10 ਨਵੰਬਰ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਨਾ ਹੋਣ ਜਾਂ ਅਸਫਲ ਰਹਿਣ ਦੀ ਸੂਰਤ ਵਿੱਚ ਉਸੇ ਦਿਨ ਚੰਡੀਗੜ੍ਹ ਦੀ ਵਿਖੇ ਕੰਪਿਊਟਰ ਅਧਿਆਪਕਾਂ ਵੱਲੋਂ ਗੁਪਤ ਐਕਸਨ ਕੀਤਾ ਜਾਵੇਗਾ ---ਗੁਰਵਿੰਦਰ ਸਿੰਘ ਤਰਨਤਾਰਨ

 10 ਨਵੰਬਰ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਨਾ ਹੋਣ ਜਾਂ ਅਸਫਲ ਰਹਿਣ ਦੀ ਸੂਰਤ ਵਿੱਚ ਉਸੇ ਦਿਨ ਚੰਡੀਗੜ੍ਹ ਦੀ ਵਿਖੇ ਕੰਪਿਊਟਰ ਅਧਿਆਪਕਾਂ ਵੱਲੋਂ ਗੁਪਤ ਐਕਸਨ ਕੀਤਾ ਜਾਵੇਗਾ ---ਗੁਰਵਿੰਦਰ ਸਿੰਘ ਤਰਨਤਾਰਨ ”

“11 ਨਵੰਬਰ ਮੁੱਖ ਮੰਤਰੀ ਦੇ ਸਹਿਰ ਮੋਰਿੰਡਾ ਵਿਖੇ ਸੂਬਾ ਪੱਧਰੀ ਵਿਸਾਲ ਰੋਸ ਰੈਲੀ ਕੀਤੀ ਜਾਵੇਗੀ ਅਤੇ ਉਸ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ “




