ਮਾਣ ਭੱਤਾ ਵਰਕਰਾਂ ਅਤੇ ਰੈਗੂਲਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ 'ਪੱਕੇ ਮੋਰਚੇ' ਦੇ ਚੌਥੇ ਦਿਨ ਵੀ ਮੋਰਿੰਡਾ ਵਿਖੇ ਰੋਸ ਮੁਜ਼ਾਹਰਾ

 ਮਾਣ ਭੱਤਾ ਵਰਕਰਾਂ ਅਤੇ ਰੈਗੂਲਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ 'ਪੱਕੇ ਮੋਰਚੇ' ਦੇ ਚੌਥੇ ਦਿਨ ਵੀ ਮੋਰਿੰਡਾ ਵਿਖੇ ਰੋਸ ਮੁਜ਼ਾਹਰਾ 


ਹੱਕੀ ਮੰਗਾਂ ਵਿਸਾਰਨ ਤੋਂ ਖਫਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਪੰਜਾਬ ਸਰਕਾਰ ਨੂੰ ਹਰੇਕ ਮੁਹਾਜ਼ 'ਤੇ ਘੇਰਨ ਦੀ ਚਿਤਾਵਨੀ  


ਦਲਜੀਤ ਕੌਰ ਭਵਾਨੀਗੜ੍ਹ


ਮੋਰਿੰਡਾ, 19 ਅਕਤੂਬਰ, 2021 : ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ, ਮਾਣ-ਭੱਤਾ ਵਰਕਰਾਂ 'ਤੇ ਘੱਟੋ-ਘੱਟ ਉਜਰਤਾਂ ਲਾਗੂ ਕਰਵਾਉਣ, ਛੇਵੇਂ ਪੰਜਾਬ ਤਨਖਾਹ ਕਮਿਸ਼ਨ ਨੂੰ ਮੁਲਾਜ਼ਮ ਹਿੱਤਾਂ ਅਨੁਸਾਰ ਸੋਧ ਕੇ ਲਾਗੂ ਕਰਵਾਉਣ, ਪਰਖ ਸਮਾਂ ਐਕਟ ਰੱਦ ਕਰਦੇ ਹੋਏ 31-12-2015 ਤੋਂ ਬਾਅਦ ਭਰਤੀ/ਰੈਗੂਲਰ ਹੋਏ ਮੁਲਾਜ਼ਮਾਂ ਨੂੰ ਹੋਰਨਾਂ ਮੁਲਾਜ਼ਮਾਂ ਦੇ ਬਰਾਬਰ ਲਾਭ ਦਿਵਾਉਣ, 1 ਅਪ੍ਰੈਲ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਉੱਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ, ਪੈਨਸ਼ਨਰਾਂ ਦੇ ਤਨਖਾਹ ਕਮਿਸ਼ਨ ਦਾ ਨੋਟੀਫਿਕੇਸ਼ਨ ਜਾਰੀ ਕਰਵਾਉਣ, 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ 'ਤੇ ਕੇੰਦਰ ਦੀ ਬਜਾਏ ਪੰਜਾਬ ਦੇ ਤਨਖਾਹ ਸਕੇਲ ਲਾਗੂ ਕਰਵਾਉਣ ਸਮੇਤ ਹੋਰ ਮੁਲਾਜ਼ਮ ਮੰਗਾਂ ਸੰਬੰਧੀ 'ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ' ਵੱਲੋਂ ਮੋਰਿੰਡਾ ਬੱਸ ਅੱਡੇ ਦੇ ਨੇੜੇ 16 ਅਕਤੂਬਰ ਤੋਂ ਸ਼ੁਰੂ ਕੀਤੇ 'ਪੱਕੇ ਮੋਰਚੇ' ਦੇ ਚੌਥੇ ਦਿਨ ਡੈਮੋਕ੍ਰੇਟਿਕ ਮੁਲਾਜ਼ਮ ਫੈੱਡਰੇਸ਼ਨ (ਡੀ.ਐੱਮ.ਐੱਫ.) ਦੇ ਸੱਦੇ ਤਹਿਤ ਪੰਜਾਬ ਭਰ ਵਿੱਚੋਂ ਸੈਂਕੜੇ ਮੁਲਾਜ਼ਮਾਂ ਨੇ ਹਿੱਸਾ ਲਿਆ ਅਤੇ ਮੋਰਿੰਡੇ ਸ਼ਹਿਰ ਵਿੱਚ ਰੋਹ ਭਰਪੂਰ ਮਸਾਲ ਮਾਰਚ ਕੱਢਿਆ।


