ਬਧਾਨੀ ਸਕੂਲ ਦੇ 6 ਅਧਿਆਪਕਾਂ ਨੂੰ ਸਕੂਲ ਲੇਟ ਆਉਣ ਤੇ ਕਾਰਨ ਦੱਸੋ ਨੋਟਿਸ ਜਾਰੀ।
ਬੀਤੇ ਦਿਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜਸਵੰਤ ਸਿੰਘ ਨੇ ਕੀਤੀ ਸੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਧਾਨੀ ਦੀ ਅਚਨਚੇਤ ਚੈਕਿੰਗ।
ਸਕੂਲਾਂ ਦੇ ਅਚਨਚੇਤ ਦੌਰੇ ਲਗਾਤਾਰ ਜਾਰੀ ਰਹਿਣਗੇ :- ਜਸਵੰਤ ਸਿੰਘ।
ਪਠਾਨਕੋਟ, 14 ਅਕਤੂਬਰ ( ) ਜ਼ਿਲ੍ਹਾ ਸਿੱਖਿਆ ਦਫ਼ਤਰ ਸੈਕੰਡਰੀ ਸਿੱਖਿਆ ਪਠਾਨਕੋਟ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਧਾਨੀ ਦੇ ਛੇ ਅਧਿਆਪਕਾਂ ਨੂੰ ਸਕੂਲ ਸਮੇਂ ਤੋਂ ਲੇਟ ਆਉਣ ਤੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜਸਵੰਤ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਬੁੱਧਵਾਰ ਨੂੰ ਉਨ੍ਹਾਂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਧਾਨੀ ਦੀ ਅਚਨਚੇਤ ਚੈਕਿੰਗ ਕੀਤੀ ਗਈ ਸੀ ਅਤੇ ਚੈਕਿੰਗ ਦੌਰਾਨ ਸਵੇਰੇ ਸਾਢੇ ਅੱਠ ਵਜੇ ਤੋਂ ਲੇਟ ਸਕੂਲ ਆਉਣ ਵਾਲੇ 6 ਅਧਿਆਪਕਾਂ ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਨੈਸ਼ਨਲ ਅਚੀਵਮੈਂਟ ਸਰਵੇ, ਸਕੂਲਾਂ ਵਿੱਚ ਵਿਕਾਸ ਕਾਰਜਾਂ ਅਤੇ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਲਈ ਲਗਾਤਾਰ ਸਕੂਲਾਂ ਦੇ ਦੌਰੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਬੁੱਧਵਾਰ ਨੂੰ ਉਨ੍ਹਾਂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਧਾਨੀ ਦਾ ਦੌਰਾ ਕੀਤਾ ਗਿਆ ਸੀ।
Important Links
ਸਿੱਖਿਆ ਬੋਰਡ ਵੱਲੋਂ ਨਾਨ ਬੋਰਡ ਜਮਾਤਾਂ ਦਾ ਪਹਿਲੀ ਟਰਮ ਪ੍ਰੀਖਿਆ ਲਈ ਸਿਲੇਬਸ ਜਾਰੀ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੋਰਡ ਜਮਾਤਾਂ ਲਈ ਮਾਡਲ ਪ੍ਰਸ਼ਨ ਪੱਤਰ ਜਾਰੀ, ਕਰੋ ਡਾਊਨਲੋਡ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੋਰਡ ਜਮਾਤਾਂ ਲਈ ਸਿਲੇਬਸ ਜਾਰੀ, ਕਰੋ ਡਾਊਨਲੋਡ
ਦੌਰੇ ਦੌਰਾਨ ਸਕੂਲ ਦੇ 6 ਅਧਿਆਪਕ ਜਿਨ੍ਹਾਂ ਵਿੱਚ ਦੇਵ ਅਸ਼ੀਸ਼ ਕਲਰਕ, ਰਾਕੇਸ਼ ਕੁਮਾਰ ਸਹਾਇਕ ਲਾਇਬ੍ਰੇਰੀਅਨ, ਸੁਸ਼ਮਾ ਦੇਵੀ ਲਾਇਬ੍ਰੇਰੀ ਅਟੈਂਡਟ, ਆਰਤੀ ਹਿੰਦੀ ਮਿਸਟ੍ਰੇਸ, ਸੋਨਿਆਂ ਸ਼ਰਮਾਂ ਕੰਪਿਊਟਰ ਫੈਕਲਟੀ, ਰੀਟਾ ਕੰਪਿਊਟਰ ਫੈਕਲਟੀ ਸਕੂਲ ਵਿੱਚ ਲੇਟ ਪਾਏ ਗਏ। ਜਿਸ ਕਾਰਨ ਡਿਊਟੀ ਵਿੱਚ ਕੋਤਾਹੀ ਵਰਤਣ ਕਾਰਨ ਨੋਟਿਸ ਜਾਰੀ ਕੀਤਾ ਗਿਆ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਜਸਵੰਤ ਸਿੰਘ ਨੇ ਇਸ ਮੌਕੇ ਤੇ ਕਿਹਾ ਕਿ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਸਕੂਲਾਂ ਦੇ ਦੌਰੇ ਜਾਰੀ ਰਹਿਣਗੇ ਅਤੇ ਜੇਕਰ ਕੋਈ ਕਰਮਚਾਰੀ ਆਪਣੀ ਡਿਊਟੀ ਵਿੱਚ ਕੋਤਾਹੀ ਕਰਦਿਆਂ ਪਾਇਆ ਗਿਆ ਤਾਂ ਉਸ ਖਿਲਾਫ ਸਖਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ ਅਤੇ ਮੁੱਖ ਦਫ਼ਤਰ ਨੂੰ ਵੀ ਕਾਰਵਾਈ ਕਰਨ ਲਈ ਲਿਖਿਆ ਜਾਵੇਗਾ।
ਫੋਟੋ ਕੈਪਸਨ: ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜਸਵੰਤ ਸਿੰਘ।