ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਵੱਲੋਂ ਸਰਕਾਰੀ ਮੈਡੀਕਲ ਕਾਲਜ ਅੰਮਿ੍ਰਤਸਰ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

 ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਵੱਲੋਂ ਸਰਕਾਰੀ ਮੈਡੀਕਲ ਕਾਲਜ ਅੰਮਿ੍ਰਤਸਰ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼



342 ਕਰੋੜ ਰੁਪਏ ਦੇ ਪ੍ਰੋਜੈਕਟਾਂ ਨਾਲ ਅੰਮਿ੍ਰਤਸਰ ਮੈਡੀਕਲ ਕਾਲਜ ਤੇ ਹਸਪਾਤਲ ਦੀ ਬਦਲੇਗੀ ਨੁਹਾਰ




ਚੰਡੀਗੜ, 18 ਅਕਤੂਬਰ



ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਸਰਕਾਰੀ ਮੈਡੀਕਲ ਕਾਲਜ ਅੰਮਿ੍ਰਤਸਰ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰੇ ਨਿਰਦੇਸ਼ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਇਸ ਕਾਲਜ ਅਤੇ ਹਸਪਤਾਲ ਲਈ 341.50 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਵਿਵਸਥਾ ਕੀਤੀ ਗਈ ਹੈ। ਡਾ. ਰਾਜ ਕੁਮਾਰ ਵੇਰਕਾ ਅੱਜ ਇੱਥੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ‘ਚ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਫਰੀਦਕੋਟ ਦੇ ਵੀ.ਸੀ. ਡਾ. ਰਾਜ ਬਹਾਦਰ, ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਡਾ. ਅਵਨੀਸ਼ ਕੁਮਾਰ, ਜਾਇੰਟ ਡਾਇਰੈਕਟਰ ਡਾ. ਆਕਾਸ਼ਦੀਪ ਅਤੇ ਡਾ. ਪੁਨੀਤ ਗਿਰਧਰ ਹਾਜ਼ਰ ਸਨ।


 


ਅੰਮਿ੍ਰਤਸਰ ਸਰਕਾਰੀ ਮੈਡੀਕਲ ਕਾਲਜ ਵੱਲੋਂ 1920 ਤੋਂ ਸਿਹਤ ਦੇ ਖੇਤਰ ਵਿੱਚ ਨਿਭਾਈ ਜਾ ਰਹੀ ਭੂਮਿਕਾ ਦਾ ਜ਼ਿਕਰ ਕਰਦੇ ਹੋਏ ਅੱਜ ਏਥੇ ਡਾ. ਵੇਰਕਾ ਨੇ ਕਿਹਾ ਉਹ ਅੰਮਿ੍ਰਤਸਰ ਸਰਕਾਰੀ ਮੈਡੀਕਲ ਕਾਲਜ ਅਤੇ ਗੁਰੂ ਨਾਨਕ ਦੇਵ ਹਸਪਤਾਲ ਅੰਮਿ੍ਰਤਸਰ ਦਾ ਪੱਧਰ ਉੱਚਾ ਚੁੱਕਣ ਦੀ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨਾਂ ਨੇ ਅਧਿਕਾਰੀਆਂ ਨੂੰ ਚੱਲ ਰਹੇ ਪ੍ਰੋਜੈਕਟਾਂ ਨੂੰ ਲਾਗੂ ਕਰਨ ਵਿੱਚ ਤੇਜ਼ੀ ਲਿਆਉਣ ਆਖਿਆ। ਇਸੇ ਵੇਲੇ ਮੈਡੀਕਲ ਕਾਲਜ ਵਿੱਚ 190.36 ਕਰੋੜ ਦੇ ਪ੍ਰੋਜੈਕਟ ਚੱਲ ਰਹੇ ਹਨ। ਇਨਾਂ ਵਿੱਚੋਂ ਰੈਜੀਡੈਂਟ ਹੋਸਟਲ, ਸਟੇਟ ਕੈਂਸਰ ਇੰਸਟੀਚਿਊਟ, ਗਰਲਜ਼ ਹੋਸਟਲਜ਼ ਦਾ ਕੰਮ ਇਸੇ ਸਾਲ ਅਕੂਤਬਰ ਵਿੱਚ ਮੁਕੰਮਲ ਹੋ ਜਾਵੇਗਾ ਜਦਕਿ ਗਰੁੱਪ ਸੀ./ਡੀ ਲਈ 50 ਕੁਆਟਰ, ਮੋਰਚਰੀ, ਡੈਂਟਲ ਹੋਸਟਲਜ਼ ਅਤੇ ਨਰਸਿੰਗ ਹੋਸਟਲ ਇਸੇ ਸਾਲ ਦਸਬੰਰ ਵਿੱਚ ਬਣ ਕੇ ਤਿਆਰ ਹੋ ਜਾਣ ਦੀ ਪੱਕੀ ਸੰਭਾਵਨਾ ਹੈ। 104 ਕਰੋੜ ਰੁਪਏ ਦੀ ਲਾਗਤ ਨਾਲ ਮੁਰੰਮਤ ਅਤੇ ਨਵੀਨੀਕਰਨ ਦਾ ਕੰਮ ਮਾਰਚ 2022 ਵਿੱਚ ਮੁਕੰਮਲ ਹੋ ਜਾਵੇਗਾ। ਇਸ ਦਾ ਇਸੇ ਸਮੇਂ ਤੱਕ 60 ਫ਼ੀਸਦੀ ਕੰਮ ਪੂਰਾ ਹੋ ਗਿਆ ਹੈ। ਗੌਰਤਲਬ ਹੈ ਕਿ ਮੈਡੀਕਲ ਕਾਲਜ ਵਿੱਚ 16.5 ਕਰੋੜ ਰੁਪਏ ਦੇ ਕੰਮ ਪਹਿਲਾਂ ਹੀ ਮੁਕੰਮਲ ਹੋ ਚੁੱਕੇ ਹਨ ਜਿਨਾਂ ਵਿੱਚ ਬੇਸਿਕ ਸਾਇੰਸ ਬਲਾਕ ਅਤੇ ਸਟੂਡੈਂਟ ਸੈਂਟਰ ਸ਼ਾਮਲ ਹਨ।


