ਮੁੱਖ ਮੰਤਰੀ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਲੋਕਾਂ ਨੂੰ ਵਧਾਈ, ਆਦਿ ਕਵੀ ਦੀਆਂ ਮਹਾਨ ਸਿੱਖਿਆਵਾਂ ਉਤੇ ਅਮਲ ਕਰਨ ਦਾ ਸੱਦਾ

 ਮੁੱਖ ਮੰਤਰੀ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਲੋਕਾਂ ਨੂੰ ਵਧਾਈ, ਆਦਿ ਕਵੀ ਦੀਆਂ ਮਹਾਨ ਸਿੱਖਿਆਵਾਂ ਉਤੇ ਅਮਲ ਕਰਨ ਦਾ ਸੱਦਾ


– ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 5 ਕਰੋੜ ਰੁਪਏ ਦੀ ਸਾਲਾਨਾ ਵਿੱਤੀ ਗ੍ਰਾਂਟ ਨਾਲ ਬਾਬਾ ਜੀਵਨ ਸਿੰਘ ਚੇਅਰ ਸਥਾਪਿਤ ਕਰਨ ਦਾ ਐਲਾਨ

– ਭਗਵਾਨ ਵਾਲਮੀਕਿ ਜੀ ਚੇਅਰ ਲਈ ਹਰ ਸਾਲ ਬਜਟ ਵਿਚੋਂ 5 ਕਰੋੜ ਰੁਪਏ ਦੇਣ ਦਾ ਵੀ ਐਲਾਨ

– ਭਗਵਾਨ ਵਾਲਮੀਕਿ ਸਥਲ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਪੈਨੋਰਾਮਾ ਪ੍ਰੋਜੈਕਟ ਦਾ ਨੀਂਹ-ਪੱਥਰ ਰੱਖਿਆ

– ਭਗਵਾਨ ਵਾਲਮੀਕਿ ਸਥਲ ਵਿਖੇ ਫਿਲਟਰੇਸ਼ਨ ਪਲਾਂਟ, ਬਾਹਰੀ ਹਿੱਸੇ ਦੇ ਰੌਸ਼ਨੀਕਰਨ, ਸਿਵਲ ਕੰਮਾਂ ਅਤੇ ਸਾਜੋ-ਸਾਮਾਨ ਮੁਹੱਈਆ ਕਰਵਾਉਣ ਲਈ 13 ਕਰੋੜ ਰੁਪਏ ਐਲਾਨੇ

-ਸਫਾਈ ਕਰਮਚਾਰੀਆਂ ਨੂੰ ਹੋਰ ਗਜਟਿਡ ਛੁੱਟੀਆਂ ਤੋਂ ਇਲਾਵਾ ਹਫਤਾਵਾਰੀ ਛੁੱਟੀ ਵੀ ਮਿਲੇਗੀ

— ਵੱਖੋ- ਵੱਖ ਵਿਭਾਗਾਂ ਵਿੱਚ ਛੇਤੀ ਹੀ ਇਕ ਲੱਖ ਤੋਂ ਜ਼ਿਆਦਾ ਅਸਾਮੀਆਂ ਭਰੀਆਂ ਜਾਣਗੀਆਂ

– ਯੋਗ ਲਾਭਪਾਤਰੀਆਂ ਨੂੰ ਛੇਤੀ ਹੀ 5 ਮਰਲਾ ਪਲਾਟ ਮਿਲਣਗੇ

– – ਲੋਕਾਂ ਨੂੰ ਦੀਵਾਲੀ ਤੱਕ ਬਸੇਰਾ ਸਕੀਮ ਤਹਿਤ ਮਲਕਾਨਾ ਹੱਕ ਮਿਲਣਗੇ

– ਲੋਕਾਂ ਦਾ ਪੈਸਾ ਲੋਕਾਂ ਦੀ ਭਲਾਈ ਲਈ ਖ਼ਰਚਣ ਦਾ ਅਹਿਦ






ਦੁਨੀਆ ਦੇ ਕੋਨੇ-ਕੋਨੇ ਵਿਚ ਭਗਵਾਨ ਵਾਲਮੀਕਿ ਜੀ ਦੀ ਬਹੁਮੁੱਲੀ ਦੇਣ ਦਾ ਪਸਾਰਾ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੁੱਧਵਾਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਸਥਾਪਿਤ ਭਗਵਾਨ ਵਾਲਮੀਕਿ ਜੀ ਚੇਅਰ ਲਈ ਸਾਲਾਨਾ 5 ਕਰੋੜ ਰੁਪਏ ਦੀ ਗ੍ਰਾਂਟ ਦਾ ਐਲਾਨ ਕੀਤਾ।

