ਮੁੱਖ ਅਧਿਆਪਕ ਜਥੇਬੰਦੀ ਵੱਲੋਂ ਮਿਡ ਡੇ ਮੀਲ ਦੀ ਰਾਸੀ ਜਾਰੀ ਕਰਨ ਦੀ ਮੰਗ:ਅਮਨਦੀਪ ਸਰਮਾ
2364 ਅਧਿਆਪਕਾਂ ਦੀ ਭਰਤੀ ਲਈ ਖੁੱਲੇ ਪੂਰਾ ਪੰਜਾਬ: ਰਕੇਸ ਚੋਟੀਆਂ
ਮਿਡ ਡੇ ਮੀਲ ਵਰਕਰਾਂ ਦੇ ਘਰਾਂ ਦੇ ਦੀਵੇ ਰਹੇ ਬੂਝੇ:ਰਗਵਿੰਦਰ ਧੂਲਕਾ
ਪਿਛਲੇ ਲੰਮੇ ਸਮੇਂ ਤੋਂ ਮਿਡ ਡੇ ਮੀਲ ਦੀ ਰਾਸ਼ੀ ਨਾ ਆਉਣ ਕਾਰਨ ਸਰਕਾਰੀ ਸਕੂਲਾਂ ਵਿੱਚ ਮਿਡ ਡੇਅ ਮੀਲ ਇੰਚਾਰਜਾਂ ਅਤੇ ਸਕੂਲ ਮੁਖੀਆਂ ਦਾ ਬੁਰਾ ਹਾਲ ਹੋਇਆ ਪਿਆ ਹੈ।ਅੱਜ ਇਥੇ ਵੱਖ ਵੱਖ ਵਸਤਾਂ ਦੇ ਭਾਅ ਅਸਮਾਨੀ ਚੜ੍ਹੇ ਪਏ ਹਨ ਸਰ੍ਹੋਂ ਦਾ ਤੇਲ, ਦਾਲਾਂ, ਸਬਜ਼ੀਆਂ, ਲੱਕੜਾਂ ,ਦੁੱਧ ਪਿਆਜ਼ ਆਦਿ ਨੇ ਨੱਕ ਵਿੱਚ ਦਮ ਕਰ ਰੱਖਿਆ ਹੈ ਉੱਥੇ ਰਾਸ਼ੀ ਨਾ ਆਉਣ ਕਾਰਨ ਵੀ ਇਹ ਸਕੀਮ ਬੰਦ ਹੋਣ ਕਿਨਾਰੇ ਹੈ।ਮੁੱਖ ਅਧਿਆਪਕ ਜਥੇਬੰਦੀ ਪੰਜਾਬ ਦੇ ਸੂਬਾ ਪ੍ਰਧਾਨ ਅਮਨਦੀਪ ਸ਼ਰਮਾ ਨੇ ਕਿਹਾ ਕਿ ਮਹਿੰਗਾਈ ਦੇ ਨਾਲ ਮਿਡ ਡੇ ਮੀਲ ਦੇ ਰੇਟ ਵੀ ਵਧਣੇ ਬਣਦੇ ਹਨ ਅਤੇ ਸਕੂਲਾਂ ਦੇ ਬਕਾਏ ਜੇ ਲੱਖਾਂ ਦੀ ਗਿਣਤੀ ਵਿੱਚ ਹਨ ਉਨ੍ਹਾਂ ਦੀ ਰਾਸੀ ਵੀ ਜਲਦੀ ਜਾਰੀ ਕਰਨੀ ਚਾਹੀਦੀ ਹੈ।ਜਥੇਬੰਦੀ ਪੰਜਾਬ ਦੀ ਸੂਬਾ ਜਨਰਲ ਸਕੱਤਰ ਰਾਕੇਸ਼ ਕੁਮਾਰ ਚੋਟੀਆ ਨੇ ਕਿਹਾ ਕਿ 2364 ਅਧਿਆਪਕਾਂ ਨੂੰ ਪੂਰੇ ਪੰਜਾਬ ਵਿੱਚ ਭਰਤੀ ਕਰਨਾ ਚਾਹੀਦਾ ਹੈ ਤਾਂ ਜੋ ਹਰੇਕ ਅਧਿਆਪਕ ਨੂੰ ਰੁਜ਼ਗਾਰ ਮਿਲ ਸਕੇ।ਜਥੇਬੰਦੀ ਪੰਜਾਬ ਦੇ ਸੂਬਾ ਪ੍ਰਧਾਨ ਰਗਵਿੰਦਰ ਸਿੰਘ ਧੂਲਕਾ ਨੇ ਕਿਹਾ ਕਿ ਪਿਛਲੇ ਦੋ ਤਿੰਨ ਮਹੀਨਿਆਂ ਤੋਂ ਮਿਡ ਡੇ ਮੀਲ ਵਰਕਰਾਂ ਦੀ ਤਨਖਾਹ ਨਾ ਜਾਰੀ ਹੋਣ ਕਾਰਨ ਉਨ੍ਹਾਂ ਦੇ ਘਰਾਂ ਦੇ ਚੁੱਲ੍ਹੇ ਬੁਝੇ ਪਏ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਗਈ ਕਿ ਵਰਕਰਾਂ ਦੀ ਤਨਖਾਹ 5000 ਰੂਪੈ ਪ੍ਰਤਿ ਮਹੀਨਾ ਕਰਨੀ ਚਾਹੀਦੀ ਹੈ।
ਪਾਓ ਹਰ ਅਪਡੇਟ ਆਪਣੇ ਮੋਬਾਈਲ ਫੋਨ ਤੇ ਜੁਆਇੰਨ ਕਰੋ ਟੈਲੀਗਰਾਮ ਚੈਨਲ; ਜੁਆਇੰਨ ਕਰਨ ਲਈ ਇਥੇ ਕਲਿੱਕ ਕਰੋ
ਜ਼ਿਲ੍ਹਾ ਰੂਪਨਗਰ ਵਿਖੇ 333 ਸਫ਼ਾਈ ਸੇਵਕਾਂ ਦੀ ਭਰਤੀ ਸਬੰਧੀ ਨੋਟਿਸ