ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜਸਵੰਤ ਸਿੰਘ ਨੇ ਕੀਤਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੋਬੜਾ ਦਾ ਅਚਨਚੇਤ ਨਿਰੀਖਣ।
ਪ੍ਰਿੰਸੀਪਲ ਸਮੇਤ ਤਿੰਨ ਅਧਿਆਪਕ ਗੈਰ ਹਾਜ਼ਰ।
ਗੈਰ ਹਾਜ਼ਰ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ।
ਪ੍ਰਿੰਸੀਪਲ ਖ਼ਿਲਾਫ਼ ਕਾਰਵਾਈ ਲਈ ਹੈਡ ਆਫਿਸ ਨੂੰ ਲਿਖਿਆ ਜਾਵੇਗਾ।
ਡਿਊਟੀ ਵਿੱਚ ਕੋਤਾਹੀ ਕਰਨ ਵਾਲੇ ਕਿਸੇ ਵੀ ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ:- ਜਸਵੰਤ ਸਿੰਘ।
ਪਠਾਨਕੋਟ, 6 ਅਕਤੂਬਰ ( ) ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜਸਵੰਤ ਸਿੰਘ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੋਬੜਾ ਦਾ ਅਚਨਚੇਤ ਨਿਰੀਖਣ ਕੀਤਾ ਗਿਆ ਅਤੇ ਨਿਰੀਖਣ ਦੌਰਾਨ ਸਵੇਰੇ 9 ਵਜੇ ਤੱਕ ਵੀ ਸਕੂਲ ਤੋਂ ਗੈਰਹਾਜ਼ਰ ਰਹਿਣ ਵਾਲੇ ਪ੍ਰਿੰਸੀਪਲ ਸਮੇਤ ਤਿੰਨ ਅਧਿਆਪਕਾਂ ਤੇ ਕਾਰਵਾਈ ਕਰਦੇ ਹੋਏ ਕਾਰਨ ਦੱਸੋ ਨੋਟਿਸ ਜਾਰੀ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜਸਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਨੈਸ਼ਨਲ ਅਚੀਵਮੈਂਟ ਸਰਵੇ, ਸਕੂਲਾਂ ਵਿੱਚ ਵਿਕਾਸ ਕਾਰਜਾ ਅਤੇ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਲਈ ਲਗਾਤਾਰ ਸਕੂਲਾਂ ਦੇ ਦੌਰੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਉਨ੍ਹਾਂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੋਬੜਾ ਦਾ ਦੌਰਾ ਕੀਤਾ ਗਿਆ ਉਹ ਸਵੇਰੇ 8.40 ਤੇ ਸਕੂਲ ਪਹੁੰਚ ਗਏ ਸਨ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮੰਜੂ ਬਾਲਾ, ਰਮਨ ਕੁਮਾਰ ਸਾਇੰਸ ਮਾਸਟਰ, ਸਤਪਾਲ ਤਬਲਾ ਵਾਦਕ ਅਤੇ ਮੁਕੇਸ਼ ਕੁਮਾਰ ਮਿਊਜ਼ਿਕ ਮਾਸਟਰ ਸਵੇਰੇ ਨੌਂ ਵਜੇ ਤੱਕ ਵੀ ਸਕੂਲ ਨਹੀਂ ਪਹੁੰਚੇ ਸਨ। ਜਿਸ ਕਰਕੇ ਇਨ੍ਹਾਂ ਅਧਿਆਪਕਾਂ ਨੂੰ ਬਿਨਾਂ ਕਿਸੇ ਤਰ੍ਹਾਂ ਦੀ ਛੁੱਟੀ ਮੰਜ਼ੂਰ ਕਰਵਾਏ ਸਕੂਲ ਤੋਂ ਗੈਰਹਾਜ਼ਰ ਪਾਏ ਜਾਣ ਕਰਕੇ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ।