ਸੂਬੇ ਦੇ ਸਰਵ ਪੱਖੀ ਵਿਕਾਸ ਵਿੱਚ ਵਾਲਮੀਕਿ ਭਾਈਚਾਰੇ ਦੇ ਉੱਘੇ ਯੋਗਦਾਨ ਨੂੰ ਵੇਖਦੇ ਹੋਏ ਮੁੱਖ ਮੰਤਰੀ ਨੇ ਮਹਾਨ ਸਿੱਖ ਯੋਧੇ ਅਤੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਨਿੰਨ ਸੇਵਕ ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੇ ਨਾਂ ‘ਤੇ ਵੀ ਇਕ ਚੇਅਰ ਸਥਾਪਿਤ ਕਰਨ ਦਾ ਐਲਾਨ ਕੀਤਾ। ਧਿਆਨ ਦੇਣ ਯੋਗ ਹੈ ਕਿ ਬਾਬਾ ਜੀਵਨ ਸਿੰਘ ਜੀ ਨੇ ਮੁਗਲ ਹਕੂਮਤ ਦੇ ਜ਼ੁਲਮ ਦੀ ਪ੍ਰਵਾਹ ਨਾ ਕਰਦੇ ਹੋਏ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸੀਸ ਚਾਂਦਨੀ ਚੌਕ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਲਿਆਂਦਾ ਸੀ।

ਸੂਬਾ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਲੋਕਾਂ ਨੂੰ ਕਰੁਣਾ ਸਾਗਰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸ਼ੁੱਭ ਮੌਕੇ ਵਧਾਈ ਦਿੱਤੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਬਾਬਾ ਜੀਵਨ ਸਿੰਘ ਜੀ ਦੇ ਨਾਂ ‘ਤੇ ਸਥਾਪਿਤ ਹੋਣ ਵਾਲੀ ਚੇਅਰ ਨੂੰ ਵੀ ਹਰ ਸਾਲ 5 ਕਰੋੜ ਰੁਪਏ ਦੀ ਗ੍ਰਾਂਟ ਮਿਲੇਗੀ ਤਾਂ ਜੋ ਇਸ ਮਹਾਨ ਸਿੱਖ ਯੋਧੇ ਦੇ ਫਲਸਫੇ ਅਤੇ ਸਿਖਿਆਵਾਂ ‘ਤੇ ਖੋਜ ਹੋ ਸਕੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਸੰਸਕ੍ਰਿਤ ਭਾਸ਼ਾ ਦੇ ਪਿਤਾਮਾ ਸਨ ਅਤੇ ਦੁਨੀਆ ਦੇ ਪਹਿਲੇ ਕਵੀ ਜਾਂ ਆਦਿ ਕਵੀ ਸਨ ਜਿਹਨਾਂ ਨੇ ਆਪਣੀ ਅਮਰ ਰਚਨਾ ਰਾਮਾਇਣ ਰਾਹੀਂ ਬਦੀ ‘ਤੇ ਨੇਕੀ ਦੀ ਜਿੱਤ ਦਾ ਸੁਨੇਹਾ ਦਿੱਤਾ। ਇਸ ਉਨ੍ਹਾਂ ਅੱਗੇ ਕਿਹਾ ਕਿ ਇਸ ਮਹਾਨ ਮਹਾਂਕਾਵਿ ਨੇ ਲੋਕਾਂ ਨੂੰ ਸਦੀਆਂ ਤੱਕ ਜੀਵਨ ਜਾਚ ਸਿਖਾਈ ਹੈ ਅਤੇ ਮੌਜੂਦਾ ਪਦਾਰਥਵਾਦੀ ਸਮਾਜ ਵਿਚ ਨੈਤਿਕ ਜਿੰਦਗੀ ਜਿਉਣ ਅਤੇ ਕਦਰਾਂ ਕੀਮਤਾਂ ਦਾ ਇਕ ਚਾਨਣ ਮੁਨਾਰਾ ਹੈ।

ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੁਆਰਾ ਦਿਖਾਏ ਉੱਚ ਆਦਰਸ਼ਾਂ ਉੱਤੇ ਚੱਲਣ ਲਈ ਕਹਿੰਦੇ ਹੋਏ ਤਾਂ ਜੋ ਇੱਕ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਹੋ ਸਕੇ, ਮੁੱਖ ਮੰਤਰੀ ਨੇ ਲੋਕਾਂ ਨੂੰ ਕਿਹਾ ਕਿ ਸ਼ਾਂਤੀ, ਇਕਸੁਰਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ।

ਵੱਖੋ-ਵੱਖ ਵਿਭਾਗਾਂ ਵਿਚ ਇਕ ਲੱਖ ਤੋਂ ਵੱਧ ਅਸਾਮੀਆਂ ਭਰਨ ਲਈ ਵੱਡੇ ਪੱਧਰ ‘ਤੇ ਮੁਹਿੰਮ ਸ਼ੁਰੂ ਕਰਨ ਦਾ ਅਹਿਦ ਕਰਦੇ ਹੋਏ ਚੰਨੀ ਨੇ ਦੱਸਿਆ ਕਿ ਇਹ ਸਾਰੀਆਂ ਅਸਾਮੀਆਂ ਨਿਰੋਲ ਮੈਰਿਟ ਦੇ ਆਧਾਰ ‘ਤੇ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਭਰੀਆਂ ਜਾਣਗੀਆਂ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਉਮੀਦਵਾਰਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਸਬੰਧੀ ਗੈਰ ਸਮਾਜਿਕ ਤੱਤਾਂ ਨੂੰ ਪੈਸੇ ਦੇਣ ਦੇ ਜਾਲ ਵਿਚ ਨਹੀਂ ਫਸਣਾ ਚਾਹੀਦਾ। ਉਨ੍ਹਾਂ ਅੱਗੇ ਕਿਹਾ ਕਿ ਕੈਬਿਨੇਟ ਵੱਲੋਂ ਹਾਲ ਹੀ ਵਿੱਚ ਕੀਤੇ ਗਏ ਇਕ ਅਹਿਮ ਫੈਸਲੇ ਵਿੱਚ ਗਰੁੱਪ ਡੀ ਦੇ ਮੁਲਾਜ਼ਮਾਂ ਦੀ ਭਰਤੀ ਆਉਟ ਸੋਰਸਿੰਗ ਰਾਹੀਂ ਕਰਨ ਦੀ ਪ੍ਰਣਾਲੀ ਨੂੰ ਖਤਮ ਕਰ ਦਿੱਤਾ ਗਿਆ ਹੈ ਅਤੇ ਭਵਿੱਖ ਵਿੱਚ ਅਜਿਹੇ ਮੁਲਾਜ਼ਮਾਂ ਦੀ ਭਰਤੀ ਬਾਕੀ ਹੋਰਨਾਂ ਸ਼੍ਰੇਣੀਆਂ ਦੇ ਮੁਲਾਜ਼ਮਾਂ ਵਾਂਗ ਰੈਗੂਲਰ ਆਧਾਰ ‘ਤੇ ਹੋਵੇਗੀ।

ਸੂਬੇ ਦੇ ਖਜ਼ਾਨੇ ਵਿੱਚੋਂ ਰਾਹਤਾਂ ਦੇਣ ਲਈ ਆਪਣੀ ਸਰਕਾਰ ਨੂੰ ਨਿਸ਼ਾਨਾ ਬਣਾਉਣ ਵਾਲੇ ਵਿਰੋਧੀਆਂ ਉਤੇ ਤੰਜ ਕੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਹ ਲੋਕਾਂ ਦਾ ਪੈਸਾ ਲੋਕਾਂ ਦੀ ਭਲਾਈ ਹਿੱਤ ਖਰਚ ਕਰਨ ਸਬੰਧੀ ਬਿਲਕੁਲ ਸਪੱਸ਼ਟ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸਰਕਾਰੀ ਖਜ਼ਾਨੇ ਦੀ ਖੁੱਲੀ ਲੁੱਟ ਲਈ ਕਰੜੇ ਹੱਥੀਂ ਲੈਂਦਿਆਂ ਸ. ਚੰਨੀ ਨੇ ਕਿਹਾ ਕਿ ਉਹ ਘੱਟੋ-ਘੱਟ ਸਰਕਾਰੀ ਫੰਡ ਲੋੜਵੰਦਾਂ ਅਤੇ ਗ਼ਰੀਬਾਂ ਦੀ ਭਲਾਈ ਲਈ ਤਾਂ ਖ਼ਰਚ ਰਹੇ ਹਨ ਜਦੋ ਕਿ ਅਕਾਲੀਆਂ ਨੇ ਤਾਂ ਆਪਣੇ ਸੌੜੇ ਨਿੱਜੀ ਹਿੱਤਾਂ ਲਈ ਸੂਬੇ ਨੂੰ ਨਾਜਾਇਜ਼ ਢੰਗ ਨਾਲ ਲੁਟਿਆ ਸੀ।

