ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰਮਾਇਣ, ਮਹਾਭਾਰਤ ਅਤੇ ਸ੍ਰੀਮਦ ਭਗਵਦ ਗੀਤਾ ਦੇ ਤਿੰਨ ਮਹਾਂਕਾਵਿ 'ਤੇ ਇਕ ਵਿਸ਼ੇਸ਼ ਖੋਜ ਕੇਂਦਰ ਸਥਾਪਤ ਕਰਨ ਦਾ ਐਲਾਨ ਕੀਤਾ ਜੋ ਕਿ ਇਨ੍ਹਾਂ ਮਹਾਂਕਾਵਿ ਦੇ ਸੰਦੇਸ਼ ਨੂੰ ਜਨਤਾ ਵਿੱਚ ਫੈਲਾਉਣ ਲਈ ਸਹਾਇਕ ਵਜੋਂ ਕੰਮ ਕਰੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਖਾਟੀ, ਫਗਵਾੜਾ ਵਿਖੇ ਭਗਵਾਨ ਪਰਸ਼ੂਰਾਮ ਦੇ ਤਪੋਸਥਾਨ ਨੂੰ ਅਤਿ ਆਧੁਨਿਕ ਇਮਾਰਤਸਾਜ਼ੀ ਵਜੋਂ ਵਿਕਸਤ ਕੀਤਾ ਜਾਵੇਗਾ ਅਤੇ 10 ਕਰੋੜ ਰੁਪਏ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਂਪੇ ਜਾ ਚੁੱਕੇ ਹਨ। ਮੁੱਖ ਮੰਤਰੀ ਨੇ ਪੰਜਾਬੀ ਯੂਨੀਵਰਸਿਟੀ ਵਿੱਚ ਭਗਵਾਨ ਪਰਸ਼ੂਰਾਮ ਚੇਅਰ ਲਈ 2 ਕਰੋੜ ਰੁਪਏ ਦੀ ਸਾਲਾਨਾ ਗ੍ਰਾਂਟ ਦਾ ਐਲਾਨ ਵੀ ਕੀਤਾ।