08 ਨਵੰਬਰ ( ), ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨਤਾਰਨ ਦੀ ਅਗਵਾਈ ਹੇਠ ਸੂਬਾ ਪੱਧਰੀ ਮੀਟਿੰਗ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਕੀਤੀ ਗਈ ਅਤੇ ਉਸ ਤੋਂ ਬਾਅਦ ਪ੍ਰੈਸ ਕਲੱਬ ਜਲੰਧਰ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੀਟਿੰਗ ਵਿੱਚ ਵੱਖ ਵੱਖ ਜਿਲਿ੍ਆਂ ਤੋਂ ਸੂਬਾ ਕਮੇਟੀ ਮੈਂਬਰ ਅਤੇ ‘ ਜ਼ਿਲ੍ਹਾ ਪ੍ਰਧਾਨ ਸਮੇਤ ਵੱਡੀ ਗਿਣਤੀ ਵਿਚ ਯੂਨੀਅਨ ਆਗੂਆਂ ਨੇ ਸ਼ਿਰਕਤ ਕੀਤੀ। ਕੰਪਿਊਟਰ ਅਧਿਆਪਕ ਯੂਨੀਅਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਹਰਜਿੰਦਰ ਸਿੰਘ , ਰਾਜਵਿੰਦਰ ਲਾਖਾ , ਵਰਿੰਦਰ ਕੁਾਮਰ, ਰਮਨ ਕੁਮਾਰ, ਲਖਵਿੰਦਰ ਸਿੰਘ ਅਤੇ ਸਤਿੰਦਰ ਸੋਢੀ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਦੱਸਿਆ ਕਿ ਕੰਪਿਊਟਰ ਅਧਿਆਪਕ ਆਪਣੀ ਸਿੱਖਿਆ ਵਿਭਾਗ ਵਿੱਚ ਮਰਜਿੰਗ ਦੀ ਮੰਗ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰ ਸੂਬਾ ਸਰਕਾਰ ਅਤੇ ਅਫਸਰਸ਼ਾਹੀ ਵਲੋਂ ਉਹਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਦਿਨੋ ਦਿਨ ਕੰਪਿਊਟਰ ਅਧਿਆਪਕਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ ਅਤੇ ਕੰਪਿਊਟਰ ਅਧਿਆਪਕਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਕੰਪਿਊਟਰ ਅਧਿਆਪਕਾਂ ਦੇ ਨਿਯੁਕਤੀ ਪੱਤਰਾਂ ਵਿਚ ਦਰਜ ਪੰਜਾਬ ਸਿਵਲ ਸਰਵਿਸ ਰੂਲਜ ਉਹਨਾਂ ਤੇ ਲਾਗੂ ਨਹੀਂ ਕੀਤੇ ਜਾ ਰਹੇ।ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਨੂੰ ਪੰਜਾਬ ਸਿਵਲ ਸਰਵਿਸ ਰੂਲਜ ਮੁਤਾਬਿਕ ਮਿਲਣ ਵਾਲੀਆਂ ਸਹੂਲਤਾਂ ਜਿਵੇਂ ਇੰਟਰਮ ਰਿਲੀਫ, ਏ.ਸੀ.ਪੀ , ਲੀਵ ਇੰਨਕੇਸਮੈਂਟ, ਮੈਡੀਕਲ ਛੁੱਟੀਆਂ, ਸੀ.ਪੀ.ਐਫ ਆਦਿ ਤੋਂ ਵਾਂਝੇ ਰੱਖਿਆ ਜਾ ਰਿਹਾ ਹੈ। ਇੱਥੇ ਇਹ ਵੀ ਜਕਿਰ ਕਰਨਾ ਜਰੂਰੀ ਹੈ ਕਿ ਪਿਛਲੇ ਸਾਲਾਂ ਦੌਰਾਨ 70 ਦੇ ਕਰੀਬ ਕੰਪਿਊਟਰ ਅਧਿਆਪਕਾਂ ਦੀ ਮੌਤ ਹੋ ਚੁੱਕੀ ਹੈ। ਉਹਨਾਂ ਦੇ ਪਰਿਵਾਰ ਰੁਲਣ ਲਈ ਮਜਬੂਰ ਹੋ ਰਹੇ ਹਨ। ਇਹਨਾਂ ਕੰਪਿਊਟਰ ਅਧਿਆਪਕਾਂ ਦੇ ਆਸਰਿਤ ਪਰਿਵਾਰਾਂਨੂੰ ਨਾ ਕੋਈ ਵਿੱਤੀ ਲਾਭ ਅਤੇ ਨਾ ਹੀ ਤਰਸ ਦੇ ਅਧਾਰ ਤੇ ਪੱਧਰੀ ਰੋਸ ਰੈਲੀ 31 ਅਕਤੂਬਰ ਕੀਤੀ ਗਈ। ਪੰਜਾਬ ਸਰਕਾਰੀ ਨੌਕਰੀ ਦਿੱਤੀ ਗਈ ਤੇ ਅੱਜ ਰੈਲੀ ਵਿੱਚ ਇਹ ਸਮੂਹ ਕੰਪਿਊਟਰ ਅਧਿਆਪਕਾਂ ਵਲੋਂ ਮੁੱਖ ਮੰਤਰੀ ਦੇ ਸ਼ਹਿਰ ਦੇ ਪਰਿਵਾਰ ਵੀ ਸ਼ਾਮਿਲ ਹੋਏ ਹਨ। ਪਿਛਲੇ 4 ਸਾਲਾਂ ਵਿੱਚ ਸਰਕਾਰ ਦੇ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਹੋ ਚੁੱਕੀਆਂ ਹਨ ਪ੍ਰੰਤੂ ਹੱਲ ਕਰਨ ਦੀ ਬਜਾਏ ਲਾਰੇ ਲੋਪੇ ਹੀ ਮਿਲੇ ਹਨ। ਇਸੇ ਲੜੀ ਤਹਿਤ ਮਿਤੀ 12 ਅਕਤੂਬਰ ਅਤੇ ਮਿਤੀ 18 ਅਕਤੂਬਰ ਨੂੰ ਨਵੇਂ ਸਿੱਖਿਆ ਮੰਤਰੀ ਨਾਲ ਵੀ 2 ਪੈਨਲ ਮੀਟਿੰਗਾਂ ਹੋ ਚੁੱਕੀਆਂ ਹਨ ਪ੍ਰੰਤੂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਮਿਤੀ 18 ਅਕਤੂਬਰ ਨੂੰ ਚੀਫ ਸੈਕਟਰੀ ਟੂ ਸੀ.ਐਮ ਨਾਲ ਹੋਈ ਮੀਟਿੰਗ ਵਿਚ ਉਹਨਾਂ ਨੇ ਮੰਨਿਆ ਕਿ ਕੰਪਿਊਟਰ ਅਧਿਆਪਕਾਂ ਦੀਆਂ ਸਾਰੀਆਂ ਮੰਗਾਂ ਜਾਇਜ ਹਨ ਅਤੇ ਉਹਨਾਂ ਤੇ ਨਿਯੁਕਤੀ ਪੱਤਰ ਵਿਚ ਲਿਖੀਆਂ ਸ਼ਰਤਾਂ ਨੂੰ ਇੰਨ ਬਿੰਨ ਲਾਗੂ ਕੀਤਾ ਜਾਣਾ ਬਣਦਾ ਹੈ ਪਰੰਤੂ ਉਹਨਾਂ ਦੇ ਇਸ ਵਿਸਵਾਸ ਦਿਵਾਉਣ ਤੋਂ ਬਾਅਦ ਵੀ ਪੰਜਾਬ ਸਰਕਾਰ ਮੰਗਾਂ ਨਹੀਂ ਮੰਨ ਰਹੀ ਹੈ, ਜਿਸ ਕਾਰਨ ਸਮੂਹ ਕੰਪਿਊਟਰ ਅਧਿਆਪਕਾਂ ਵਿੱਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ, ਜਿਸਦੇ ਰੋਸ ਵਜੋਂ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵਲੋਂ ਸੂਬਾ ਸਰਕਾਰ ਦੇ ਅੜੀਅਲ ਰੋਵੀਏ ਅਤੇ ਅਫਸਰਸਾਹੀ ਦੇ ਇਸ ਵਤੀਰੇ ਤੋਂ ਤੰਗ ਆ ਕਿ ਮੁੱਖ ਮੰਤਰੀ ਦੇ ਸ਼ਹਿਰ ਮੋਰਿੰਡਾ ਵਿਖੇ ਸੂਬਾ

ਵਿਖੇ ਰੋਸ ਮਾਰਚ ਕਰਨ ਉਪਰੰਤ ਮੁੱਖ ਮੰਤਰੀ ਦੇ ਘਰ ਦਾ ਘਿਰਾਉ ਕੀਤਾ ਗਿਆ ਅਤੇ ਮੋਰਿਡਾ ਵਿਖੇ ਧਰਨਾ ਸ਼ੁਰੂ ਕੀਤਾ ਗਿਆ।ਇਸ ਰੈਲੀ ਦੀ ਸਮਾਪਤੀ ਪ੍ਰਸ਼ਾਸਨ ਵੱਲੋਂ 10 ਤਰੀਕ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਹੋਣ ਦਾ ਵਾਅਦਾ ਕਰਕੇ ਸਮਾਪਤ ਕਰਵਾਈ ਗਈ। ਅੱਜ ਜਥੇਬੰਦੀ ਵੱਲੋਂ ਹੇਠ ਲਿਖੇ ਫੈਸਲੇ ਲਏ ਗਏ

ਹਨ: 1. 10 ਨਵੰਬਰ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਨਾ ਹੋਣ ਜਾਂ ਅਸਫਲ ਰਹਿਣ ਦੀ ਸੂਰਤ ਵਿੱਚ ਉਸੇ ਦਿਨ ਚੰਡੀਗੜ੍ਹ ਵਿਖੇ ਗੁਪਤ ਐਕਸਨ ਕੀਤਾ ਜਾਵੇਗਾ। 2. 11 ਨਵੰਬਰ ਨੂੰ ਮੁੱਖ ਮੰਤਰੀ ਦੇ ਸ਼ਹਿਰ ਮੋਰਿੰਡਾ ਵਿਖੇ ਸੂਬਾ ਪੱਧਰੀ ਵਿਸ਼ਾਲ ਰੋਸ ਰੈਲੀ ਕੀਤੀ ਜਾਵੇਗੀ ਅਤੇ ਉਸ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ। 3. ਇਸ ਤੋਂ ਬਾਅਦ ਸਮੂਹ ਕੈਬਨਿਟ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ ਅਤੇ ਸਕੂਲ ਮੀਡੀਆ ਤੇ ਵੀ ਸਰਕਾਰ ਨੂੰ ਹਰ ਮੁਹਾਜ ਤੋਂ ਘੇਰਿਆ ਜਾਵੇਗਾ। ਇਸ ਮੌਕੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਘੁਮਾਣ, ਪਰਮਿੰਦਰ ਸਿੰਘ ਭੁੱਲਰ, ਅਰੁਣਦੀਪ ਸਿੰਘ ਸੈਦਪੁਰ, ਹਰਪ੍ਰੀਤ ਸਿੰਘ ਲੁਧਿਆਣਾ, ਕਰਨਜੀਤ ਸਿੰਘ, ਪਰਮਜੀਤ ਸਿੰਘ, ਪਵਨ ਸ਼ਰਮਾ, ਰਮਨ ਸ਼ਰਮਾ, ਗਗਨਪ੍ਰੀਤ ਸਿੰਘ, ਹਰਜਿੰਦਰ ਸਿੰਘ, ਜਗਦੀਸ ਸੰਗਰੂਰ, ਅਮਨਦੀਪ ਸਿੰਘ, ਰਾਕੇਸ਼ ਸਿੰਘ, ਸਤਿਆ ਸਵਰੂਪ , ਜਸਪਾਲ ਸਿੰਘ, ਜਗਜੀਤ ਸਿੰਘ, ਲਖਵੀਰ ਸਿੰਘ, ਪ੍ਰਦੀਪ ਕੁਮਾਰ, ਹਰਭਗਵਾਨ ਸਿੰਘ, ਅਵਤਾਰ ਸਿੰਘ, ਪ੍ਰਦੀਪ ਬੇਰੀ ਆਦਿ ਹਾਜਰ ਸਨ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

HOLIDAY ANNOUNCED: ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਗੁਰਪੂਰਬ ਮੌਕੇ ਸਥਾਨਕ ਛੁੱਟੀ ਦਾ ਐਲਾਨ ਕੀਤਾ

 ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਗੁਰਪੂਰਬ ਮੌਕੇ ਸਥਾਨਕ ਛੁੱਟੀ ਦਾ ਐਲਾਨ ਕੀਤਾ ਅੰਮ੍ਰਿਤਸਰ, 16 ਅਕਤੂਬਰ 2024 ( ਜਾਬਸ ਆਫ ਟੁਡੇ) ਪੰਜਾਬ ਸਰਕਾਰ ਨੇ ਸ਼੍ਰੀ...

RECENT UPDATES

Trends