ਲੋਕਾਂ ਨਾਲ ਝੂਠੇ ਵਾਅਦੇ ਕਰਨ ਲਈ ਆਮ ਆਦਮੀ ਪਾਰਟੀ ਦੀ ਆਲੋਚਨਾ ਕਰਦੇ ਹੋਏ ਚੰਨੀ ਨੇ ਕਿਹਾ ਕਿ ਕਾਂਗਰਸ ਹਾਈ ਕਮਾਨ ਨੇ ਸਧਾਰਨ ਜਿਹੇ ਵਿਅਕਤੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਆਪਣੀ ਦ੍ਰਿੜਤਾ ਦਾ ਪ੍ਰਗਟਾਵਾ ਕੀਤਾ ਹੈ।

ਸਫਾਈ ਸੇਵਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਨ੍ਹਾਂ ਮੁਲਾਜ਼ਮਾਂ ਨੂੰ ਵੀ ਹਫਤੇ ਵਿਚ ਇਕ ਛੁੱਟੀ ਮਿਲੇਗੀ ਅਤੇ ਇਸ ਤੋਂ ਇਲਾਵਾ ਹੋਰ ਸਰਕਾਰੀ ਮੁਲਾਜ਼ਮਾਂ ਦੇ ਬਰਾਬਰ ਸਾਰੀਆਂ ਗਜ਼ਟਿਡ ਛੁੱਟੀਆਂ ਵੀ ਮਿਲਣਗੀਆਂ।

ਸਮਾਜ ਦੇ ਗ਼ਰੀਬ ਅਤੇ ਆਰਥਿਕ ਤੌਰ ‘ਤੇ ਪੱਛੜੇ ਵਰਗਾਂ ਦੀ ਹਾਲਤ ਨੂੰ ਸਮਝਦੇ ਹੋਏ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸਾਰੀਆਂ ਪੰਚਾਇਤਾਂ ਨੂੰ ਵਿਸਥਾਰਿਤ ਦਿਸ਼ਾ ਨਿਰਦੇਸ਼ ਦੇ ਦਿੱਤੇ ਗਏ ਹਨ ਕਿ ਬੇਘਰ ਲੋਕਾਂ ਨੂੰ ਛੇਤੀ ਹੀ 5 ਮਰਲੇ ਦੇ ਪਲਾਟ ਅਲਾਟ ਕਰ ਦਿੱਤੇ ਜਾਣ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਦੀਵਾਲੀ ਵਾਲੇ ਦਿਨ ਉਹ ਅਤੇ ਉਨ੍ਹਾਂ ਦੇ ਕੈਬਿਨੇਟ ਸਾਥੀ ਤੇ ਵਿਧਾਇਕ ਨਿੱਜੀ ਤੌਰ ‘ਤੇ ਦੀਵੇ ਬਾਲ ਕੇ ਬਸੇਰਾ ਸਕੀਮ ਦੇ ਯੋਗ ਲਾਭਪਾਤਰੀਆਂ ਨੂੰ ਅੰਸ਼ਿਕ ਤੌਰ ‘ਤੇ ਮਲਕਾਣਾ ਹੱਕ ਦੇਣ ਦੀ ਸ਼ੁਰੂਆਤ ਕਰਨਗੇ।

