ਸਾਰੇ ਸੇਵਾ ਕੇਂਦਰਾਂ ’ਚ ਸਥਾਨਕ ਸਰਕਾਰਾਂ ਨਾਲ ਸਬੰਧਤ 5 ਨਵੀਂਆਂ ਸੇਵਾਵਾਂ ਨੂੰ ਕੀਤਾ ਗਿਆ ਸ਼ਾਮਲ : ਅਪਨੀਤ ਰਿਆਤ

 ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ’ਚ ਸਥਾਨਕ ਸਰਕਾਰਾਂ ਨਾਲ ਸਬੰਧਤ 5 ਨਵੀਂਆਂ ਸੇਵਾਵਾਂ ਨੂੰ ਕੀਤਾ ਗਿਆ ਸ਼ਾਮਲ : ਅਪਨੀਤ ਰਿਆਤ



ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੇਵਾ ਕੇਂਦਰਾਂ ਤੋਂ ਸਥਾਨਕ ਸਰਕਾਰਾਂ ਨਾਲ ਸਬੰਧਤ ਸੇਵਾਵਾਂ ਲਈ ਕੀਤਾ ਜਾ ਸਕਦਾ ਹੈ ਅਪਲਾਈ

ਹੁਸ਼ਿਆਰਪੁਰ, 12 ਨਵੰਬਰ:

ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਵਿਚ ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ 5 ਨਵੀਂਆਂ ਸੇਵਾਵਾਂ ਨੂੰ ਸ਼ਾਮਲ ਕੀਤਾ ਗਿਆ ਹੈ ਅਤੇ ਹੁਣ ਬਿਨੈਕਾਰ ਆਪਣੇ ਨਜਦੀਕੀ ਸੇਵਾ ਕੇਂਦਰ ਵਿਚ ਇਨ੍ਹਾਂ ਸੇਵਾਵਾਂ ਨੂੰ ਅਪਲਾਈ ਕਰ ਸਕਦੇ ਹਨ।

ਡਾਇਰੈਕਟਰ ਗਵਰਨੈਂਸ ਰਿਫਾਰਮਸ ਗਿਰੀਸ਼ ਦਆਲਨ ਦੀ ਮਨਜ਼ੂਰੀ ਤੋਂ ਬਾਅਦ ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ 5 ਨਵੀਂਆਂ ਸੇਵਾਵਾਂ ਨੂੰ ਈ-ਸੇਵਾ ਨਾਲ ਜੋੜਿਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਵੀਂਆਂ ਸੇਵਾਵਾਂ ਵਿਚ ਸ਼ਹਿਰਾਂ ਤੇ ਕਸਬਿਆਂ ਦੀਆਂ ਨਗਰ ਕੌਂਸਲਾਂ ਵਿਚ ਜਲ ਸਪਲਾਈ ਜਾਂ ਸੀਵਰੇਜ਼ ਕੁਨੈਕਸ਼ਨ ਦੀ ਮਨਜ਼ੂਰੀ, ਕਾਰਪੋਰੇਸ਼ਨ ਸ਼ਹਿਰਾਂ ਵਿਚ ਜਲ ਸਪਲਾਈ ਜਾਂ ਸੀਵਰੇਜ ਕੁਨੈਕਸ਼ਨ ਦੀ ਮਨਜ਼ੂਰੀ, ਆਨਲਾਈਨ ਫਾਇਰ ਐਨ.ਓ.ਸੀ. ਅਪਲਾਈ ਕਰਨਾ, ਪਾਣੀ ਦੇ ਬਿੱਲ ਦਾ ਟਾਈਟਲ ਬਦਲਣਾ, ਸੀਵਰੇਜ਼ ਬਿੱਲ ਦਾ ਟਾਈਟਲ ਬਦਲਣਾ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੇਵਾਵਾਂ ਲਈ ਬਿਨੈਕਾਰ ਨਜਦੀਕੀ ਸੇਵਾ ਕੇਂਦਰਾਂ ਵਿਚ ਅਪਲਾਈ ਕਰ ਸਕਦੇ ਹਨ।

💐🌿Follow us for latest updates 👇👇👇

Featured post

PSEB Guess Papers 2026 – Class 8, 10 & 12 Question Papers | PB.JOBSOFTODAY.IN

PSEB Guess Papers 2026 – Class 8, 10 & 12 Question Papers | PB.JOBSOFTODAY.IN PSEB Guess Papers 2026 – Punjab Board...

RECENT UPDATES

Trends