ਪ੍ਰਾਇਮਰੀ ਤੋਂ ਮਾਸਟਰ ਕਾਡਰ ਦੀਆਂ ਤਰੱਕੀਆਂ ਸਬੰਧੀ ਹੋਈ ਮੁੱਖ ਅਧਿਆਪਕ ਜਥੇਬੰਦੀ ਦੀ ਇੱਕ ਅਹਿਮ ਮੀਟਿੰਗ:ਅਮਨਦੀਪ ਸਰਮਾ ਸੂਬਾ ਪ੍ਰਧਾਨ ਪੰਜਾਬ
ਤੁਰੰਤ ਤਰੱਕੀਆਂ ਨਾ ਹੋਈਆਂ ਤਾਂ ਕਰਾਂਗੇ ਮੁਹਾਲੀ ਵਿਖੇ ਰੋਸ ਮਾਰਚ:ਸਤਿੰਦਰ ਦੁਆਬਿਆ
ਪ੍ਰਾਇਮਰੀ ਤੋਂ ਮਾਸਟਰ ਕਾਡਰ ਦੇ ਵੱਖ ਵੱਖ ਵਿਸ਼ਿਆਂ ਦੀਆਂ ਤਰੱਕੀਆਂ ਲੈ ਕੇ ਅੱਜ ਮੁੱਖ ਅਧਿਆਪਕ ਅਤੇ ਸੈਂਟਰ ਮੁੱਖ ਅਧਿਆਪਕ ਜਥੇਬੰਦੀ ਪੰਜਾਬ ਦੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਅਮਨਦੀਪ ਸ਼ਰਮਾ ਸੂਬਾ ਜਨਰਲ ਸਕੱਤਰ ਸਤਿੰਦਰ ਦੁਆਬੀਆ ਦੀ ਅਗਵਾਈ ਵਿਚ ਹੋਈ ਜਥੇਬੰਦੀ ਦੀ ਮੀਟਿੰਗ ਦੀ ਸ਼ੁਰੂਆਤ ਕਰਦਿਆਂ ਸੂਬਾ ਪ੍ਰਧਾਨ ਅਮਨਦੀਪ ਸ਼ਰਮਾ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਪ੍ਰਾਇਮਰੀ ਅਧਿਆਪਕ ਤਰੱਕੀਆਂ ਦੀ ਉਡੀਕ ਕਰਦੇ ਰਿਟਾਇਰ ਹੋ ਰਹੇ ਹਨ ਪ੍ਰੰਤੂ ਵਿਭਾਗ ਵਿੱਚ ਉਨ੍ਹਾਂ ਦੀ ਕੋਈ ਬਾਂਹ ਨਹੀਂ ਫੜ ਰਿਹਾ ਪਿਛਲੇ ਦੋ ਮਹੀਨਿਆਂ ਤੋਂ ਤਰੱਕੀਆਂ ਦੀਆਂ ਲਿਸਟਾ ਦੀ ਉਡੀਕ ਕਰ ਰਹੇ ਅਧਿਆਪਕਾਂ ਰਿਟਾਇਰ ਹੋ ਰਹੇ ਹਨ ਜਾਂ ਉਨ੍ਹਾਂ ਦੀ ਨੇੜਲੇ ਸਟੇਸ਼ਨ ਨਵੀਂ ਭਰਤੀ ਰਾਹੀਂ ਭਰੇ ਗਏ ਹਨ ਜਿਸ ਕਾਰਨ ਅਧਿਆਪਕਾਂ ਦੇ ਮਨਾ ਵਿੱਚ ਗਹਿਰਾ ਰੋਸ ਹੈ। ਜਥੇਬੰਦੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਤਿੰਦਰ ਸਿੰਘ ਦੁਆਬੀਆਂ ਨੇ ਕਿਹਾ ਕਿ ਇਸ ਹਫਤੇ ਜਥੇਬੰਦੀ ਨਵੇਂ ਸਿੱਖਿਆ ਸਕੱਤਰ ਨਾਲ ਪੰਜਾਬ ਨਲ ਗੱਲਬਾਤ ਕਰੇਗੀ ਜੇਕਰ ਮਸਲਾ ਹੱਲ ਨਹੀਂ ਹੁੰਦਾ ਤਾਂ ਫਿਰ ਪੰਜਾਬ ਭਰ ਦੇ ਐਮ ਐਲ ਏ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਤਰੱਕੀਆ ਸਬੰਧੀ ਰੋਸ ਪੱਤਰ ਭੇਜੇ ਜਾਣਗੇ
।ਮੀਟਿੰਗ ਨੂੰ ਅੱਜ ਸੂਬਾ ਮੀਤ ਪ੍ਰਧਾਨ ਜਸ਼ਨਦੀਪ ਕੁਲਾਣਾ ,ਉਪ ਪ੍ਰਧਾਨ ਰਗਵਿੰਦਰ ਸਿੰਘ ਧੂਲਕਾ,ਸੂਬਾ ਜੁਆਇੰਟ ਸਕੱਤਰ ਰਕੇਸ਼ ਕੁਮਾਰ ਚੋਟੀਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਤਰੱਕੀ ਹਰੇਕ ਅਧਿਆਪਕ ਦਾ ਹੱਕ ਹੈ ਅਤੇ ਇਹ ਹੱਕ ਉਸ ਨੂੰ ਸਮੇਂ ਸਿਰ ਮਿਲਣਾ ਚਾਹੀਦਾ ਹੈ। ਮੀਟਿੰਗ ਘਣਸ਼ਾਮ ਫਾਜ਼ਿਲਕਾ, ਪਰਮਜੀਤ ਗੁਰਦਾਸਪੁਰ, ਓਮ ਪ੍ਰਕਾਸ਼ ਸੰਗਰੂਰ ,ਕਮਲ ਗੋਇਲ ਸੁਨਾਮ ,ਜਸਬੀਰ ਸਿੰਘ ਹੁਸ਼ਿਆਰਪੁਰ ,ਗੁਰਜੰਟ ਸਿੰਘ ਬੱਛੂਆਣਾ ਆਦਿ ਨੇ ਵੀ ਸੰਬੋਧਨ ਕੀਤਾ।