ਇਸ ਤੋਂ ਪਹਿਲਾਂ ਸਾਂਝੇ ਫਰੰਟ ਦੀ ਅਗਵਾਈ ਵਿੱਚ ਪੰਜਾਬ ਦੇ ਕੋਨੇ ਕੋਨੇ ਵਿੱਚ ਪੁੱਜੇ ਸੈਂਕੜੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ-ਭੱਤਾ ਵਰਕਰਾਂ ਨੂੰ ਸੰਬੋਧਨ ਕਰਦਿਆਂ ਡੀ.ਐਮ.ਐਫ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ, ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਟੈਕਨੀਕਲ ਐਂਡ ਮਕੈਨੀਕਲ ਇੰਪ: ਯੂਨੀਅਨ ਦੇ ਸੂਬਾਈ ਆਗੂ ਮਲਾਗਰ ਸਿੰਘ ਖਮਾਣੋਂ, ਡੈਮੋਕਰੇਟਿਕ ਜੰਗਲਾਤ ਵਰਕਰਾਂ ਦੇ ਜਨਰਲ ਸਕੱਤਰ ਬਲਵੀਰ ਸਿਵੀਆਂ, ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਦੇ ਜਨਰਲ ਸਕੱਤਰ ਪਰਮਜੀਤ ਕੌਰ ਮਾਨ ਅਤੇ ਮਿਡ ਡੇ ਮੀਲ ਵਰਕਰ ਯੂਨੀਅਨ ਦੇ ਆਗੂ ਕੁਲਵਿੰਦਰ ਕੌਰ ਜਲੰਧਰ, ਐਨ.ਐਚ.ਐਮ. ਦੇ ਆਗੂ ਕਿਰਨਜੀਤ ਕੌਰ ਅਤੇ ਜਸਵਿੰਦਰ ਕੌਰ ਰੰਧਾਵਾ, ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਸੂਬਾ ਕਨਵੀਨਰ ਅਤਿੰਦਰਪਾਲ ਘੱਗਾ ਨੇ ਕਿਹਾ ਕਿ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਕੈਪਟਨ ਅਮਰਿੰਦਰ ਸਿੰਘ ਵਾਂਗ ਹੀ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ-ਭੱਤਾ ਵਰਕਰਾਂ ਦੀਆਂ ਮੰਗਾਂ ਪੂਰੀਆਂ ਕਰਨ ਤੋਂ ਹੱਥ ਪਿੱਛੇ ਖਿੱਚਿਆ ਜਾ ਰਿਹਾ ਹੈ। 


ਮੁਲਾਜ਼ਮ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਕੈਪਟਨ ਅਤੇ ਹੁਣ ਚੰਨੀ ਸਰਕਾਰ ਵਲੋਂ ਸਾਲ 1991 ਵਿੱਚ ਦੇਸ਼ੀ-ਵਿਦੇਸ਼ੀ ਕਾਰਪੋਰੇਟਾਂ ਦੇ ਇਸ਼ਾਰੇ 'ਤੇ ਕਾਂਗਰਸ ਪਾਰਟੀ ਦੀ ਕੇਂਦਰ ਸਰਕਾਰ ਰਾਹੀਂ ਲਿਆਂਦੀਆਂ ਨਿੱਜੀਕਰਨ ਪੱਖੀ ਨੀਤੀਆਂ ਨੂੰ ਜਾਰੀ ਰੱਖਣ ਲਈ ਹੀ ਬਜ਼ਿੱਦ ਹਨ। ਸਗੋਂ ਹੱਕ ਮੰਗਦੇ ਲੋਕਾਂ ਨੂੰ ਜਿਹੜੀ ਧੱਕੇਸ਼ਾਹੀ ਦਾ ਸਾਹਮਣਾ ਪਟਿਆਲੇ ਵਿੱਚ ਕਰਨਾ ਪੈਂਦਾ ਸੀ, ਹੁਣ ਉਸ ਦਾ ਸਾਹਮਣਾ ਮੁੱਖ ਮੰਤਰੀ ਚੰਨੀ ਦੀ ਮੋਰਿੰਡਾ ਰਿਹਾਇਸ਼ ਅੱਗੇ ਕਰਨਾ ਪੈ ਰਿਹਾ ਹੈ। 


