ਅਧਿਕਾਰੀ ਅਤੇ ਅਧਿਆਪਕ ਮਿਲ ਕੇ ਪੰਜਾਬ ਦੀ ਸਕੂਲੀ ਸਿੱਖਿਆ ਨੂੰ ਅੱਵਲ ਬਣਾਈ ਰੱਖਣ ਲਈ ਯਤਨਸ਼ੀਲ : ਸਿੱਖਿਆ ਸਕੱਤਰ

 ਅਧਿਕਾਰੀ ਅਤੇ ਅਧਿਆਪਕ ਮਿਲ ਕੇ ਪੰਜਾਬ ਦੀ ਸਕੂਲੀ ਸਿੱਖਿਆ ਨੂੰ ਅੱਵਲ ਬਣਾਈ ਰੱਖਣ ਲਈ ਯਤਨਸ਼ੀਲ : ਸਿੱਖਿਆ ਸਕੱਤਰ

ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਐਲੀਮੈਂਟਰੀ ਸਿੱਖਿਆ, ਡਾਇਟ ਪ੍ਰਿੰਸੀਪਲਾਂ ਅਤੇ ਬੀਪੀਈਓਜ਼ ਦੀ ਇੱਕ ਦਿਨਾਂ ਸਿਖਲਾਈ ਵਰਕਸ਼ਾਪ ਆਯੋਜਿਤ



ਐੱਸ.ਏ.ਐੱਸ. ਨਗਰ 1 ਅਕਤੂਬਰ (  )

ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿੱਚ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਐਲੀਮੈਂਟਰੀ ਸਿੱਖਿਆ, ਪ੍ਰਿੰਸੀਪਲ ਡਾਈਟ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨੂੰ ਰਾਸ਼ਟਰੀ ਪ੍ਰਾਪਤੀ ਸਰਵੇਖਣ ਦੀ ਤਿਆਰੀ ਲਈ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਕਰਵਾਈ ਗਈ ਇੱਕ ਦਿਨਾਂ ਸਿੱਖਣ ਸਹਾਇਕ ਸਮੱਗਰੀ ਸਬੰਧੀ ਸਿਖਲਾਈ ਵਰਕਸ਼ਾਪ ਵਿੱਚ ਸੰਬੋਧਨ ਕਰਦਿਆਂ ਕਿਹਾ ਕਿ ਸਮੂਹ ਸਿੱਖਿਆ ਅਧਿਕਾਰੀਆਂ ਨੇ ਪੰਜਾਬ ਦੀ ਸਕੂਲੀ ਸਿੱਖਿਆ ਨੂੰ ਦੇਸ਼ ਵਿੱਚ ਅੱਵਲ ਬਣਾਉਣ ਲਈ ਵਡਮੁੱਲਾ ਯੋਗਦਾਨ ਪਾਇਆ ਹੈ। ਉਹਨਾਂ ਸਮੂਹ ਸਿੱਖਿਆ ਅਧਿਕਾਰੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਇਸ ਮੁਕਾਮ ਨੂੰ ਬਣਾਈ ਰੱਖਣ ਲਈ ਸਿੱਖਿਆ ਅਧਿਕਾਰੀ ਇੱਕ ਬਿਹਤਰੀਨ ਅਤੇ ਪਰਿਪੱਕ ਟੀਮ ਵੱਜੋਂ ਮਿਲ ਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਿੱਚ ਵਧੀਆ ਨਤੀਜੇ ਲੈਣ ਲਈ ਉਤਸ਼ਾਹ ਭਰ ਰਹੇ ਹਨ। ਉਹਨਾਂ ਕਿਹਾ ਕਿ ਵਿਭਾਗ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਰਾਸ਼ਟਰੀ ਪ੍ਰਾਪਤੀ ਸਰਵੇਖਣ (ਨੈਸ-2021) ਸਬੰਧੀ ਜਾਗਰੂਕ ਕਰਨ ਲਈ ਲਗਾਤਾਰ ਸਿੱਖਣ ਸਹਾਇਕ ਸਮੱਗਰੀ ਆਫ-ਲਾਈਨ ਅਤੇ ਆਨ-ਲਾਈਨ ਭੇਜੀ ਜਾ ਰਹੀ ਹੈ। ਸਿੱਖਿਆ ਅਧਿਕਾਰੀ ਯਕੀਨੀ ਬਣਾਉਣ ਕਿ ਇਸ ਸਮੱਗਰੀ ਦੀ ਸੁਚਾਰੂ ਵਰਤੋਂ ਕਰਕੇ ਵਿਦਿਆਰਥੀਆਂ ਨੂੰ ਅਭਿਆਸ ਕਰਵਾਇਆ ਜਾਵੇ। ਇਸ ਨਾਲ ਜਿੱਥੇ ਬੱਚੇ ਆਪਣਾ ਪਾਠਕ੍ਰਮ ਸਮਝਣ ਦੇ ਯੋਗ ਹੋ ਜਾਣਗੇ ਉੱਥੇ ਭਵਿੱਖ ਵਿੱਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵੀ ਤਿਆਰੀ ਕਰ ਸਕਣਗੇ। ਉਹਨਾਂ ਸਮੂਹ ਅਧਿਕਾਰੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਉਹਨਾਂ ਦੀ ਲਗਨ ਅਤੇ ਮਿਹਨਤ ਸਦਕਾ ਸਮਾਰਟ ਸਕੂਲ ਮੁਹਿੰਮ, ਦਾਖ਼ਲਾ ਮੁਹਿੰਮ, ਰੰਗਦਾਰ ਫਰਨੀਚਰ, ਪੁਸਤਕ ਲੰਗਰ, ਇੰਗਲਿਸ਼ ਬੂਸਟਰ ਕਲੱਬਾਂ, ਮਾਪੇ-ਅਧਿਆਪਕ ਮਿਲਣੀਆਂ, ਅੱਖਰਕਾਰੀ ਮੁਹਿੰਮ ਬਹੁਤ ਹੀ ਜਿਆਦਾ ਸਫ਼ਲ ਰਹੀਆਂ ਹਨ। ਜਿਸ ਲਈ ਸਮੂਹ ਅਧਿਆਪਕ ਵਧਾਈ ਦੇ ਪਾਤਰ ਹਨ।

