ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਿਲ੍ਹਾ ਪੱਧਰੀ ਕਾਨੂੰਨੀ ਸੇਵਾਵਾਂ ਕੈਂਪ 9 ਨੂੰ

 ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਿਲ੍ਹਾ ਪੱਧਰੀ ਕਾਨੂੰਨੀ ਸੇਵਾਵਾਂ ਕੈਂਪ 9 ਨੂੰ 


ਨਵਾਂਸ਼ਹਿਰ, 7 ਨਵੰਬਰ : ( ਪ੍ਰਮੋਦ ਭਾਰਤੀ)


 ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਤੇ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ , ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਕੰਵਲਜੀਤ ਸਿੰਘ ਬਾਜਵਾ ਦੀਆਂ ਹਦਾਇਤਾਂ 'ਤੇ ਪੈਨ ਇੰਡੀਆ ਜਾਗਰੂਕਤਾ ਮੁਹਿੰਮ ਤਹਿਤ ਕਾਨੂੰਨੀ ਸੇਵਾਵਾਂ ਦਿਵਸ ਦੇ ਮੌਕੇ 'ਤੇ ਜਿਲੵਾ ਪੱਧਰੀ ਕਾਨੂੰਨੀ ਸੇਵਾਵਾਂ ਕੈਂਪ ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਮਿਤੀ 09.11.2021 ਨੂੰ ਲਗਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਮੈਡਮ ਹਰਪ੍ਰੀਤ ਕੌਰ ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਇਸ ਕੈਂਪ ਵਿੱਚ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਭਲਾਈ ਸਕੀਮਾਂ ਦੇ ਵੱਖ- ਵੱਖ 20 ਸਟਾਲ ਲਗਾਏ ਜਾ ਰਹੇ ਹਨ। ਜੇਕਰ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਜ਼ਰੂਰਤ ਹੋਵੇ, ਉਹ ਇਸ ਕੈਂਪ ਵਿੱਚ ਆ ਕੇ ਮੁਫਤ ਸੇਵਾਵਾਂ ਦਾ ਲਾਭ ਲੈ ਸਕਦਾ ਹੈ। ਇਸ ਸਬੰਧੀ ਹੋਰ ਜਾਣਕਾਰੀ ਲੈਣ ਲਈ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫਤਰ ਦੇ ਫੋਨ. ਨੰਬਰ 01823223511 'ਤੇ ਸੰਪਰਕ ਕੀਤਾ ਜਾ ਸਕਦਾ ਹੈ। 

ਕੰਵਲਜੀਤ ਸਿੰਘ ਬਾਜਵਾ, ਜਿਲ੍ਹਾ ਅਤੇ ਸੈਸ਼ਨ ਜੱਜ।


          -

💐🌿Follow us for latest updates 👇👇👇

Featured post

Punjab School Summer Holidays Soon : ਪੰਜਾਬ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਜਲਦ

Punjab School Summer Vacations 2026: ਪੰਜਾਬ ਦੇ ਸਕੂਲਾਂ ਵਿੱਚ ਜਲਦ ਹੋ ਸਕਦੀਆਂ ਨੇ ਗਰਮੀ ਦੀਆਂ ਛੁੱਟੀਆਂ ਪੰਜਾਬ ਸਕੂਲ ਸਿੱਖ...

RECENT UPDATES

Trends