ਆਗੂਆਂ ਨੇ ਕਿਹਾ ਕਿ ਲੋਕਾਂ ਦੇ ਬੁਨਿਆਦੀ ਮਸਲੇ, ਜਿਨ੍ਹਾਂ ਵਿਚ ਘਰ-ਘਰ ਰੁਜ਼ਗਾਰ ਦੇਣਾ, ਕੱਚੇ ਮੁਲਾਜ਼ਮ ਪੱਕੇ ਕਰਨਾ, ਤਨਖਾਹ ਕਮਿਸ਼ਨ ਮੁਲਾਜ਼ਮ ਹਿਤਾਂ ਅਨੁਸਾਰ ਲਾਗੂ ਕਰਨਾ, ਪੁਰਾਣੀ ਪੈਨਸ਼ਨ ਪ੍ਰਣਾਲੀ ਬਹਾਲ ਕਰਨਾ, ਡੀ.ਏ. ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਵਾਉਣ ਆਦਿ ਦਾ ਯੋਗ ਨਿਬੇੜਾ ਕਰਨ ਦੀ ਥਾਂ ਕੇਵਲ ਸਮਾਂ ਟਪਾਇਆ ਜਾ ਰਿਹਾ ਹੈ। 



ਇਸ ਮੌਕੇ ਆਗੂਆਂ ਨੇ ਐਲਾਨ ਕੀਤਾ ਹੈ ਕਿ ਮੁੱਖ ਮੰਤਰੀ ਪੰਜਾਬ ਨਾਲ 21 ਅਕਤੂਬਰ ਨੂੰ ਤੈਅਸ਼ੁਦਾ ਮੀਟਿੰਗ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਸਲੇ ਹੱਲ ਨਾ ਹੋਣ ਦੀ ਸੂਰਤ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।


ਅੱਜ ਦੇ ਇਕੱਠ ਨੂੰ ਮੁਕੇਸ਼ ਗੁਜਰਾਤੀ, ਅਸ਼ਵਨੀ ਅਵਸਥੀ, ਗੁਰਮੀਤ ਸਿੰਘ ਸੁਖਪੁਰ, ਸ਼ਕੁੰਤਲਾ ਸਰੋਏ, ਹਰਜੀਤ ਕੌਰ ਸਮਰਾਲਾ, ਹਰਜਿੰਦਰ ਸਿੰਘ ਖਮਾਣੋਂ, ਕਰਮਜੀਤ ਸਿੰਘ ਕਲੇਰ, ਸਤਨਾਮ ਸਿੰਘ ਕਜੌਲੀ, ਅਜੀਬ ਦਿਵੇਦੀ, ਨਛੱਤਰ ਸਿੰਘ ਤਰਨ ਤਾਰਨ, ਕੁਲਵਿੰਦਰ ਸਿੰਘ ਜਲੰਧਰ, ਲਖਵਿੰਦਰ ਸਿੰਘ, ਗੁਰਜੀਤ ਘੱਗਾ, ਗੁਰਮੁਖ ਲੋਕ ਪ੍ਰੇਮੀ, ਦਲਜੀਤ ਸਫੀਪੁਰ, ਜਸਵਿੰਦਰ ਔਜਲਾ ਅਤੇ ਨਛੱਤਰ ਸਿੰਘ ਤਰਨਤਾਰਨ ਨੇ ਵੀ ਸੰਬੋਧਨ ਕੀਤਾ।

Featured post

BFUHS NURSING ADMISSION 2024-25 : ਬਾਬਾ ਫਰੀਦ ਯੂਨੀਵਰਸਿਟੀ ਤੋਂ ਕਰੋ ਬੀਐਸਸੀ ਨਰਸਿੰਗ, 23 ਮਈ ਤੱਕ ਕਰੋ ਅਪਲਾਈ

  Baba Farid University of Health Sciences Invites Applications for Basic B.Sc. Nursing Course Baba Farid University of Health Sciences, Far...

BOOK YOUR SPACE ( ਐਡ ਲਈ ਸੰਪਰਕ ਕਰੋ )

BOOK YOUR SPACE ( ਐਡ ਲਈ ਸੰਪਰਕ ਕਰੋ )
Make this space yours

RECENT UPDATES

Trends