ETT RECRUITMENT WRITTEN EXAM:1989 ਪ੍ਰੀਖਿਆਰਥੀਆਂ ਨੇ ਪੇਪਰ ਦਿੱਤਾ, 256 ਪ੍ਰੀਖਿਆਰਥੀ ਰਹੇ ਗੈਰਹਾਜ਼ਰ

 ਈ ਟੀ ਟੀ ਕਾਡਰ ਦੀਆਂ ਪੋਸਟਾਂ ਲਈ ਮਾਨਸਾ ਵਿਖੇ ਪ੍ਰੀਖਿਆ ਅਮਨ ਅਮਾਨ ਨਾਲ ਹੋਈ


1989 ਪ੍ਰੀਖਿਆਰਥੀਆਂ ਨੇ ਪੇਪਰ ਦਿੱਤਾ, 256 ਪ੍ਰੀਖਿਆਰਥੀ ਰਹੇ ਗੈਰਹਾਜ਼ਰ




ਮਾਨਸਾ 16 ਅਕਤੂਬਰ (ਹਰਦੀਪ ਸਿੰਘ ਸਿੱਧੂ) ਈ.ਟੀ.ਟੀ. ਕਾਡਰ ਦੀਆਂ ਪੋਸਟਾਂ ਦੀ ਅੱਜ ਹੋਈ ਪ੍ਰੀਖਿਆ ਅਮਨ ਅਮਾਨ ਨਾਲ ਨੇਪਰੇ ਚੜ੍ਹ ਗਈ।ਮਾਨਸਾ ਜ਼ਿਲ੍ਹੇ ਦੇ ਉਮੀਦਵਾਰਾਂ ਲਈ ਜ਼ਿਲ੍ਹਾ ਹੈੱਡ ਕੁਆਟਰ 'ਤੇ ਸਥਾਨਕ ਨਹਿਰੂ ਕਾਲਜ ਸਮੇਤ ਵੱਖ ਵੱਖ ਸਕੂਲਾਂ ਵਿੱਚ ਪ੍ਰੀਖਿਆ ਕੇਂਦਰ ਬਣਾਏ ਗਏ ਸਨ।ਜਿਸ ਦੌਰਾਨ 2245 ਵਿਚੋਂ 1989 ਪ੍ਰੀਖਿਆਰਥੀਆਂ ਨੇ ਪ੍ਰੀਖਿਆ ਦਿੱਤੀ,256 ਪ੍ਰੀਖਿਆਰਥੀ ਗੈਰ ਹਾਜ਼ਰ ਰਹੇ।

ਜ਼ਿਲਾ ਮੈਜਿਸਟ੍ਰੇਟ ਸ਼੍ਰੀ ਮਹਿੰਦਰ ਪਾਲ ਨੇ ਨੈਗੋਸੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਈ.ਟੀ.ਟੀ. ਕਾਡਰ ਦੀਆਂ ਪੋਸਟਾਂ ਦੀ ਪ੍ਰੀਖਿਆ ਲਈ ਬਣਾਏ ਗਏ ਕੇਂਦਰਾਂ ਵਿੱਚ ਇੱਕ ਦਿਨ ਦੀ ਛੁੱਟੀ ਦਾ ਪਹਿਲਾ ਹੀ ਐਲਾਨ ਕਰ ਦਿੱਤਾ ਸੀ। ਤਾਂ ਜੋ ਟੈਸਟ ਦੇਣ ਵਾਲੇ ਪ੍ਰੀਖਿਆਰਥੀ ਸਹੀ ਢੰਗ ਨਾਲ ਪੇਪਰ ਜਾਂ ਟੈਸਟ ਦੇ ਸਕਣ। 

 ਪੰਜਾਬ ਸਿੱਖਿਆ ਬੋਰਡ ਵੱਲੋਂ First term ਪ੍ਰੀਖਿਆਵਾਂ ਲਈ ਬੋਰਡ ਅਤੇ ਨਾਨ ਬੋਰਡ ਪ੍ਰੀਖਿਆਵਾਂ ਲਈ ਸਿਲੇਬਸ ਅਤੇ ਮਾਡਲ ਪ੍ਰਸ਼ਨ ਪੱਤਰ ਡਾਊਨਲੋਡ ਕਰੋ 

ਪੰਜਾਬ ਕੈਬਨਿਟ ਦੇ ਫੈਸਲੇ: ਪੰਜਾਬ ਕੈਬਨਿਟ ਦੇ ਫੈਸਲੇ ਪੜ੍ਹੋ, ਇਥੇ 


ਸਿੱਖਿਆ ਵਿਭਾਗ ਵੱਲੋਂ ਜਾਰੀ ‌ਮੱਹਤਵ ਪੂਰਣ ਪੱਤਰ ਡਾਊਨਲੋਡ ਕਰੋ ਇਥੇ 


ਘਰ ਘਰ ਰੋਜ਼ਗਾਰ : ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਦੇਖੋ ਇਥੇ 

6th Pay commission Punjab: 6ਵੇਂ ਪੰਜਾਬ ਕਮਿਸ਼ਨ ਦੀ ਰਿਪੋਰਟ ਅਤੇ ਜ਼ਰੂਰੀ ਨੋਟੀਫਿਕੇਸ਼ਨ ਡਾਊਨਲੋਡ ਕਰੋ ਇਥੇ

ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅੰਜੂ ਗੁਪਤਾ ਨੇ ਦੱਸਿਆ ਕਿ ਐਸ.ਡੀ.ਕੇ.ਐਲ. ਡੀ.ਏ.ਵੀ. ਸੈਨੇਟਰੀ ਸਕੂਲ ਵਾਟਰ ਵਰਕਸ ਰੋਡ ਮਾਨਸਾ (ਬਲਾਕ-1), ਐਸ.ਡੀ.ਕੇ.ਐਲ. ਡੀ.ਏ.ਵੀ. ਸੈਨੇਟਰੀ ਸਕੂਲ ਮਾਨਸਾ (ਬਲਾਕ-2), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਮਾਨਸਾ (ਨੋਡਲ ਸੈਂਟਰ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਮਾਨਸਾ, ਨਹਿਰੂ ਮੈਮੋਰੀਅਲ ਕਾਲਜ ਮਾਨਸਾ (ਬਲਾਕ-1), ਨਹਿਰੂ ਮੈਮੋਰੀਅਲ ਕਾਲਜ ਮਾਨਸਾ (ਬਲਾਕ-2), ਸ਼੍ਰੀ ਨਰਾਇਣ ਸਰਵ ਹਿੱਤਕਾਰੀ ਵਿਦਿਆ ਮੰਦਰ ਮਾਨਸਾ, ਸ਼੍ਰੀ ਚੇਤਨ ਸਿੰਘ ਸਰਵ ਹਿੱਤਕਾਰੀ ਵਿੱਦਿਆ ਮੰਦਰ ਮਾਨਸਾ, ਐਸ.ਡੀ. ਗਰਲਜ਼ ਕਾਲਜ ਨੇੜੇ ਸਿਵਲ ਹਸਪਤਾਲ ਮਾਨਸਾ ਅਤੇ ਮਾਈ ਨਿੱਕੋ ਦੇਵੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਨੇੜੇ ਪੁਲਿਸ ਸਟੇਸ਼ਨ ਸਿਟੀ-1 ਮਾਨਸਾ ਵਿਖੇ ਪ੍ਰੀਖਿਆ ਕੇਂਦਰ ਬਣਾਏ ਗਏ ਸਨ,ਜਿਸ ਦੌਰਾਨ ਪੁਲੀਸ ਪ੍ਰਸ਼ਾਸਨ ਵੱਲ੍ਹੋ ਵੀ ਉਮੀਦਵਾਰਾਂ, ਡਿਊਟੀ ਸਟਾਫ ਤੋਂ ਬਿਨਾਂ ਹੋਰਨਾਂ ਲੋਕਾਂ ਨੂੰ ਅੰਦਰ ਜਾਣ ਤੋਂ ਰੋਕਣ ਲਈ ਪੁਖਤਾ ਪ੍ਰਬੰਧ ਕੀਤੇ ਹੋਏ ਸਨ।

 ਡਿਪਟੀ ਡੀਈਓ ਜਗਰੂਪ ਭਾਰਤੀ ਨੇ ਦੱਸਿਆ ਕਿ ਪ੍ਰੀਖਿਆ ਕੇਂਦਰਾਂ ਵਿੱਚ ਨਕਲ ਰੋਕਣ ਲਈ ਵੱਖ ਵੱਖ ਅਬਜ਼ਰਾਂ ਅਤੇ ਉਡਣ ਦਸਤਿਆਂ ਦੀਆਂ ਟੀਮਾਂ ਬਣਾਈਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਕਿਧਰੇ ਵੀ ਕੋਈ ਪ੍ਰੀਖਿਆਰਥੀ ਨਕਲ ਕਰਦਾ ਨਹੀਂ ਪਾਇਆ ਗਿਆ। ਉਧਰ ਮਾਪਿਆਂ ਨੇ ਚੰਗੇ ਪ੍ਰੀਖਿਆ ਪ੍ਰਬੰਧਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਦਾ ਧੰਨਵਾਦ ਕੀਤਾ।

💐🌿Follow us for latest updates 👇👇👇

Featured post

Pay Anomaly: ਸਿੱਖਿਆ ਵਿਭਾਗ ਅਧਿਆਪਕਾਂ ਦੇ ਪੇਅ ਅਨਾਮਲੀ ਦੇ ਕੇਸਾਂ ਨੂੰ ਹੱਲ ਕਰਨ ਸਬੰਧੀ ਗਾਈਡਲਾਈਨਜ਼ ਜਾਰੀ

News Report: Punjab Education Department Order Punjab Education Department Directs DEOs to Immediately Resolve ETT Pay Anomaly ...

RECENT UPDATES

Trends