ਡੀ. ਐੱਸ. ਈ. ਟੀ. (ਰਮਸਆ) ਅਤੇ ਆਈ .ਈ. ਆਰ.ਟੀਜ(ਸਸਆ) ਵਿਸ਼ੇਸ਼ ਅਧਿਆਪਕ ਯੂਨੀਅਨ ਪੰਜਾਬ ਦੀ ਪੈਨਲ ਮੀਟਿੰਗ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਪੰਜਾਬ ਜੀ ਨਾਲ ਪੰਜਾਬ ਭਵਨ ਵਿੱਚ ਹੋਈ

 ਡੀ. ਐੱਸ. ਈ. ਟੀ. (ਰਮਸਆ) ਅਤੇ ਆਈ .ਈ. ਆਰ.ਟੀਜ(ਸਸਆ) ਵਿਸ਼ੇਸ਼ ਅਧਿਆਪਕ ਯੂਨੀਅਨ ਪੰਜਾਬ ਦੀ ਪੈਨਲ ਮੀਟਿੰਗ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਪੰਜਾਬ ਜੀ ਨਾਲ ਪੰਜਾਬ ਭਵਨ ਵਿੱਚ ਹੋਈ।*

 ਚੰਡੀਗੜ੍ਹ  12-10-2021

  ਪੰਜਾਬ ਸਰਕਾਰ ਵੱਲੋਂ ਡੀ. ਐੱਸ. ਈ. ਟੀਜ . (ਰਮਸਆ) ਅਤੇ ਆਈ .ਈ. ਆਰ.ਟੀਜ(ਸਸਆ) ਵਿਸ਼ੇਸ਼ ਅਧਿਆਪਕ ਯੂਨੀਅਨ ਪੰਜਾਬ ਨੂੰ ਪੈਨਲ ਮੀਟਿੰਗ ਦਿੱਤੀ ਗਈ ਸੀ ਜਿਸ ਵਿੱਚ ਯੂਨੀਅਨ ਦੇ ਸੂਬਾ ਪ੍ਰਧਾਨ ਵਰਿੰਦਰ ਵੋਹਰਾ, ਡੀ ਐਸ ਈ ਟੀਜ ਵੱਲੋਂ ਮੈਡਮ ਮਨਜੀਤ ਕੌਰ, ਡੀ ਐਸ ਈ ਟੀ ਜਸਵੀਰ ਕੌਰ, ਜਨਰਲ ਸਕੱਤਰ ਸੁਖਰਾਜ ਸਿੰਘ ਅਤੇ ਮੀਡੀਆ ਸਲਾਹਕਾਰ ਅਮੀ ਲਾਲ , ਵੱਲੋਂ ਮਾਨਯੋਗ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਪੰਜਾਬ ਜੀ ਨਾਲ ਆਪਣੀ ਰੈਗੂਲਰ ਦੀ ਮੰਗ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਸਰਕਾਰ ਵੱਲੋਂ ਭਰੋਸਾ ਦਿੱਤਾ ਗਿਆ ਕਿ ਤੁਹਾਡਾ ਕੰਮ ਚੱਲ ਰਿਹਾ ਹੈ ਅਤੇ ਛੇਤੀ ਹੀ ਇਸਨੂੰ ਪੂਰਾ ਕਰਵਾਇਆ ਜਾਵੇਗਾ। ਇਸ ਕਰਕੇ ਡੀ. ਐੱਸ. ਈ. ਟੀ. (ਰਮਸਆ) ਅਤੇ ਆਈ .ਈ. ਆਰ.ਟੀਜ(ਸਸਆ) ਵਿਸ਼ੇਸ਼ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਨਵੀਂ ਬਣੀ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਕਿ ਸਰਕਾਰ ਵੱਲੋ ਉਹਨਾਂ ਦੀ ਮੰਗ ਤੇ ਵਿਚਾਰ ਕੀਤਾ ਜਾ ਰਿਹਾ ਹੈ। ਅਤੇ ਇਹ ੳਮੀਦ ਵੀ ਕਰਦੇ ਹਨ ਕਿ ਇਸ ਵਾਰ ਇਹ ਭਰੋਸਾ ਲਾਰਿਆਂ ਵਿੱਚ ਤਬਦੀਲ ਨਹੀਂ ਹੋਵੇਗਾ।


💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends