www.navodaya.gov.in ਲਿੰਕ ‘ਤੇ ਕੀਤੀ ਜਾ ਸਕਦੀ ਹੈ ਨਵੋਦਿਆ ਵਿਦਿਆਲਿਆ ਆਨਲਾਈਨ ਰਜਿਸਟਰੇਸ਼ਨ : ਡਿਪਟੀ ਕਮਿਸ਼ਨਰ

 www.navodaya.gov.in ਲਿੰਕ ‘ਤੇ ਕੀਤੀ ਜਾ ਸਕਦੀ ਹੈ ਆਨਲਾਈਨ ਰਜਿਸਟਰੇਸ਼ਨ

9ਵੀਂ ਜਮਾਤ ਲਈ ਦਾਖ਼ਲਾ ਟੈਸਟ ਵਾਸਤੇ ਆਨਲਾਈਨ ਰਜਿਸਟਰ ਕਰਨ ਦੀ ਆਖਿਰੀ ਮਿਤੀ 31 ਅਕਤੂਬਰ 2021

6ਵੀਂ ਜਮਾਤ ਲਈ ਦਾਖ਼ਲਾ ਟੈਸਟ ਵਾਸਤੇ 30 ਨਵੰਬਰ 2021 ਤੱਕ ਕੀਤਾ ਜਾ ਸਕਦੈ ਆਨਲਾਈਨ ਰਜਿਸਟਰ

ਜਲੰਧਰ : ਡਿਪਟੀ ਕਮਿਸ਼ਨਰ ਜਲੰਧਰ ਸ਼੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਸੈਸ਼ਨ 2022-23 ਲਈ ਨੌਵੀਂ ਅਤੇ ਛੇਵੀਂ ਜਮਾਤ ਵਿੱਚ ਵਿਦਿਆਰਥੀਆਂ ਦੇ ਦਾਖ਼ਲੇ ਲਈ ਕ੍ਰਮਵਾਰ 9 ਅਪ੍ਰੈਲ 2022 ਅਤੇ 30 ਅਪ੍ਰੈਲ 2022 ਨੂੰ ਲਏ ਜਾ ਰਹੇ ਟੈਸਟ ਲਈ ਵਿਦਿਆਰਥੀਆਂ ਦੀ ਆਨਲਾਈਨ ਰਜਿਸਟਰੇਸ਼ਨ ਸ਼ੁਰੂ ਹੋ ਗਈ ਹੈ।



ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨੌਵੀਂ ਜਮਾਤ ਵਿੱਚ ਦਾਖ਼ਲੇ ਲਈ ਟੈਸਟ ਵਾਸਤੇ ਆਨਲਾਈਨ ਰਜਿਸਟਰੇਸ਼ਨ ਦੀ ਆਖਿਰੀ ਮਿਤੀ 31 ਅਕਤੂਬਰ 2021 ਹੈ ਜਦਕਿ ਛੇਵੀਂ ਜਮਾਤ ਵਿੱਚ ਦਾਖ਼ਲੇ ਲਈ ਟੈਸਟ ਵਾਸਤੇ 30 ਨਵੰਬਰ 2021 ਤੱਕ ਆਨਲਾਈਨ ਰਜਿਸਟਰੇਸ਼ਨ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਕਲਾਸਾਂ ਸਬੰਧੀ ਦਾਖ਼ਲਾ ਟੈਸਟ ਲਈ ਰਜਿਸਟਰੇਸ਼ਨ ਆਨਲਾਈਨ ਪੋਰਟਲ ਰਾਹੀਂ ਕੀਤੀ ਜਾ ਰਹੀ ਹੈ, ਜਿਸ ਲਈ ਲਿੰਕ ਐਨਵੀਐਸ ਵੈਬਸਾਈਟ www.navodaya.gov.in ‘ਤੇ ਉਪਲਬਧ ਹੈ।


ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਨੂੰ ਦੋਵੇਂ ਕਲਾਸਾਂ ਲਈ ਰਜਿਸਟਰੇਸ਼ਨ ਪ੍ਰਕਿਰਿਆ ਵਿੱਚ ਸਹਿਯੋਗ ਦੇਣ ਲਈ ਕਿਹਾ। ਡਿਪਟੀ ਕਮਿਸ਼ਨਰ, ਜੋ ਕਿ ਵਿਦਿਆਲਿਆ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਲੋਕਾਂ ਨੂੰ ਆਪਣੇ ਬੱਚਿਆਂ ਲਈ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੱਦਾ ਦਿੱਤਾ ਕਿਉਂਕਿ ਜ਼ਿਲ੍ਹੇ ਦੇ ਪਿੰਡ ਤਲਵੰਡੀ ਮਾਧੋ ਵਿਖੇ ਸਹਿ ਸਿੱਖਿਆ ਵਾਲੇ ਇਸ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ।


ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਮੁਫ਼ਤ ਮਿਆਰੀ ਸਿੱਖਿਆ ਅਤੇ ਆਉਣ-ਜਾਣ ਅਤੇ ਰਿਹਾਇਸ਼ ਦੀ ਸਹੂਲਤ ਮੁਹੱਈਆ ਕਰਵਾਉਣ ਤੋਂ ਇਲਾਵਾ ਬੱਚਿਆਂ ਦੇ ਸਰਵਪੱਖੀ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ।

JNVST 2022-23 : LINK FOR APPLYING ONLINE AND PROSECTS DOWNLOAD HERE

JNVST 2022: ਨਵੋਦਿਆ ਵਿਦਿਆਲਿਆ ਸਮਿਤੀ, ਐਨਵੀਐਸ ਨੇ ਕਲਾਸ 6 ਅੱਤੇ ਕਲਾਸ 9 ਵਿੱਚ ਦਾਖਲੇ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ

Important Links: 

9th Class Jawahar Navodaya vidyalaya Admission 2022-23

Link for applying in 9th class in Jawahar Navodaya vidyalaya 2022-23 

PROSPECT AND VACANT POSITION IN 9TH CLASS IN JAWAHAR NAVODAYA VIDYALAYA 2022-23 


6TH CLASS NAVODAYA  ADMISSION 2022-23: ਸ਼ਰਟੀਫਿਕੇਟ ਜੋ ਅਪਲੋਡ ਕਰਨਾ ਹੈ , ਡਾਊਨਲੋਡ ਕਰੋ 

6th class Navodaya vidyalaya Admission 2022-23: ਆਨਲਾਈਨ ਅਰਜ਼ੀਆਂ ਦੇਣ ਲਈ ਲਿੰਕ ਇਥੇ ਕਲਿੱਕ ਕਰੋ  

6th class Navodaya vidyalaya Admission 2022-23  : Link for prospects Download here


Application format for admission in 6th class


PSEB 1ST TERM EXAM : ਸਿੱਖਿਆ ਬੋਰਡ ਵੱਲੋਂ ਬੋਰਡ ਜਮਾਤਾਂ ਲਈ ਸਿਲੇਬਸ ਅਤੇ ਪੇਪਰ ਪੈਟਰਨ ਜਾਰੀ, ਡਾਊਨਲੋਡ ਕਰੋ 




Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

AFPI MOHALI ADMISSION 2024-25: ਮੁੰਡਿਆਂ ਲਈ NDA, ਆਰਮੀ , ਨੇਵੀ ਅਤੇ ਏਅਰ ਫੋਰਸ ਵਿੱਚ ਭਰਤੀ ਲਈ ਸੁਨਹਿਰੀ ਮੌਕਾ, ਅਰਜ਼ੀਆਂ ਦੀ ਮੰਗ

Maharaja Ranjit Singh Academy entrance test 2024-25 Registration Maharaja Ranjit Singh Academy entrance test 2024-25 ਪੰਜਾਬ ਸਰਕਾਰ ਦੀ ਮੋਹਾਲੀ ਵ...

RECENT UPDATES

Trends