 


ਡਾ. ਵੇਰਕਾ ਅਨੁਸਾਰ ਸਰਕਾਰੀ ਮੈਡੀਕਲ ਕਾਲਜ ਅਤੇ ਗੁਰੂ ਨਾਨਕ ਦੇਵ ਹਸਪਤਾਲ ਅੰਮਿ੍ਰਤਸਰ ਵਿੱਚ 134.64 ਕਰੋੜ ਰੁਪਏ ਦੇ ਹੋਰ ਨਵੇਂ ਪ੍ਰੋਜੈਕਟ ਪ੍ਰਵਾਨਗੀ ਦੀ ਪ੍ਰਕਿਰਿਆ ਅਧੀਨ ਹਨ। ਇਨਾਂ ਵਿੱਚ ਐਸ.ਟੀ.ਪੀ., ਈ.ਟੀ.ਪੀ., ਸੀਵਰੇਜ ਲਾਈਨ, ਵਾਰਡਨ ਹਾਊਸਜ਼, ਓਪਨ ਏਅਰ ਥੀਏਟਰ, ਡਾਕਰਟਾਂ ਦੀ ਰਿਹਾਇਸ਼, ਲੜਕਿਆਂ ਦਾ ਨਵਾਂ ਹੋਸਟਲ, ਖੇਡ ਸੁਵਿਧਾਵਾਂ, ਟੀ ਬੀ ਹਸਪਤਾਲ, ਮਾਡਲ ਬਲੱਡ ਬੈਂਕ, ਟਰੌਮਾ ਸੈਂਟਰ/ਐਮਰਜੈਂਸੀ ਬਲਾਕ ਦਾ ਕੰਮ ਸ਼ਾਮਲ ਹਨ ਜਿਸਨੂੰ ਦਸੰਬਰ 2022 ਤੱਕ ਪੂਰੇ ਕੀਤੇ ਜਾਣ ਦਾ ਪ੍ਰਸਤਾਵ ਹੈ ਜਦਕਿ ਟਰੌਮਾ ਸੈਂਟਰ/ਐਮਰਜੈਂਸੀ ਬਲਾਕ ਨੂੰ ਮੁਕੰਮਲ ਕਰਨ ਦਾ ਟੀਚਾ ਮਾਰਚ 2023 ਨਿਰਧਾਰਤ ਕੀਤਾ ਗਿਆ ਹੈ। ਡਾ. ਵੇਰਕਾ ਨੇ ਇਸ ਸਾਰੇ ਕੰਮਾਂ ਨੂੰ ਸਮੇਂ ਸਿਰ ਅਮਲ ਵਿੱਚ ਲਿਆਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਤਾਂ ਜੋ ਲੋਕਾਂ ਨੂੰ ਵਧੀਆ ਡਾਕਟਰੀ ਸਹੂਲਤਾਂ ਦਿੱਤੀਆਂ ਜਾ ਸਕਣ।

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends