਬਾ ਕਨਵੀਨਰਾਂ ਸੁਖਵਿੰਦਰ ਸਿੰਘ ਚਾਹਲ, ਵਿਕਰਮ ਦੇਵ ਸਿੰਘ, ਬਲਕਾਰ ਸਿੰਘ ਵਲਟੋਹਾ, ਬਾਜ ਸਿੰਘ ਖਹਿਰਾ, ਸੂਬਾ ਕੋ-ਕਨਵੀਨਰਾਂ ਸੁਖਰਾਜ ਸਿੰਘ ਕਾਹਲੋ, ਅਮਨਦੀਪ ਗੁਰਾਇਆ, ਮੋਰਚੇ ਦੇ ਆਗੂਆਂ ਸੁਰਿੰਦਰ ਕੰਬੋਜ, ਗੁਰਦੇਵ ਰਾਮ, ਗੁਰਮੁਖ ਸਿੰਘ ਅਤੇ ਅਵਤਾਰ ਸਿੰਘ ਅਧਾਰਿਤ ਵਫਦ ਨੇ ਸਿੱਖਿਆ ਮੰਤਰੀ ਨਾਲ ਹੋਈ ਸੰਖੇਪ ਮੁਲਾਕਾਤ ਦੌਰਾਨ ਸਿੱਖਿਆ ਵਰਗੇ ਸੰਵੇਦਨਸ਼ੀਲ ਮਹਿਕਮੇ ਨੂੰ ਵਿਗਿਆਨਕ ਸਿਧਾਂਤਾਂ ਅਤੇ ਸੰਵਿਧਾਨਕ ਢਾਂਚੇ/ਨਿਯਮਾਂ ਅਨੁਸਾਰ ਚਲਾਉਣ ਦੀ ਥਾਂ ਅਫ਼ਸਰੀ ਧੌਂਸ ਰਾਹੀਂ, ਅਧਿਆਪਕ ਹਿੱਤਾਂ ਤੇ ਜਨਤਕ ਸਿੱਖਿਆ ਦਾ ਉਜਾੜਾ ਕਰਨ ਵਾਲੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਸਿੱਖਿਆ ਮਹਿਕਮੇ ਵਿੱਚੋਂ ਤਬਦੀਲ ਕਰਨ ਦੀ ਮੰਗ ਨੂੰ ਤਰਕਪੂਰਨ ਢੰਗ ਨਾਲ ਰੱਖਿਆ। ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਦਿੱਤੀ ਸਹਿਮਤੀ ਅਨੁਸਾਰ 2018-19 ਦੇ ਸੰਘਰਸ਼ਾਂ ਦੌਰਾਨ ਹੋਈਆਂ ਪੁਰਾਣੀਆਂ ਵਿਕਟੇਮਾਈਜ਼ੇਸ਼ਨਾਂ ਰੱਦ ਕਰਨ ਦੀ ਥਾਂ ਨਿੱਤ ਨਵੀਂਆਂ ਵਿਕਟੇਮਾਈਜ਼ੇਸ਼ਨਾਂ ਕਰਕੇ ਮੁੁੜ ਤੋਂ ਅਧਿਆਪਕਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਵਾਲੇ ਸਿੱਖਿਆ ਸਕੱਤਰ ਦੇ ਕਾਰ ਵਿਹਾਰ ਸਬੰਧੀ ਸਖਤ ਰੋਸ ਦਰਜ ਕਰਵਾਇਆ। ਆਗੂਆਂ ਨੇ ਕਿਹਾ ਕਿ ਹਜ਼ਾਰਾਂ ਅਧਿਆਪਕਾਂ ਉੱਪਰ ਸੰਘਰਸ਼ਾਂ ਦੌਰਾਨ ਦਰਜ ਪੁਲਸ ਕੇਸ ਅਤੇ ਵਿਭਾਗੀ ਵਿਕਟੇਮਾਈਜੇਸ਼ਨਾਂ ਰੱਦ ਕਰਕੇ ਅਧਿਆਪਕਾਂ ਦਾ ਹਕੀਕੀ ਮਾਣ ਸਨਮਾਨ ਬਹਾਲ ਕੀਤਾ ਜਾਵੇ। ਆਗੂਆਂ ਨੇ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਸਿੱਖਿਆ ਸਕੱਤਰ ਵੱਲੋਂ ਪੜ੍ਹੋ ਪੰਜਾਬ ਪ੍ਰਾਜੈਕਟ ਤਹਿਤ ਹਜ਼ਾਰਾਂ ਅਧਿਆਪਕਾਂ ਨੂੰ ਸਕੂਲਾਂ ਵਿੱਚੋਂ ਬਾਹਰ ਕੱਢ ਕੇ, ਸਿੱਖਿਆ ਵਿਭਾਗ ਦੇ ਸੰਵਿਧਾਨਕ ਢਾਂਚੇ ਦੇ ਸਮਾਨੰਤਰ ਗ਼ੈਰਸੰਵਿਧਾਨਕ ਢਾਂਚਾ ਖੜ੍ਹਾ ਕੀਤਾ ਹੋਇਆ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਖਾਲੀ ਹਜ਼ਾਰਾਂ ਅਸਾਮੀਆਂ ਨੂੰ ਭਰਨ ਦੀ ਥਾਂ ਇੱਕ-ਇੱਕ ਅਧਿਆਪਕ, ਸਕੂਲ ਮੁਖੀ ਅਤੇ ਕਲਰਕ 'ਤੇ ਤਿੰਨ-ਤਿੰਨ ਸਕੂਲਾਂ ਦਾ ਭਾਰ ਪਾਉਂਦਿਆਂ ਅਧਿਆਪਕਾਂ ਦਾ ਮਾਨਸਿਕ ਤੌਰ 'ਤੇ ਕਚੂੰਮਰ ਕੱਢਿਆ ਹੋਇਆ ਹੈ। ਕੇਂਦਰ ਦੀ ਮੋਦੀ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨਾਂ ਦੇ ਤਰਜ਼ 'ਤੇ ਲਿਆਂਦੀ ਨਿੱਜੀਕਰਨ ਪੱਖੀ ਕੌਮੀ ਸਿੱਖਿਆ ਨੀਤੀ-2020 ਨੂੰ ਪੰਜਾਬ ਵਿੱਚ ਲੁਕਵੇਂ ਰੂਪ ਨਾਲ ਲਾਗੂ ਕਰਕੇ ਸਿੱਖਿਆ ਦੇ ਉਜਾੜੇ ਦੀ ਸਕ੍ਰਿਪਟ ਲਿਖੀ ਜਾ ਰਹੀ ਹੈ। ਆਗੂਆਂ ਨੇ ਇਸ ਮੌਕੇ ਅਧਿਆਪਕਾਂ ਅਤੇ ਨਾਨ ਟੀਚਿੰਗ ਦੀ ਬਦਲੀ ਪ੍ਰਕਿਰਿਆ, ਪੈਂਡਿੰਗ ਪ੍ਰਮੋਸ਼ਨਾ, ਕੱਚੇ ਅਧਿਆਪਕਾਂ-ਨਾਨ ਟੀਚਿੰਗ ਦੀ ਰੈਗੂਲਰਾਈਜ਼ੇਸ਼ਨ, ਮੁਲਾਜ਼ਮ ਹਿੱਤਾਂ ਅਨੁਸਾਰ ਤਨਖਾਹ ਕਮਿਸ਼ਨ ਨੂੰ ਸੋਧ ਕੇ ਲਾਗੂ ਕਰਨ ਸਮੇਤ ਪਿਛਲੇ ਸਮੇਂ ਦੌਰਾਨ ਵੱਡੀ ਗਿਣਤੀ ਵਿਚ ਖਤਮ ਕੀਤੀਆਂ ਪੋਸਟਾਂ ਬਹਾਲ ਕਰਦਿਆਂ ਸਾਰੀਆਂ ਖਾਲੀ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਤੇਜ਼ੀ ਨਾਲ ਸ਼ੁਰੂ ਕਰਕੇ ਮੁਕੰਮਲ ਕਰਨ ਸਮੇਤ ਅਧਿਆਪਕਾਂ, ਵਿਦਿਆਰਥੀਆਂ ਤੇ ਸਿੱਖਿਆ ਨਾਲ ਜੁੜੇ ਹੋਰਨਾਂ ਵੱਖ ਵੱਖ ਮਸਲਿਆਂ ਨਾਲ ਸਬੰਧਤ ਮੰਗ ਪੱਤਰ ਵੀ ਸੌਂਪਿਆ।       180 ਈਟੀਟੀ ਟੈੱਟ ਪਾਸ ਅਧਿਆਪਕਾਂ ਨਾਲ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਅੱਗੇ ਚੰਡੀਗੜ੍ਹ ਪੁਲਿਸ ਅਤੇ ਬੀਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨਾਲ ਖਰੜ ਪੁਲੀਸ ਵੱਲੋਂ ਕੀਤੀ ਖਿੱਚ ਧੂਹ ਅਤੇ ਗ੍ਰਿਫ਼ਤਾਰੀਆਂ ਦੀ ਨਿਖੇਧੀ ਕਰਦਿਆਂ ਮੰਗਾਂ ਦਾ ਸਮਰਥਨ ਕੀਤਾ ਗਿਆ।