ਇਸ ਮੌਕੇ ਡਾ. ਦਵਿੰਦਰ ਸਿੰਘ ਬੋਹਾ ਸਟੇਟ ਕੋਆਰਡੀਨੇਟਰ ‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ’ ਨੇ ਸਮੂਹ ਸਿੱਖਿਆ ਅਧਿਕਾਰੀਆਂ ਨੂੰ ਸਿਖਲਾਈ ਵਰਕਸ਼ਾਪ ਦੌਰਾਨ ਰਾਸ਼ਟਰੀ ਪ੍ਰਾਪਤੀ ਸਰਵੇਖਣ ਦੀ ਤਿਆਰੀ ਲਈ ਭੇਜੀ ਜਾ ਰਹੀ ਸਿੱਖਣ ਸਿਖਾਉਣ ਸਮੱਗਰੀ, ਸਕੂਲਾਂ ਵਿੱਚ ਭੇਜੀਆਂ ਜਾ ਰਹੀਆਂ ਆਨਲਾਈਨ ਕੁਇਜ਼ ਜਾਂ ਮੌਕ ਟੈਸਟਾਂ ਦੇ ਲਈ ਓ.ਐੱਮ.ਆਰ. ਸ਼ੀਟ ਦੀ ਵਰਤੋਂ, ਨਤੀਜਿਆਂ ਦੇ ਵਿਸ਼ਲੇਸ਼ਣ ਸਬੰਧੀ ਜਾਣਕਾਰੀ ਸਾਂਝੀ ਕੀਤੀ। ਮੁੱਖ ਦਫ਼ਤਰ ਵੱਲੋਂ ਗੁਰਤੇਜ ਸਿੰਘ, ਹਰਜੀਤ ਕੌਰ, ਨੀਲਮ ਕੁਮਾਰੀ, ਗੁਰਿੰਦਰ ਕੌਰ ਅਤੇ ਦਵਿੰਦਰ ਸਿੰਘ ਨੇ ਸਿਖਲਾਈ ਵਰਕਸ਼ਾਪ ਵਿੱਚ ਬਤੌਰ ਰਿਸੋਰਸ ਪਰਸਨ ਕਾਰਜ ਕੀਤਾ।

💐🌿Follow us for latest updates 👇👇👇

Featured post

Pay Anomaly: ਸਿੱਖਿਆ ਵਿਭਾਗ ਅਧਿਆਪਕਾਂ ਦੇ ਪੇਅ ਅਨਾਮਲੀ ਦੇ ਕੇਸਾਂ ਨੂੰ ਹੱਲ ਕਰਨ ਸਬੰਧੀ ਗਾਈਡਲਾਈਨਜ਼ ਜਾਰੀ

News Report: Punjab Education Department Order Punjab Education Department Directs DEOs to Immediately Resolve ETT Pay Anomaly ...

RECENT UPDATES

Trends