ਸੂਬਾ ਕਮੇਟੀ ਪੀ ਐਸ ਐਮ ਐਸ ਯੂ ਵੱਲੋਂ ਲਏ ਗਏ ਫੈਸਲੇ ਅਨੁਸਾਰ ਕਲਮ ਛੋੜ ਹੜਤਾਲ ਛੇਵੇਂ ਦਿਨ ਵੀ ਰਹੀ ਜਾਰੀ
ਯੂਨੀਅਨ ਨੂੰ ਮਿਲਿਆ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ, ਐਮ ਐਲ ਟੀ ਯੂਨੀਅਨ, ਸਾਂਝਾ ਮੋਰਚਾ ਫਰੰਟ ਯੂਟੀਅਨ ਅਤੇ ਪੈਰਾਮੈਡੀਕਲ ਯੂਨੀਅਨਾਂ ਦੇ ਪ੍ਰਧਾਨਾਂ ਪੂਰਨ ਸਮਰਥਨ
ਪੀ ਐਸ ਐਮ ਐਸ ਯੂ ਅਤੇ ਹੋਰ ਵੱਖ- ਵੱਖ ਯੂਨੀਅਨਾਂ ਵਲੋਂ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਦੇ ਦਫ਼ਤਰ ਦੇ ਬਾਹਰ ਕੀਤਾ ਗਿਆ ਸਰਕਾਰ ਖਿਲਾਫ਼ ਰੋਸ਼ ਪ੍ਰਦਰਸ਼ਨ
ਨਵਾਂਸ਼ਹਿਰ, 13 ਅਕਤੂਬਰ-
ਮਾਨਯੋਗ ਸੂਬਾ ਕਮੇਟੀ ਪੀ ਐਸ ਐਮ ਐਸ ਯੂ ਵੱਲੋਂ ਲਏ ਗਏ ਫੈਸਲੇ ਅਨੁਸਾਰ ਮਿਤੀ 08-10-2021 ਤੋਂ 17-10-2021 ਤੱਕ ਕਲਮ ਛੋੜ, ਕੰਪਿਊਟਰ ਬੰਦ, ਆਨ ਲਾਈਨ ਕੰਮ ਬੰਦ ਕੀਤਾ ਗਿਆ ਜਿਸ ਦੇ ਮੱਦੇਨਜਰ ਅੱਜ ਹੜਤਾਲ ਜ਼ਿਲ੍ਹੇ ਵਿੱਚ ਛੇਵੇਂ ਦਿਨ ਵੀ ਜਾਰੀ ਰਹੀ। ਅਜੇ ਸਿੱਧੂ ਪ੍ਰਧਾਨ ਅਤੇ ਰਣਜੀਤ ਸਿੰਘ ਜਨਰਲ ਸਕੱਤਰ ਵਲੋਂ ਅੱਜ ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਵਿਭਾਗਾਂ ਦੇ ਪ੍ਰਧਾਨਾਂ, ਜਨਰਲ ਸਕੱਤਰ ਅਤੇ ਸਮੂਹ ਸਾਥੀਆਂ ਵਲੋਂ ਸੂਬਾ ਪੀ ਐਸ ਐਮ ਐਸ ਯੂ ਦੇ ਲਏ ਗਏ ਫੈਸਲੇ ਨੂੰ ਪੂਰਨ ਰੂਪ ਵਿੱਚ ਲਾਗੂ ਕਰਦੇ ਹੋਏ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ, ਐਮਐਲਟੀ ਯੂਨੀਅਨ, ਸਾਂਝਾ ਮੋਰਚਾ ਫਰੰਟ ਯੂਟੀਅਨ ਅਤੇ ਪੈਰਾਮੈਡੀਕਲ ਯੂਨੀਅਨਾਂ ਵਲੋਂ ਅੱਜ ਦੁਪਹਿਰ 12-00 ਵਜੇ ਦਫ਼ਤਰ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਦੇ ਬਾਹਰ ਇੱਕਠੇ ਹੋ ਕੇ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿੱਚ ਸਮੂਹ ਵਿਭਾਗਾਂ ਵੱਲੋਂ ਵਧ ਚੜ੍ਹ ਕੇ ਹਿੱਸਾ ਲਿਆ ਜਾਵੇ ਗਿਆ। ਇਸ ਮੌਕੇ ਸੁਰਜੀਤ ਸਿੰਘ ਵਲੋਂ ਮੰਚ ਸੰਚਾਲਨ ਕੀਤਾ ਗਿਆ।
ਇਸ ਮੌਕੇ *ਤੇ ਵੱਖ -ਵੱਖ ਵਿਭਾਗਾਂ ਤੋਂ ਆਏ ਯੂਨੀਅਨ ਦੇ ਮੈਂਬਰਾਂ ਵਲੋਂ ਸੰਬੋਧਨ ਕੀਤਾ ਗਿਆ ਜਿਸ ਵਿੱਚ ਦਲਜੀਤ ਸਿੰਘ ਪ੍ਰਧਾਨ ਮਲੀਟੀਪਰਪਜ਼ ਹੈਲਥ ਵਰਕਰ ਯੂਨੀਅਨ, ਅੰਮਿਤਪਾਲ ਸਿੰਘ ਐਮਐਲਟੀ ਯੂਨੀਅਨ ਪ੍ਰਧਾਨ, ਕੁਲਦੀਪ ਸਿੰਘ ਦੋੜਕਾ ਸਾਂਝਾ ਮੋਰਚਾ ਫਰੰਟ ਸ਼ਹੀਦ ਭਗਤ ਸਿੰਘ ਨਗਰ ਤੇਜਿੰਦਰ ਸਿੰਘ ਸੁਪਰਡੈਂਟ, ਭੁਪਿੰਦਰ ਸਿੰਘ ਐਜੂਕੇਸ਼ਨ ਪ੍ਰਧਾਨ, ਕੁਲਵੀਰ ਸਿੰਘ ਖਜਾਨਾ ਵਿਭਾਗ ਪ੍ਰਧਾਨ, ਰਾਜਵੰਤ ਕੌਰ ਪੀ ਐਸ ਐਮ ਯੂ ਪ੍ਰਧਾਨ ਇਸਤਰੀ ਵਿੰਗ, ਅਮਰਜੀਤ ਸਿੰਘ, ਕਰਨੈਲ ਸਿੰਘ ਵੀਪੀਈਓ ਸੇਵਾਮੁਕਤ ਸਾਮਿਲ ਸਨ। ਵੱਖ-ਵੱਖ ਬੁਲਾਰਿਆਂ ਵਲੋਂ ਲਾਗੂ ਕੀਤੀ ਗਈ ਛੇਵੇਂ ਪੇ ਕਮਿਸ਼ਨ ਨਾਲ ਸਬੰਧਤ ਮੰਗੀਆਂ ਅਤੇ ਹੋਰ ਵਿਭਾਗੀ ਮੰਗਾਂ ਨਾ ਮੰਨਣ ਕਾਰਨ ਸਰਕਾਰ ਖਿਲਾਫ਼ ਰੋਸ਼ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਗੋਲਡੀ ਬੰਗੜ ਪ੍ਰੈਸ ਸਕੱਤਰ, ਰਵੀ ਸੋਨੀ, ਰਣਦੀਪ ਕੌਰ, ਪੂਨਮ, ਮੋਹਨ ਲਾਲ, ਹਰਦੀਪ ਸਿੰਘ, ਮਨਿੰਦਰ ਸਿੰਘ, ਮਨੋਹਰ ਲਾਲ, ਸਰਬਜੀਤ ਸਿੰਘ, ਕਮਲੇਸ਼ ਕੁਮਾਰ, ਅਦਰਸ਼ ਕੁਮਾਰ, ਸੁਨੀਲ ਕੁਮਾਰ, ਜਤਿੰਦਰ ਕੌਰ, ਅਮਿਤ ਕੁਮਾਰ, ਰਾਜ ਕੁਮਾਰ, ਸੁਖਵਿੰਦਰ ਪਾਲ,ਸੁਖਵਿੰਦਰ ਪਾਲ, ਹਰਜੋਧ, ਜ਼ਸਵੰਤ, ਹਕਿੰਤ ਕੁਮਾਰ, ਅਤੇ ਹੋਰ ਪੀ ਐਸ ਐਮ ਐਸ ਯੂ ਸਭਸ ਨਗਰ ਦੇ ਮੈਂਬਰ ਮੌਜੂਦ ਸਨ।