            ਇਸ ਮੌਕੇ ਮੁੁਕੇਸ਼ ਕੁਮਾਰ, ਸੁਰਿੰਦਰ ਪੁਆਰੀ, ਨਵਪ੍ਰੀਤ ਬੱਲੀ, ਲ਼ਲਿਤ ਕੁਮਾਰ, ਪ੍ਰਸ਼ਾਤ ਰਈਆ, ਕਰਨੈਲ ਫਿਲੌਰ, ਪ੍ਰਵੀਨ ਕੁਮਾਰ, ਹਰਦੀਪ ਟੋਡਰਪੁਰ, ਕੁਲਵਿੰਦਰ ਜੋਸਨ, ਸਾਧੂ ਸਿੰਘ ਜੱਸਲ, ਗੁਰਪ੍ਰੀਤ ਸਿੰਘ, ਤਜਿੰਦਰ ਕਪੂਰਥਲਾ, ਵੇਦ ਰਾਜ, ਗੁਰਮੁਖ ਲੋਕਪ੍ਰੇਮੀ, ਪਰਨਾਮ ਸਿੰਘ, ਹਰਮਨਜੋਤ ਸਿੰਘ, ਬਲਵੀਰ ਭਗਤ, ਸੁਖਦੇਵ ਸਿੰਘ, ਅਮਰਜੀਤ ਭਗਤ, ਵਿਜੇ ਕੁਮਾਰ ਅਤੇ ਬੇਅੰਤ ਸਿੰਘ ਆਦਿ ਵੀ ਮੌਜੂਦ ਰਹੇ।


RECENT UPDATES

Today's Highlight

ETT 6635 RECRUITMENT 2021 RESULT LINK

  ETT 6635 RECRUITMENT 2021 RESULT    "ਘਰ ਘਰ ਰੋਜ਼ਗਾਰ ਯੋਜਨਾ ਤਹਿਤ ਸਕੂਲ ਸਿੱਖਿਆ ਵਿਭਾਗ, ਪੰਜਾਬ ਅਧੀਨ 6635 ਈ.ਟੀ.ਟੀ. (ਡਿਸਐਡਵਾਂਟੇਜ ਏਰੀਏ) ਅਤੇ 22 ...