ਪਹਿਲਾਂ ਹੀ ਸ਼ੁਰੂ ਕੀਤੀਆਂ ਜਾ ਚੁੱਕੀਆਂ ਗ਼ਰੀਬਪੱਖੀ ਪਹਿਲਕਦਮੀਆਂ ਨੂੰ ਲਾਗੂ ਕੀਤੇ ਜਾਣ ਦੇ ਆਪਣੀ ਸਰਕਾਰ ਦੇ ਫੈਸਲੇ ਨੂੰ ਮੁੜ ਦੁਹਰਾਉਂਦੇ ਹੋਏ ਚੰਨੀ ਨੇ ਕਿਹਾ ਕਿ 2 ਕਿਲੋਵਾਟ ਤੱਕ ਦੇ ਬਿਜਲੀ ਬਿੱਲ ਦੇ ਬਕਾਏ ਸਾਰੇ ਵਰਗਾਂ ਲਈ ਮੁਆਫ ਕੀਤੇ ਜਾਣ ਦੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ ਅਤੇ ਇਸ ਨਾਲ ਸਰਕਾਰੀ ਖਜ਼ਾਨੇ ਉੱਤੇ 1200 ਕਰੋੜ ਰੁਪਏ ਦਾ ਬੋਝ ਪਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਕੈਬਿਨੇਟ ਵੱਲੋਂ ਸਾਰੀਆਂ ਪੀਣ ਯੋਗ ਪੇਂਡੂ ਜਲ ਸਪਲਾਈ ਸਕੀਮਾਂ ਲਈ ਮੁਫ਼ਤ ਬਿਜਲੀ ਦੇ ਫੈਸਲੇ ਨੂੰ ਮੰਜੂਰੀ ਦਿੱਤੀ ਗਈ ਹੈ ਅਤੇ ਹੁਣ ਪੇਂਡੂ ਖੇਤਰਾਂ ਦੇ ਲੋਕਾਂ ਨੂੰ 166 ਰੁਪਏ ਪ੍ਰਤੀ ਮਹੀਨਾ ਦੀ ਥਾਂ ਸਿਰਫ 50 ਰੁਪਏ ਹੀ ਅਦਾ ਕਰਨੇ ਪੈਣਗੇ। ਉਨ੍ਹਾਂ ਅੱਗੇ ਕਿਹਾ ਕਿ ਇਸੇ ਤਰ੍ਹਾਂ ਹੀ ਮਿਉਂਸੀਪਲ ਕਾਰਪੋਰੇਸ਼ਨਾਂ, ਮਿਉਂਸੀਪਲ ਕਾਉਂਸਿਲਾ ਅਤੇ ਨਗਰ ਪੰਚਾਇਤਾਂ ਵਿਚ 125 ਗਜ਼ ਤੋਂ ਵੱਧ ਪਲਾਟਾਂ ਵਾਲੇ ਸਮੂਹ ਵਰਗਾਂ ਦੇ ਘਰੇਲੂ ਕੁਨੈਕਸ਼ਨਾਂ ਲਈ ਪਾਣੀ ਦੇ ਇਸਤੇਮਾਲ ਦੀ ਦਰ ਘੱਟਾ 50 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਘਰੇਲੂ ਕੁਨੈਕਸ਼ਨਾਂ ਲਈ ਜਲ ਸਪਲਾਈ ਅਤੇ ਸੀਵਰੇਜ ਦੀਆਂ ਦਰਾਂ ਦੇ ਬਕਾਏ ਵੀ ਮੁਆਫ ਕਰ ਦਿੱਤੇ ਗਏ ਹਨ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਵਧਾਈ ਦਿੱਤੀ ਅਤੇ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਉੱਤੇ ਅਮਲ ਕਰਨ ਲਈ ਕਿਹਾ ਤਾਂ ਜੋ ਇੱਕ ਚੰਗਾ ਸਮਾਜ ਸਿਰਜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈ ਕਮਾਂਡ ਵੱਲੋਂ ਸ. ਚੰਨੀ ਨੂੰ ਸੂਬੇ ਦਾ ਮੁੱਖ ਮੰਤਰੀ ਬਣਾਉਣਾ ਸਮਾਜਿਕ ਨਿਆਂ ਵਾਲੀ ਸੋਚ ਦਾ ਪ੍ਰਤੀਕ ਹੈ ਜਿਸ ਦਾ ਪ੍ਰਚਾਰ ਭਾਰਤੀ ਸੰਵਿਧਾਨ ਦੇ ਰਚੇਤਾ ਬਾਬਾ ਸਾਹਿਬ ਡਾਕਟਰ ਬੀ ਆਰ ਅੰਬੇਦਕਰ ਨੇ ਕੀਤਾ ਸੀ।

