ਨਵਾਂਸ਼ਹਿਰ: ਤਨਖਾਹ ਕਮਿਸ਼ਨ ਸਬੰਧੀ ਸਰਕਾਰ ਦੀ ਦੋਗਲੀ ਨੀਤੀ ਦੀ ਨਿਖੇਧੀ

 *ਪੈਨਸ਼ਨਰਾਂ ਵੱਲੋਂ ਲਖੀਮਪੁਰ ਖੇੜੀ ਦੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ*  


*ਤਨਖਾਹ ਕਮਿਸ਼ਨ ਸਬੰਧੀ ਸਰਕਾਰ ਦੀ ਦੋਗਲੀ ਨੀਤੀ ਦੀ ਨਿਖੇਧੀ*


*16 ਅਕਤੂਬਰ ਦੀ ਮੋਰਿੰਡਾ ਰੈਲੀ ਅਤੇ ਪੱਕੇ ਮੋਰਚੇ ਵਿੱਚ ਭਰਵੀਂ ਸ਼ਮੂਲੀਅਤ ਕਰਨ ਦਾ ਫੈਸਲਾ*  


ਨਵਾਂ ਸ਼ਹਿਰ, 6 ਅਕਤੂਬਰ ( )  ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੋਮ ਲਾਲ ਦੀ ਪ੍ਰਧਾਨਗੀ ਹੇਠ ਵਿਸ਼ਵਕਰਮਾ ਮੰਦਰ ਰਾਹੋਂ ਰੋਡ ਨਵਾਂਸ਼ਹਿਰ ਵਿਖੇ ਹੋਈ। ਜਿਸ ਵਿੱਚ ਯੂ ਪੀ ਵਿੱਚ ਲਖੀਮਪੁਰ ਖੇੜੀ ਵਿਖੇ ਬੀਜੇਪੀ ਦੇ ਕੇਂਦਰੀ ਗ੍ਰਹਿ ਰਾਜ ਮੰਤਰੀ ਦੀ ਗੱਡੀ ਨਾਲ ਉਸ ਦੇ ਪੁੱਤਰ ਵੱਲੋਂ ਸ਼ਾਂਤੀਪੂਰਨ ਪ੍ਰਦਰਸ਼ਨ ਤੋਂ ਵਾਪਸ ਆ ਰਹੇ ਕਿਸਾਨਾਂ ਦੀਆਂ ਹੱਤਿਆਵਾਂ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

           ਪੈਨਸ਼ਨਰਾਂ ਦੀ ਮੀਟਿੰਗ ਨੂੰ ਜੀਤ ਲਾਲ ਗੋਹਲੜੋਂ, ਗੁਰਦਿਆਲ ਸਿੰਘ, ਰਾਮ ਪਾਲ, ਰਾਮ ਸਿੰਘ, ਰਾਮ ਲਾਲ, ਜੋਗਿੰਦਰ ਪਾਲ, ਰੇਸ਼ਮ ਲਾਲ, ਇਕਬਾਲ ਸਿੰਘ, ਕਰਨੈਲ ਸਿੰਘ, ਹਰਭਜਨ ਸਿੰਘ ਭਾਵੜਾ, ਸਰਵਣ ਰਾਮ ਅਤੇ ਅਸ਼ੋਕ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਮੀਟਿੰਗ ਦਾ ਸਮਾਂ ਦੇ ਕੇ ਫਰੰਟ ਦੇ ਆਗੂਆਂ ਨਾਲ ਸਾਂਝੀਆਂ ਮੰਗਾਂ ਦੇ ਹੱਲ ਲਈ ਗੱਲਬਾਤ ਨਾ ਕਰਨ, ਤਨਖਾਹ ਕਮਿਸ਼ਨ ਦੀ ਰਿਪੋਰਟ ਸਬੰਧੀ ਦੋਗਲੀ ਨੀਤੀ ਅਪਨਾਉਣ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਅਣਦੇਖੀ ਕਰਨ ਤੇ ਸਖਤ ਰੋਸ ਦਾ ਪ੍ਰਗਟਾਵਾ ਕੀਤਾ ਗਿਆ। ਇਸ ਸਬੰਧੀ ਰੋਸ ਦਾ ਪ੍ਰਗਟਾਵਾ ਕਰਨ ਲਈ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਮੁੱਖ ਮੰਤਰੀ ਦਾ ਪੁਤਲਾ ਫੂਕਣ ਦੇ ਪ੍ਰਦਰਸ਼ਨ ਵਿੱਚ ਭਰਵੀਂ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਗਿਆ।  

          ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਚੋਣ ਵਾਅਦੇ ਪੂਰੇ ਕਰਵਾਉਣ, ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਸੋਧ ਕੇ ਲਾਗੂ ਕਰਨ, ਸਾਰੇ ਵਿਭਾਗਾਂ ਦੇ ਕੱਚੇ ਮੁਲਾਜ਼ਮ ਪੱਕੇ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਕਰੋਨਾ ਦੀ ਆੜ ਵਿੱਚ ਮੁਲਾਜ਼ਮ ਆਗੂਆਂ ਤੇ ਕੀਤੇ ਝੂਠੇ ਪਰਚੇ ਰੱਦ ਕਰਨ ਸਮੇਤ ਹੋਰ ਮੰਗਾਂ ਮਨਵਾਉਣ ਲਈ 16 ਅਕਤੂਬਰ ਨੂੰ ਮੁੱਖ ਮੰਤਰੀ ਦੇ ਸ਼ਹਿਰ ਮੋਰਿੰਡਾ ਵਿਖੇ ਰੋਸ ਰੈਲੀ ਕਰਨ ਅਤੇ ਪੱਕੇ ਮੋਰਚੇ ਵਿੱਚ ਪੈਨਸ਼ਨਰਾਂ ਵਲੋਂ ਵੱਧ ਚਡ਼੍ਹ ਕੇ ਹਿੱਸਾ ਲਿਆ ਜਾਵੇਗਾ। 

          ਮੀਟਿੰਗ ਵਿੱਚ ਬਖਤਾਵਰ ਸਿੰਘ, ਗੁਰਮੀਤ ਸਿੰਘ, ਹਰਭਜਨ ਸਿੰਘ, ਹਰਦਿਆਲ ਸਿੰਘ, ਅਵਤਾਰ ਸਿੰਘ, ਕ੍ਰਿਸ਼ਨ ਲਾਲ, ਸਰੂਪ ਲਾਲ, ਅਮਰਜੀਤ ਸਿੰਘ, ਤਰਸੇਮ ਸਿੰਘ, ਸੰਤੋਖ ਸਿੰਘ, ਨਿਰਮਲ ਸਿੰਘ, ਭਾਗ ਸਿੰਘ, ਜੋਗਾ ਸਿੰਘ, ਕੁਲਦੀਪ ਸਿੰਘ, ਜੋਗਿੰਦਰਪਾਲ, ਸੁਰਜੀਤ ਸਿੰਘ, ਗੁਰਦਿਆਲ ਸਿੰਘ, ਹਰਮੇਸ਼ ਲਾਲ, ਅਮਰੀਕ ਸਿੰਘ, ਪਿਆਰਾ ਸਿੰਘ, ਰਣਜੀਤ ਸਿੰਘ, ਸੁਰੇਸ਼ ਕੁਮਾਰ, ਕੇਵਲ ਸਿੰਘ, ਹਰਦਿਆਲ ਸਿੰਘ, ਅਵਤਾਰ ਸਿੰਘ, ਅਜਮੇਰ ਸਿੰਘ, ਗੁਰਮੇਲ ਸਿੰਘ, ਧੀਰ ਸਿੰਘ, ਪ੍ਰੇਮ ਕੁਮਾਰ ਆਦਿ ਹਾਜ਼ਰ ਸਨ।



Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

AFPI MOHALI ADMISSION 2024-25: ਮੁੰਡਿਆਂ ਲਈ NDA, ਆਰਮੀ , ਨੇਵੀ ਅਤੇ ਏਅਰ ਫੋਰਸ ਵਿੱਚ ਭਰਤੀ ਲਈ ਸੁਨਹਿਰੀ ਮੌਕਾ, ਅਰਜ਼ੀਆਂ ਦੀ ਮੰਗ

Maharaja Ranjit Singh Academy entrance test 2024-25 Registration Maharaja Ranjit Singh Academy entrance test 2024-25 ਪੰਜਾਬ ਸਰਕਾਰ ਦੀ ਮੋਹਾਲੀ ਵ...

RECENT UPDATES

Trends