ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਵੱਲੋਂ ਨਰਸਿੰਗ ਟ੍ਰੇਨਿੰਗ ਕਾਲਜਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ

 ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਵੱਲੋਂ ਨਰਸਿੰਗ ਟ੍ਰੇਨਿੰਗ ਕਾਲਜਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ


ਨਰਸਿੰਗ ਕਾਲਜਾਂ ਨੂੰ ਸਿੱਖਿਆ ਦੇ ਖੇਤਰ ਵਿੱਚ ਨਿਰੋਈ ਭੂਮਿਕਾ ਨਿਭਾਉਣ ਦੀ ਅਪੀਲ



ਚੰਡੀਗੜ, 6 ਅਕਤੂਬਰ



ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਨਰਸਿੰਗ ਟ੍ਰੇਨਿੰਗ ਕਾਲਜਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦੁਵਾਇਆ ਹੈ ਅਤੇ ਇਸ ਦੇ ਨਾਲ ਹੀ ਉਨਾਂ ਨੇ ਨਰਸਿੰਗ ਦੇ ਵਿਦਿਆਰਥੀਆਂ ਨੂੰ ਵਧੀਆਂ ਵਾਤਾਵਰਣ ਅਤੇ ਸਹੂਲਤਾਂ ਦੇਣ ਦੀ ਨਰਸਿੰਗ ਟ੍ਰੇਨਿੰਗ ਕਾਲਜਾਂ ਨੂੰ ਅਪੀਲ ਕੀਤੀ ਹੈ ਤਾਂ ਜੋ ਇਨਾਂ ਕਾਲਜਾਂ ਦੇ ਵਿਦਿਆਰਥੀ ਮਿਆਰੀ ਸਿੱਖਿਆ ਹਾਸਲ ਕਰ ਸਕਣ।


 



ਅੱਜ ਸਥਾਨਿਕ ਪੰਜਾਬ ਭਵਨ ਵਿਖੇ ਨਰਸਿੰਗ ਟ੍ਰੇਨਿੰਗ ਕਾਲਜਾਂ ਦੀਆਂ ਐਸੋਸ਼ੀਏਸ਼ਨਾਂ ਦੇ ਨੁਮਾਇੰਦਿਆਂ ਵੱਲੋਂ ਉਠਾਏ ਗਏ ਮੁੱਦਿਆਂ ਦਾ ਜਾਇਜਾ ਲੈਣ ਦਾ ਵਿਸ਼ਵਾਸ ਦਵਾਉਦੇ ਹੋਏ ਡਾ. ਵੇਰਕਾ ਨੇ ਕਿਹਾ ਕਿ ਉਹ ਇੰਡੀਅਨ ਨਰਸਿੰਗ ਕੌਂਸਲ ਦੇ ਨਿਯਮਾਂ ਅਤੇ ਬਾਕੀ ਸੂਬਿਆਂ ਵੱਲੋਂ ਅਪਣਾਏ ਜਾਂਦੇ ਢੰਗ ਤਰੀਕਿਆਂ ਦਾ ਅਧਿਆਨ ਕਰਨ ਤੋਂ ਬਾਅਦ ਨਰਸਿੰਗ ਕਾਲਜਾਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਕਦਮ ਚੁੱਕਣਗੇ। ਨਰਸਿੰਗ ਕਾਲਜਾਂ ਵਿੱਚ ਦਖਲਾ ਟੈਸਟ ਦੇ ਆਧਾਰ ’ਤੇ ਇਸ ਸਾਲ ਹੋਏ ਬਹੁਤ ਘੱਟ ਦਾਖਲਿਆਂ ਬਾਰੇ ਐਸੋਸ਼ੀਏਸ਼ਨਾਂ ਵੱਲੋਂ ਉਠਾਏ ਮੁੱਦੇ ਦੇ ਸਬੰਧ ਵਿੱਚ ਉਨਾਂ ਨੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੂੰ ਇਸ ਦਾ ਜਾਇਜਾ ਲੈਣ ਲਈ ਆਖਿਆ। ਗੌਰਤਲਬ ਹੈ ਕਿ ਇਸ ਸਮੇਂ ਪੰਜਾਬ ਵਿੱਚ 103 ਨਰਸਿੰਗ ਕਾਲਜ ਹਨ ਅਤੇ ਇਨਾਂ ਵਿੱਚ 5060 ਸੀਟਾਂ ਹਨ।