ਇਸ ਮੌਕੇ ਉਪ ਮੁੱਖ ਮੰਤਰੀ ਓ ਪੀ ਸੋਨੀ ਨੇ ਇਸ ਪਾਵਨ ਅਵਸਰ ਉੱਤੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਬਤੌਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਚੁੱਕੇ ਗਏ ਗ਼ਰੀਬ ਵਰਗ ਪੱਖੀ ਕਦਮਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਅਕਾਲੀਆਂ ਦੇ 10 ਸਾਲਾਂ ਵਿੱਚ ਕੀਤੇ ਕੰਮਾਂ ਦੀ ਬਜਾਏ ਚੰਨੀ ਸਰਕਾਰ ਵੱਲੋਂ 10 ਦਿਨਾਂ ਵਿਚ ਕੀਤੀ ਗਈ ਕਾਰਗੁਜ਼ਾਰੀ ਕੀਤੇ ਜਾਣਾ ਬਿਹਤਰ ਹੈ।

ਇਸ ਮੌਕੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ ਰਾਜਕੁਮਾਰ ਵੇਰਕਾ ਨੇ ਵਧਾਈ ਦਿੰਦਿਆਂ ਕਿਹਾ ਕਿ ਜੇਕਰ ਅਕਾਲੀ ਇਹ ਸੋਚਦੇ ਹਨ ਕਿ ਉਹ ਅਗਲੀ ਸਰਕਾਰ ਬਣਾ ਲੈਣਗੇ ਤਾਂ ਉਹ ਭੁਲੇਖੇ ਵਿੱਚ ਹਨ ਕਿਉਂਕਿ ਅਸਲ ਵਿੱਚ ਕਾਂਗਰਸ ਪਾਰਟੀ 2022 ਦੀਆਂ ਅਸੈਂਬਲੀ ਚੋਣਾਂ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਲੜੇਗੀ ਅਤੇ ਸ. ਚੰਨੀ ਅਗਲੇ ਮੁੱਖ ਮੰਤਰੀ ਹੋਣਗੇ ਕਿਉਂਕਿ ਕਾਂਗਰਸ ਬਹੁਤ ਉਤਸ਼ਾਹ ਵਿੱਚ ਹੈ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਭਗਵਾਨ ਵਾਲਮੀਕਿ ਤੀਰਥ ਸਥਲ ਕੰਪਲੈਕਸ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਅਤਿਆਧੁਨਿਕ ਪੈਨੋਰਾਮਾ ਦਾ ਨੀਂਹ-ਪੱਥਰ ਰੱਖਿਆ। ਇਸ ਪੈਨੋਰਾਮਾ ਵਿੱਚ ਕਈ ਵਿਸ਼ੇਸ਼ ਤਕਨੀਕਾਂ ਦਾ ਇਸਤੇਮਾਲ ਕੀਤਾ ਜਾਵੇਗਾ ਜਿਨ੍ਹਾਂ ਵਿੱਚ ਔਗਮੈਂਟਿਡ ਰਿਐਲਿਟੀ, ਪ੍ਰੋਜੈਕਸ਼ਨ ਮੈਪਿੰਗ, ਸੀਨੋਗ੍ਰਾਫੀ, ਹੌਲੋਗ੍ਰਾਫਿਕ ਸਕ੍ਰੀਨ ਪ੍ਰੋਜੈਕਸ਼ਨ ਸ਼ਾਮਿਲ ਹੋਣਗੇ ਜਿਨਾਂ ਕਰਕੇ ਵੱਖ-ਵੱਖ ਗੈਲਰੀਆਂ ਖਿੱਚ ਦਾ ਕੇਂਦਰ ਬਣਨਗੀਆਂ। ਉਨ੍ਹਾਂ ਭਗਵਾਨ ਵਾਲਮੀਕਿ ਜੀ ਦੇ ਮੰਦਰ ਦੇ ਬਾਹਰੀ ਹਿੱਸੇ ਦੇ ਰੌਸ਼ਨੀਕਰਨ ਦੇ ਕੰਮ ਦਾ ਵੀ ਉਦਘਾਟਨ ਕੀਤਾ ਜਿਸ ਉਤੇ 4 ਕਰੋੜ ਰੁਪਏ ਦਾ ਖ਼ਰਚ ਆਇਆ ਹੈ।

