ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਿਨ੍ਹਾਂ ਭੇਦਭਾਵ ਸੂਬੇ ਦਾ ਕਰਵਾ ਰਹੀ ਹੈ ਸਰਬਪੱਖੀ ਵਿਕਾਸ
ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਪਿੰਡ ਕੋਟਲਾ ਗੌਂਸਪੁਰ ਦੀ ਪੰਚਾਇਤ ਨੂੰ ਟਿਊਬਵੈਲ ਤੇ ਗਲੀਆਂ ਦੇ ਨਿਰਮਾਣ ਲਈ ਸੌਂਪਿਆ 39 ਲੱਖ ਰੁਪਏ ਦਾ ਚੈਕ
ਹੁਸ਼ਿਆਰਪੁਰ, 28 ਨਵੰਬਰ:
ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਿਨ੍ਹਾਂ ਭੇਦਭਾਵ ਸੂਬੇ ਦਾ ਸਰਬਪੱਖੀ ਵਿਕਾਸ ਕਰਵਾ ਰਹੀ ਹੈ। ਇਸੇ ਕੜੀ ਵਿਚ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਵਿਚ ਵਿਕਾਸ ਦੇ ਲਿਹਾਜ ਨਾਲ ਕੋਈ ਕਮੀ ਨਹੀਂ ਛੱਡੀ ਗਈ ਹੈ। ਉਹ ਪਿੰਡ ਕੋਟਲਾ ਗੌਂਸਪੁਰ ਦੀ ਪੰਚਾਇਤ ਨੂੰ ਟਿਊਬਵੈਲ ਤੇ ਗਲੀਆਂ ਦੇ ਨਿਰਮਾਣ ਲਈ ਚੈਕ ਭੇਟ ਕਰਨ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ 39 ਲੱਖ ਰੁਪਏ ਦੀ ਲਾਗਤ ਨਾਲ ਇਸ ਪ੍ਰੋਜੈਕਟ ਨੂੰ ਪੂਰਾ ਕੀਤਾ ਜਾਵੇਗਾ।
ਵਿਧਾਇਕ ਨੇ ਕਿਹਾ ਕਿ ਪਿੰਡ ਵਾਸੀਆਂ ਵਲੋਂ ਪਿੰਡ ਵਿਚ ਟਿਊਬਵੈਲ ਲਗਾਉਣ ਦੀ ਲੰਬੇ ਸਮੇਂ ਤੋਂ ਮੰਗ ਸੀ, ਜਿਸ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਗਿਆ ਹੈ ਅਤੇ ਇਸ ਦੇ ਨਾਲ-ਨਾਲ ਪਿੰਡ ਵਿਚ ਗਲੀਆਂ ਦਾ ਨਿਰਮਾਣ ਵੀ ਕਰਵਾਇਆ ਗਿਆ ਹੈ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਪਿੰਡ ਵਿਚ ਪਹਿਲਾਂ ਵੀ ਵਿਕਾਸ ਕਾਰਜ ਲਈ ਸਰਕਾਰ ਵਲੋਂ ਯੋਗਦਾਨ ਦਿੱਤਾ ਗਿਆ ਹੈ ਅਤੇ ਲੋਕਾਂ ਦੀ ਜ਼ਰੂਰਤ ਦੇ ਹਿਸਾਬ ਨਾਲ ਆਉਣ ਵਾਲੇ ਸਮੇਂ ਵਿਚ ਹੋਰ ਵਿਕਾਸ ਕਾਰਜ ਕਰਵਾਏ ਜਾਣਗੇ।
ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬਾ ਵਾਸੀਆਂ ਦੀ ਜ਼ਰੂਰਤ ਅਨੁਸਾਰ ਹਰ ਮੰਗ ਨੂੰ ਪੂਰਾ ਕੀਤਾ ਹੈ ਅਤੇ ਆਮ ਆਦਮੀ ਦੇ ਪੱਧਰ ’ਤੇ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਗਿਆ ਹੈ। ਇਸ ਮੌਕੇ ਸਰਪੰਚ ਮਨਪ੍ਰੀਤ ਸਿੰਘ, ਰਮਾ, ਸਤਵੀਰ ਸਿੰਘ, ਬਲਾਕ ਕਾਂਗਰਸ ਪ੍ਰਧਾਨ ਕੈਪਟਨ ਕਰਮ ਚੰਦ, ਬਲਾਕ ਸੰਮਤੀ ਮੈਂਬਰ ਵਿਕਰਮਜੀਤ ਸਾਧੂ, ਸਰਪੰਚ ਕੁਲਦੀਪ ਅਰੋੜਾ, ਗੋਪਾਲ, ਪੰਚ ਕਰਨੈਲ ਸਿੰਘ, ਕਮਲ ਕ੍ਰਿਸ਼ਨ, ਜਸਵੀਰ ਭਨੋਟ, ਪ੍ਰਦੀਪ ਭਾਰਦਵਾਜ, ਨਿਰੰਜਨ ਸਿੰਘ, ਜੋਗਿੰਦਰ ਕੌਰ, ਧੀਰੂ ਰਾਮ, ਰਵੀ ਕੁਮਾਰ, ਬਚਨ ਰਾਮ, ਤੇਲੂ ਰਾਮ ਆਦਿ ਵੀ ਮੌਜੂਦ ਸਨ।