ਦਫਤਰ ਵਧੀਕ ਜਿਲ੍ਹਾ ਲੋਕ ਸੰਪਰਕ ਅਫਸਰ, ਸ੍ਰੀ ਅਨੰਦਪੁਰ ਸਾਹਿਬ
ਕਰੋਨਾਂ ਨੂੰ ਹਰਾਉਣ ਲਈ ਸਿਹਤ ਵਿਭਾਗ ਦੀ ਟੀਕਾਕਰਨ ਮੁਹਿੰਮ ਵਾਰਡਾਂ ਵਿਚ ਵੀ ਜਾਰੀ
ਸਕੂਲ ਵਿਦਿਆਰਥੀਆਂ ਦੀ ਸੈਪਲਿੰਗ ਦੇ ਨਾਲ ਨਾਲ ਕਰੋਨਾ ਤੋ ਬਚਣ ਦੀਆਂ ਸਾਵਧਾਨੀਆਂ ਬਾਰੇ ਦਿੱਤੀ ਜਾਣਕਾਰੀ
ਸ੍ਰੀ ਅਨੰਦਪੁਰ ਸਾਹਿਬ 01 ਅਕਤੂਬਰ ()
ਪੰਜਾਬ ਸਰਕਾਰ ਵਲੋਂ ਕਰੋਨਾ ਨੂੰ ਹਰਾਉਣ ਲਈ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਸਿਹਤ ਵਿਭਾਗ ਵਲੋਂ ਸਰਕਾਰੀ ਸਿਹਤ ਕੇਂਦਰਾਂ ਦੇ ਨਾਲ ਨਾਲ ਵਾਰਡਾਂ ਵਿਚ ਜਾ ਕੇ ਵੀ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ। ਸਕੂਲਾ ਵਿਚ ਵਿਦਿਆਰਥੀਆਂ ਦੀ ਸੈਪਲਿੰਗ ਦੇ ਨਾਲ ਹੀ ਵਿਦਿਆਰਥੀਆਂ ਨੂੰ ਕੋਵਿੰਡ ਦੀਆਂ ਸਾਵਧਾਨੀਆਂ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ।
ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸੋਨਾਲੀ ਗਿਰਿ ਵਲੋਂ ਸਿਹਤ ਵਿਭਾਗ ਅਤੇ ਸਿੱਖਿਆ ਮਹਿਕਮੇ ਨੂੰ ਇਸ ਸਬੰਧ ਵਿਚ ਲਗਾਤਾਰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ। ਸੀਨੀਅਰ ਮੈਡੀਕਲ ਅਫਸਰ ਡਾ.ਚਰਨਜੀਤ ਕੁਮਾਰ ਨੇ ਦੱਸਿਆ ਕਿ ਐਸ.ਡੀ.ਐਮ ਸ੍ਰੀ ਕੇਸ਼ਵ ਗੋਇਲ ਦੀ ਅਗਵਾਈ ਵਿਚ ਲਗਾਤਾਰ ਵੱਖ ਵੱਖ ਵਾਰਡਾਂ ਵਿਚ ਕੈਂਪ ਲਗਾ ਕੇ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਅੱਜ ਵਾਰਡ ਨੰ: 6 ਨੇੜੇ ਰਾਮ ਲੀਲਾ ਮੈਦਾਨ ਵਿਖੇ ਸਿਹਤ ਵਿਭਾਗ ਦੇ ਕਰਮਚਾਰੀ ਟੀਕਾਕਰਨ ਕਰ ਰਹੇ ਹਨ। ਭਲਕੇ 2 ਅਕਤੂਬਰ ਨੂੰ ਵਾਰਡ ਨੰ: 9 ਵਿਚ ਅਤੇ 3 ਅਕਤੂਬਰ ਨੂੰ ਵਾਰਡ ਨੰ: 8 ਵਿਚ ਟੀਕਾਕਰਨ ਲਈ ਕੈਂਪ ਲਗਾਏ ਜਾਣਗੇ। ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਓਟ ਕਲੀਨਿਕ ਵਿਚ ਰੋਜਾਨਾ ਟੀਕਾਕਰਨ ਕੀਤਾ ਜਾ ਰਿਹਾ ਹੈ।
ਸਰਕਾਰੀ ਆਦਰਸ਼ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਚ ਵਿਦਿਆਰਥੀਆਂ ਦੀ ਸੈਪਲਿੰਗ ਅਤੇ ਟੈਸਟਿੰਗ ਕੀਤੀ ਜਾ ਰਹੀ ਹੈ, ਲਗਭਗ 400 ਵਿਦਿਆਰਥੀਆਂ ਦੀ ਸੈਪਲਿੰਗ ਸਿਹਤ ਵਿਭਾਗ ਦੇ ਕਰਮਚਾਰੀਆਂ ਵਲੋਂ ਕੀਤੀ ਗਈ ਹੈ ਅਤੇ ਹਰ ਵਿਦਿਆਰਥੀ ਦੀ ਸੈਪਲਿੰਗ ਕੀਤੀ ਜਾਣੀ ਹੈ।ਪ੍ਰਿੰਸੀਪਲ ਸੁਰਿੰਦਰ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਵਲੋ ਲਗਾਤਾਰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆ ਨੂੰ ਕੋਵਿਡ ਦੀਆਂ ਸਾਵਧਾਨੀਆ ਵਰਤਣ, ਸਿਹਤ ਵਿਭਾਗ ਵਲੋ ਜਾਰੀ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕਰਨ ਅਤੇ ਸੈਨੇਟਾਈਜ਼ਰ, ਮਾਸਕ ਤੇ ਆਪਸੀ ਵਿੱਥ ਰੱਖਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਸਕੂਲ ਵਿਚ ਸਵੱਛਤਾ ਦਾ ਵਾਤਾਵਰਣ ਹੈ।