ਮੁੱਖ ਮੰਤਰੀ ਬੰਗਾ ਨੂੰ ਦੇਣਗੇ 100 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਤੋਹਫ਼ਾ

 ਮੁੱਖ ਮੰਤਰੀ ਬੰਗਾ ਨੂੰ ਦੇਣਗੇ 100 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਤੋਹਫ਼ਾ


ਮੰਗਲਵਾਰ ਦੇ ਆਪਣੇ ਦੌਰੇ ਦੌਰਾਨ ਕਈ ਅਹਿਮ ਪ੍ਰੋਜੈਕਟਾਂ ਦਾ ਐਲਾਨ ਕਰਨਗੇ


ਬੰਗਾ, 22 ਨਵੰਬਰ-


ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੰਗਲਵਾਰ ਨੂੰ ਆਪਣੀ ਬੰਗਾ ਫੇਰੀ ਦੌਰਾਨ ਕਈ ਅਹਿਮ ਪ੍ਰੋਜੈਕਟਾਂ ਦਾ ਐਲਾਨ ਕਰਕੇ ਬੰਗਾ ਵਾਸੀਆਂ ਨੂੰ ਲਗਭਗ 100 ਕਰੋੜ ਰੁਪਏ ਦਾ ਤੋਹਫਾ ਦੇਣਗੇ।

       ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ੍ਰੀ ਵਿਸ਼ੇਸ਼ ਸਾਰੰਗਲ, ਜਿਨ੍ਹਾਂ ਨੇ ਮੁੱਖ ਮੰਤਰੀ ਦੀ ਆਮਦ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਸੋਮਵਾਰ ਲੜੀਵਾਰ ਮੀਟਿੰਗਾਂ ਕੀਤੀਆਂ, ਨੇ ਦੱਸਿਆ ਕਿ ਮੁੱਖ ਮੰਤਰੀ ਸ਼੍ਰੀ ਚੰਨੀ ਵੱਲੋਂ ਮੰਗਲਵਾਰ ਨੂੰ ਬੰਗਾ ਦੇ ਵਿਕਾਸ ਲਈ ਕਈ ਮਹੱਤਵਪੂਰਣ ਪ੍ਰੋਜੈਕਟਾਂ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਬੰਗਾ ਖੇਤਰ ਦੇ ਵਿਕਾਸ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣਗੇ। ਸ੍ਰੀ ਸਾਰੰਗਲ ਨੇ ਕਿਹਾ ਕਿ ਇਹ ਪ੍ਰੋਜੈਕਟ ਲੋਕਾਂ ਨੂੰ ਮਿਆਰੀ ਸੇਵਾਵਾਂ ਤੇ ਸਹੂਲਤਾਂ ਪ੍ਰਦਾਨ ਕਰਨ ਵਿੱਚ ਸਹਾਇਕ ਸਿੱਧ ਹੋਣਗੇ।




       ਇਸ ਦੌਰਾਨ ਮੁੱਖ ਮੰਤਰੀ ਦੇ ਦੌਰੇ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਸ੍ਰੀ ਸਾਰੰਗਲ ਨੇ ਇਹ ਵੀ ਕਿਹਾ ਕਿ ਡਿਊਟੀ ਨੂੰ ਸੁਚਾਰੂ ਢੰਗ ਨਾਲ ਨਿਭਾਉਣ ਵਿੱਚ ਕਿਸੇ ਕਿਸਮ ਦੀ ਢਿੱਲਮੱਠ ਨਾ ਕੀਤੀ ਜਾਵੇ।

      ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਥਾਵਾਂ ਦਾ ਵੀ ਦੌਰਾ ਕੀਤਾ ਜਿੱਥੇ ਮੁੱਖ ਮੰਤਰੀ ਦੇ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਫੇਰੀ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।

Featured post

PSEB 8th Result 2024: 8 ਵੀਂ ਜਮਾਤ ਦਾ ਨਤੀਜਾ ਇਸ ਦਿਨ ਇਥੇ ਕਰੋ ਡਾਊਨਲੋਡ

PSEB 8th Result 2024 : DIRECT LINK Punjab Board Class 8th result 2024  :   ਆਨਲਾਈਨ ਵੈਬਸਾਈਟਾਂ ਨਿਊਜ਼ ਚੈਨਲਾਂ ਵੱਲੋਂ ਅੱਠਵੀਂ ਜਮਾਤ ਦਾ ਨਤੀਜਾ  27 ਅਪ੍...

RECENT UPDATES

Trends