 


ਬਾਹਰਲੇ ਸੂਬਿਆਂ ਦੇ ਵਿਦਿਆਰਥੀਆਂ ਦੀ ਮੁੜ ਰਜਿਸਟ੍ਰੇਸ਼ਨ ਦੀ ਮੌਜੂਦਾ ਵਿਵਸਥਾ, ਹਰ ਸਾਲ ਕਾਲਜਾਂ ਦੀ ਇੰਸਪੈਕਸ਼ਨ ਅਤੇ ਕਾਲਜਾਂ ਵਾਸਤੇ ਜ਼ਮੀਨ ਦੀ ਮੌਜੂਦਾ ਸੀਮਾਂ ਘਟਾਉਣ ਬਾਰੇ ਉਠਾਏ ਗਏ ਮੁੱਦਿਆਂ ਨੂੰ ਡਾ. ਵੇਰਕਾ ਨੇੇ ਘੋਖਣ ਅਤੇ ਇਸ ਦਾ ਕੋਈ ਹੱਲ ਕੱਢਣ ਦਾ ਵੀ ਭਰੋਸਾ ਦੁਵਾਇਆ। ਉਨਾਂ ਨੇ ਨਰਸਿੰਗ ਕਾਲਜਾਂ ਨੂੰ ਸਿੱਖਿਆ ਦੇ ਖੇਤਰ ਵਿੱਚ ਨਿਰੋਈ ਭੂਮਿਕਾ ਨਿਭਾਉਣ ਲਈ ਕਿਹਾ ਤਾਂ ਜੋ ਨਰਸਿੰਗ ਵਿਦਿਆਰਥੀ ਸਿਹਤ ਦੇ ਖੇਤਰ ਵਿੱਚ ਆਪਣਾ ਵਧੀਆ ਯੋਗਦਾਨ ਦੇ ਸਕਣ ਅਤੇ ਸਮਾਜ ਵਿੱਚ ਉਸਾਰੂ ਭੂਮਿਕਾ ਨਿਭਾਅ ਸਕਣ।


 


ਮੀਟਿੰਗ ਦੌਰਾਨ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਪਿੰ੍ਰਸੀਪਲ ਸਕੱਤਰ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵ, ਪਿ੍ਰਸੀਪਲ ਸਕੱਤਰ ਡਾਕਟਰੀ ਸਿੱਖਿਆ ਤੇ ਖੋਜ ਸ੍ਰੀ ਅਲੋਕ ਸ਼ੇਖਰ, ਵਧੀਕ ਸਕੱਤਰ ਸ੍ਰੀ ਰਾਹੁਲ ਗੁਪਤਾ, ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ, ਡਾਕਟਰੀ ਸਿੱਖਿਆ ਤੇ ਖੋਜ ਵਿਭਾਗ ਦੇ ਡਾਇਰੈਕਟਰ ਡਾ. ਸੁਜਾਤਾ ਸ਼ਰਮਾ ਸਾਬਕਾ ਮੰਤਰੀ ਸ੍ਰੀ ਅਸ਼ਵਨੀ ਸੇਖੜੀ, ਸਾਬਕਾ ਮੰਤਰੀ ਸ੍ਰੀਮਤੀ ਮਾਲਤੀ ਥਾਪਰ ਤੋਂ ਇਲਾਵਾ ਵੱਖ ਵੱਖ ਐਸੋਸ਼ੀਏਸ਼ਨਾਂ ਦੇ ਆਹੁੁਦੇਦਾਰ ਹਾਜ਼ਰ ਸਨ।


 

Featured post

Punjab Board Class 10th Result 2025 Link : ਨਤੀਜਾ ਜਲਦੀ ਹੋਵੇਗਾ ਘੋਸ਼ਿਤ

 PSEB: 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਇਸ ਦਿਨ ਐਸ.ਏ.ਐਸ. ਨਗਰ, 30 ਅਪ੍ਰੈਲ ( ਜਾਬਸ ਆਫ ਟੁਡੇ ): Result is delay...

RECENT UPDATES

Trends