ਵੱਡੀ ਖਬਰ ਅਧਿਆਪਕਾਂ ਲਈ: ਅਧਿਆਪਕ ਦੀ ਫਟਕਾਰ ਤੇ ਵਿਦਿਆਰਥੀ ਵਲੋਂ ਖੁਦਕੁਸ਼ੀ ਦੇ ਮਾਮਲੇ ਤੇ ਸੁਪ੍ਰੀਮ ਕੋਰਟ ਦਾ ਸੁਪ੍ਰੀਮ ਫੈਸਲਾ
ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਦੇਖੋ ਇਸ ਹਫ਼ਤੇ ਦੀਆਂ ਨੌਕਰੀਆਂ ਇਥੇ
ਪ੍ਰਿੰਸੀਪਲ ਮੰਜੂ ਬਾਲਾ ਨੂੰ ਪਹਿਲਾਂ ਵੀ ਲੇਟ ਪਾਏ ਜਾਣ ਤੇ ਦਿੱਤੀ ਜਾ ਚੁੱਕੀ ਹੈ ਚੇਤਾਵਨੀ।
ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜਸਵੰਤ ਸਿੰਘ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਵੀ ਵਿਭਾਗ ਦੀ ਟੀਮ ਵੱਲੋਂ ਉਨ੍ਹਾਂ ਦੀ ਅਗਵਾਈ ਹੇਠ ਸਕੂਲ ਦਾ ਦੌਰਾ ਕੀਤਾ ਗਿਆ ਸੀ ਪਰ ਪ੍ਰਿੰਸੀਪਲ ਮੰਜੂ ਬਾਲਾ ਉਸ ਦਿਨ ਵੀ ਸਕੂਲ ਵਿੱਚ ਲੇਟ ਪਾਏ ਗਏ ਸਨ, ਉਸ ਸਮੇਂ ਉਨ੍ਹਾਂ ਨੂੰ ਚੇਤਾਵਨੀ ਦੇ ਕੇ ਛੱਡ ਦਿੱਤਾ ਸੀ, ਉਨ੍ਹਾਂ ਦੱਸਿਆ ਕਿ ਅੱਜ ਪ੍ਰਿੰਸੀਪਲ ਮੰਜੂ ਬਾਲਾ ਦਾ ਚੰਡੀਗੜ੍ਹ ਸੈਮੀਨਾਰ ਸੀ ਅਤੇ ਪ੍ਰਿੰਸੀਪਲ ਮੰਜੂ ਬਾਲਾ ਨਾ ਹੀ ਸਕੂਲ ਸੀ ਅਤੇ ਨਾ ਹੀ ਸੈਮੀਨਾਰ ਵਿੱਚ ਹਾਜ਼ਰ ਸੀ। ਛੁੱਟੀ ਪ੍ਰਵਾਨ ਕਰਵਾਏ ਬਿਨਾਂ ਡਿਊਟੀ ਤੋਂ ਗੈਰਹਾਜ਼ਰ ਰਹਿਣ ਕਾਰਨ ਪ੍ਰਿੰਸੀਪਲ ਖ਼ਿਲਾਫ਼ ਕਾਰਵਾਈ ਕਰਨ ਲਈ ਮੁੱਖ ਦਫ਼ਤਰ ਨੂੰ ਵੀ ਲਿਖ ਕੇ ਭੇਜਿਆ ਜਾਵੇਗਾ।
ਡਿਊਟੀ ਵਿੱਚ ਕੋਤਾਹੀ ਕਰਨ ਵਾਲੇ ਕਿਸੇ ਵੀ ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ:- ਜਸਵੰਤ ਸਿੰਘ
ਜ਼ਿਲ੍ਹਾ ਸਿੱਖਿਆ ਅਫ਼ਸਰ ਜਸਵੰਤ ਸਿੰਘ ਨੇ ਇਸ ਮੌਕੇ ਤੇ ਅਧਿਆਪਕਾਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਸਾਰੇ ਅਧਿਆਪਕ ਆਪਣੀ ਡਿਊਟੀ ਨੂੰ ਇਮਾਨਦਾਰੀ ਨਾਲ ਨਿਭਾਉਣ, ਜੇਕਰ ਕੋਈ ਕਰਮਚਾਰੀ ਆਪਣੀ ਡਿਊਟੀ ਵਿੱਚ ਕੋਤਾਹੀ ਕਰਦਿਆਂ ਪਾਇਆ ਗਿਆ ਤਾਂ ਉਸ ਖਿਲਾਫ ਸਖਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ।