Election news ;ਪੱਛਮੀ ਬੰਗਾਲ ਦੀ ਭਵਾਨੀਪੁਰ ਸੀਟ ’ਤੇ ਮਮਤਾ ਬੈਨਰਜੀ ਅੱਗੇ

ਪੱਛਮੀ ਬੰਗਾਲ ਦੀ ਭਵਾਨੀਪੁਰ ਸੀਟ ’ਤੇ ਹੋਈਆਂ ਜ਼ਿਮਨੀ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਅੱਜ ਹੋ ਰਹੀ ਹੈ। ਇਸ ਸੀਟ 'ਤੇ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਕਿਸਮਤ ਦਾਅ 'ਤੇ ਲੱਗੀ ਹੈ। ਮਮਤਾ ਨੇ ਸ਼ੁਰੂਆਤੀ ਰੁਝਾਨਾਂ ਵਿਚ ਆਪਣੇ ਮੁਕਾਬਲੇਬਾਜ਼ ਭਾਜਪਾ ਦੀ ਪ੍ਰਿਅੰਕਾ ਟਿਬਰੇਵਾਲਾ ਤੋਂ ਲਗਾਤਾਰ ਅੱਗੇ ਚੱਲ ਰਹੀ ਹੈ। ਭਵਾਨੀਪੁਰ ਸੀਟ ਵਿਚ ਤੀਜੇ ਰਾਊਂਡ ਦੀ ਵੋਟਿੰਗ ਮਗਰੋਂ ਚੋਣ ਕਮਿਸ਼ਨ ਦੇ ਅੰਕੜਿਆਂ ਮੁਤਾਬਕ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਨੇ ਤਗੜੀ ਲੀਡ ਬਣਾ ਲਈ ਹੈ।



 ਮਮਤਾ ਬੈਨਰਜੀ ਅਤੇ ਤ੍ਰਿਣਮੂਲ ਕਾਂਗਰਸ (TMC) ਸੁਪਰੀਮੋ ਭਾਜਪਾ ਉਮੀਦਵਾਰ ਪ੍ਰਿਅੰਕਾ ਟਿਬਰੇਵਾਲ ਦੇ 881 ਵੋਟਾਂ ਦੇ ਮੁਕਾਬਲੇ 3680 ਵੋਟਾਂ ਨਾਲ ਅੱਗੇ ਚੱਲ ਰਹੀ ਹੈ। ਇਸ ਤੋਂ ਇਲਾਵਾ ਤ੍ਰਿਣਮੂਲ ਕਾਂਗਰਸ ਸਮਸੇਰਗੰਜ ਅਤੇ ਜੰਗੀਪੁਰ ਸੀਟ 'ਤੇ ਵੀ ਅੱਗੇ ਚੱਲ ਰਹੀ ਹੈ। ਉੱਥੇ ਹੀ ਮਮਤਾ ਦੇ ਘਰ ਦੇ ਬਾਹਰ ਵੱਡੀ ਗਿਣਤੀ ਵਿਚ ਤ੍ਰਿਣਮੂਲ ਕਾਂਗਰਸ ਵਰਕਰ ਅਤੇ ਉਨ੍ਹਾਂ ਦੇ ਸਮਰਥਕ ਪਹੁੰਚ ਰਹੇ ਹਨ। ਇਹ ਲੋਕ ਜਸ਼ਨ ਮਨਾ ਰਹੇ ਹਨ।


Featured post

Punjab Board Class 8th, 10th, and 12th Guess Paper 2025: Your Key to Exam Success!

PUNJAB BOARD GUESS PAPER 2025 Punjab Board Class 8th, 10th, and 12th Guess Paper 2025: Your Key to Exam Success! The ...

RECENT UPDATES

Trends