ਭਗਵਾਨ ਵਾਲਮੀਕਿ ਸਥਲ ਦੇ ਸੰਪੂਰਨ ਵਿਕਾਸ ਲਈ ਕਈ ਐਲਾਨ ਕਰਦੇ ਹੋਏ ਚੰਨੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਮੰਦਰ ਵਿਖੇ ਸਥਿਤ ਪਵਿੱਤਰ ਸਰੋਵਰ ਦੇ ਜਲ ਦੀ ਸ਼ੁੱਧਤਾ ਬਰਕਰਾਰ ਰੱਖਣ ਲਈ 3.50 ਕਰੋੜ ਰੁਪਏ ਦੀ ਲਾਗਤ ਨਾਲ ਇਕ ਫਿਲਟਰੇਸ਼ਨ ਪਲਾਂਟ ਸਥਾਪਿਤ ਕੀਤਾ ਜਾ ਰਿਹਾ ਹੈ ਜੋ ਕਿ ਇਸ ਸਾਲ 15 ਦਿਸੰਬਰ ਤੱਕ ਪੂਰਾ ਹੋ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਜਨਤਕ ਪਖਾਨਿਆਂ, ਚਾਰਦਿਵਾਰੀ, ਕੰਡਿਆਲੀ ਤਾਰਬੰਦੀ, ਪਰਿਕਰਮਾ ਦਾ ਬਾਕੀ ਰਹਿੰਦਾ ਕੰਮ ਅਤੇ ਹੋਰ ਸਿਵਿਲ ਕੰਮ 4.14 ਕਰੋੜ ਰੁਪਏ ਦੀ ਲਾਗਤ ਨਾਲ 31 ਦਸੰਬਰ, 2021 ਤੱਕ ਪੂਰੇ ਹੋ ਜਾਣਗੇ। ਇਸ ਤਰ੍ਹਾਂ ਹੀ ਭਗਵਾਨ ਵਾਲਮੀਕਿ ਤੀਰਥ ਸਥਲ ਵਿਖੇ ਸਰਾਂ ਲਈ ਵੀ ਜ਼ਰੂਰੀ ਸਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ ਜਿਸ ਉੱਤੇ 1.50 ਕਰੋੜ ਰੁਪਏ ਦਾ ਖ਼ਰਚ ਆਵੇਗਾ।

ਇਸ ਮੌਕੇ ਹਾਜ਼ਰ ਪਤਵੰਤਿਆਂ ਵਿੱਚ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਮੁਹੰਮਦ ਸਦੀਕ ਤੋਂ ਇਲਾਵਾ ਵਿਧਾਇਕ ਤਰਸੇਮ ਸਿੰਘ ਡੀਸੀ, ਇੰਦਰਬੀਰ ਸਿੰਘ ਬੁਲਾਰੀਆ, ਹਰਪ੍ਰਤਾਪ ਸਿੰਘ ਅਜਨਾਲਾ, ਪਵਨ ਆਦੀਆ, ਸੰਤੋਖ ਸਿੰਘ ਭਲਾਈਪੁਰ, ਸੁਨੀਲ ਦੱਤੀ ਤੇ ਪੰਜਾਬ ਐਗਰੋ ਇੰਡਸਟ੍ਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ, ਮੇਅਰ ਕਰਮਜੀਤ ਸਿੰਘ ਰਿੰਟੂ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਦਿਲਰਾਜ ਸਰਕਾਰੀਆ, ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖੈਹਰਾ ਅਤੇ ਐਸ ਐਸ.ਪੀ. ਰਾਕੇਸ਼ ਕੌਸ਼ਲ ਤੇ ਹੋਰ ਸ਼ਾਮਿਲ ਸਨ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

AFPI MOHALI ADMISSION 2024-25: ਮੁੰਡਿਆਂ ਲਈ NDA, ਆਰਮੀ , ਨੇਵੀ ਅਤੇ ਏਅਰ ਫੋਰਸ ਵਿੱਚ ਭਰਤੀ ਲਈ ਸੁਨਹਿਰੀ ਮੌਕਾ, ਅਰਜ਼ੀਆਂ ਦੀ ਮੰਗ

Maharaja Ranjit Singh Academy entrance test 2024-25 Registration Maharaja Ranjit Singh Academy entrance test 2024-25 ਪੰਜਾਬ ਸਰਕਾਰ ਦੀ ਮੋਹਾਲੀ ਵ...

RECENT UPDATES

Trends